• About
  • Contact
  • Hindi News
  • English News
Thursday, July 23, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਖੂਨਦਾਨ ਲਈ ਮੋਬਾਇਲ ਬੱਸ ਸੇਵਾ ਸ਼ੁਰੂ

Asli Punjabi by Asli Punjabi
May 17, 2021
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਖੂਨਦਾਨ ਲਈ ਮੋਬਾਇਲ ਬੱਸ ਸੇਵਾ ਸ਼ੁਰੂ
588
SHARES
3.3k
VIEWS
Share on FacebookShare on TwitterShare on Whatsapp

ਕੋਰੋਨਾ ਦੇ ਦੌਰ ’ਚ ਹਸਪਤਾਲ ਪੁੱਜ ਕੇ ਖੂਨਦਾਨ ਨਾ ਕਰ ਸਕਣ ਵਾਲੇ ਖੂਨ ਦਾਨੀਆਂ ਤੱਕ ਪਹੁੰਚ ਕਰੇਗੀ ਮੋਬਾਇਲ ਬੱਸ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖੂਨਦਾਨ ਕੈਂਪ ਲਗਾਉਣ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਦੀ ਦੇਖ ਰੇਖ ਇਹ ਮੋਬਾਇਲ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਬੱਸ ਦੀ ਸੇਵਾ ਐਚਡੀਐਫਸੀ ਬੈਂਕ ਨੇ ਕੀਤੀ ਹੈ। ਇਸ ਬੱਸ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਿਹਾ ਹੈ। ਕੋਰੋਨਾ ਦੇ ਦੌਰ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਕੋਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਗਿਆ ਹੈ, ਉਥੇ ਹੀ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਵਾਰਡ ਤਿਆਰ ਕਰਕੇ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਖੂਨ ਦੀ ਲੋੜ ਮਰੀਜ਼ਾਂ ਨੂੰ ਅਕਸਰ ਬਣੀ ਰਹਿੰਦੀ ਹੈ, ਜਿਸ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੇ ਮੈਡੀਕਲ ਕਾਲਜ ਵਿਚ ਬਲੱਡ ਬੈਂਕ ਦਾ ਪ੍ਰਬੰਧ ਹੈ। ਬਹੁਤ ਸਾਰੇ ਖੂਨਦਾਨੀ ਮਾਨਵਤਾ ਦੀ ਭਲਾਈ ਲਈ ਤੱਤਪਰ ਰਹਿੰਦੇ ਹਨ, ਪਰੰਤੂ ਕੋਰੋਨਾ ਦੇ ਮੌਜੂਦਾ ਸੰਕਟਮਈ ਦੌਰ ਅੰਦਰ ਲੋਕਾਂ ਦਾ ਹਸਪਤਾਲ ਵਿਖੇ ਆ ਕੇ ਖੂਨਦਾਨ ਕਰਨਾ ਮੁਸ਼ਕਲ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਥਾਵਾਂ ’ਤੇ ਖੂਨਦਾਨ ਕੈਂਪ ਲਗਾਉਣ ਲਈ ਬੱਸ ਤਿਆਰ ਕਰਵਾਈ ਹੈ, ਜਿਸ ਦੀ ਸੇਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਅੰਦਰ ਇਕ ਸਮੇਂ ਦੋ ਲੋਕ ਖੂਨ ਦਾਨ ਕਰ ਸਕਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਲੋੜਵੰਦਾਂ ਨੂੰ ਖੂਨ ਦੀ ਕਿਲੱਤ ਤੋਂ ਰਾਹਤ ਮਿਲੇਗੀ। ਬੀਬੀ ਜਗੀਰ ਕੌਰ ਨੇ ਇਸ ਦੌਰਾਨ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਬਣਾਏ ਗਏ ਕੋਵਿਡ ਕੇਅਰ ਕੇਂਦਰ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਆਲਮਗੀਰ ਲੁਧਿਆਣਾ ਵਿਖੇ ਹੁਣ ਤੱਕ ਕਰੀਬ 150 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਭੁਲੱਥ ਵਿਖੇ ਵੀ ਵੱਡੀ ਗਿਣਤੀ ਵਿਚ ਕੋਰੋਨਾ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਅਗਲੇ ਦਿਨਾਂ ਅੰਦਰ ਆਦਮਪੁਰ, ਸੰਗਰੂਰ, ਰੋਪੜ ਤੇ ਫਿਰੋਜ਼ਪੁਰ ਵਿਖੇ ਵੀ ਅਜਿਹੇ ਹੀ ਕੋਵਿਡ ਕੇਅਰ ਕੇਂਦਰ ਖੋਲ੍ਹੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਕਵੀਪਾਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Next Post

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਹਰਸ਼ਵਰਧਨ ਵੱਲੋਂ ਐਂਟੀ ਕੋਵਿਡ ਦਵਾਈ 2ਡੀਜੀ ਲਾਂਚ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਹਰਸ਼ਵਰਧਨ ਵੱਲੋਂ ਐਂਟੀ ਕੋਵਿਡ ਦਵਾਈ 2ਡੀਜੀ ਲਾਂਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਹਰਸ਼ਵਰਧਨ ਵੱਲੋਂ ਐਂਟੀ ਕੋਵਿਡ ਦਵਾਈ 2ਡੀਜੀ ਲਾਂਚ

Recommended

ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

December 15, 2020
ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ

ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ

July 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In