• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

Asli Punjabi by Asli Punjabi
May 17, 2021
in Punjab, Top Stories
0
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ
588
SHARES
3.3k
VIEWS
Share on FacebookShare on TwitterShare on Whatsapp

ਸਿਵਲ ਹਸਪਤਾਲ ਸੰਗਰੂਰ ‘ਚ ਵੀ ਬੈੱਡਾਂ ਦੀ ਗਿਣਤੀ 135 ਕਰਨ ਲਈ ਵਧਾਏ ਜਾ ਰਹੇ ਹਨ 15 ਹੋਰ ਬੈੱਡ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ – ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ਼ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਲਗਾ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜ਼ਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜ਼ਿੰਮੇਵਾਰ ਸੰਗਰੂਰ” ਮੁਹਿੰਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨ੍ਹਾਂ 100 ਬੈੱਡਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ਼, ਪਲਾਜ਼ਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜ਼ਰ ਚੌਵੀ ਘੰਟੇ ਜਾਣਕਾਰੀ ਤੇ ਲੋੜੀਂਦਾ ਸਹਾਇਤਾ ਮੁਹੱਈਆ ਕਰਵਾਏਗਾ । ਉਨ੍ਹਾਂ ਕਿਹਾ ਕਿ ਜ਼ਰੂਰਤ ਮੌਕੇ ਲੋਕਾਂ ਨੂੰ ਵਾਰ-ਰੂਮ ਤੋਂ ਸਾਰੀ ਸਹਾਇਤਾ ਵਾਰ-ਰੂਮ ਦੇ ਵਲੰਟੀਅਰਾਂ ਵੱਲੋਂ ਇਕੋ ਕਾਲ ‘ਤੇ ਦਿੱਤੀ ਜਾਏਗੀ।ਇਸ ਮੌਕੇ ਕੋਵਿਡ ਕੇਅਰ ਸੈਂਟਰ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸਿੰਗਲਾ ਨੇ ਕਿਹਾ, “ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ ‘ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜ਼ਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰੀ ਅਮਲਾ ਇੱਥੇ ਚੌਵੀ ਘੰਟੇ ਉਪਲਬਧ ਰਹੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਠੋਕਰਾਂ ਨਾ ਖਾਣੀਆਂ ਪੈਣ।’’ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਵੀ ਘੰਟੇ ਚੱਲਣ ਵਾਲੇ ਇਸ ਹਸਪਤਾਲ ਵਿੱਚ ਵਾਇਰਸ ਦੀ ਗੰਭੀਰਤਾ, ਕੋਵਿਡ ਪੋਜਿਟਿਵ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਅਤੇ ਇਲਾਜ ਵਿਚ ਉਨ੍ਹਾਂ ਦੀ ਮਦਦ ਹੋਵੇਗੀ।ਸਿੰਗਲਾਂ ਨੇ ਕਿਹਾ, “ਅਸੀਂ ਆਕਸੀਜਨ ਕੰਨਸੇਨਟਰੇਟਰਜ਼ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਵੀ ਸ਼ੁਰੂ ਕਰ ਰਹੇ ਹਾਂ ਜੋ ਪਾਜਿਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ੍ਹ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ਼ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰਵਾ ਰਹੇ ਹਾਂ”ਸਿੰਗਲਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਹੈ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਸੇਵਾ ਕੀਤੀ ਜਾਵੇ।ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਵਲੰਟੀਅਰਾਂ ਦੀ ਟੀਮ ਜ਼ਮੀਨੀ ਤੌਰ ‘ਤੇ ਹਰ ਵੇਲੇ ਸਰਗਰਮ ਹੋਵੇਗੀ ਜੋ ਕੋਵਿਡ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ ‘ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਨਾਕਾਮ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਸਾਡੇ ਅੰਕੜੇ ਦਰਸਾਉਂਦੇ ਹਨ ਕਿ ਸੰਗਰੂਰ ਵਿੱਚ 1.28 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਿਸ ਵਿੱਚੋਂ 1.12 ਲੱਖ ਨੂੰ ਸਿੰਗਲ ਡੋਜ਼ ਦਿੱਤਾ ਗਿਆ ਹੈ, ਜਦੋਂਕਿ 16,383 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।ਜ਼ਿਕਰਯੋਗ ਹੈ ਕਿ ਇਸ ਵੇਲੇ, ਐਕਟਿਵ ਕੋਵਿਡ ਮਰੀਜ਼ਾਂ ਦੀ ਗਿਣਤੀ 1,829 ਹੈ। ਜ਼ਿਲ੍ਹੇ ਵਿੱਚ 12,009 ਕੋਵਿਡ ਪਾਜਿਟਿਵ ਮਰੀਜ਼ ਹਨ ਜਿਨ੍ਹਾਂ ਵਿੱਚੋਂ 9,639 ਠੀਕ ਹੋ ਗਏ ਅਤੇ 549 ਦੀ ਮੌਤ ਹੋ ਚੁੱਕੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ਼ ਪਾਲ ਸ਼ਰਮਾ, ਚੇਅਰਮੈਨ ਸਤੀਸ਼ ਕਾਂਸਲ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸ਼ਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜ਼ਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪਿੰਡ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ

Next Post

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Recommended

ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਨੇ ਇਕ ਦਿਨ ‘ਚ 213 ਟਨ ਭੋਜਨ ਇਕੱਤਰ ਕਰ ਕੇ ਨਵਾਂ ਰਿਕਾਰਡ ਸਿਰਜਿਆ

ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਨੇ ਇਕ ਦਿਨ ‘ਚ 213 ਟਨ ਭੋਜਨ ਇਕੱਤਰ ਕਰ ਕੇ ਨਵਾਂ ਰਿਕਾਰਡ ਸਿਰਜਿਆ

July 14, 2023
ਸੁਪਰੀਮ ਕੋਰਟ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੇ ਅਪਮਾਨ ਲਈ ਮੁਜਰਮ ਐਲਾਨਿਆ

ਸੁਪਰੀਮ ਕੋਰਟ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੇ ਅਪਮਾਨ ਲਈ ਮੁਜਰਮ ਐਲਾਨਿਆ

August 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In