• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

Asli Punjabi by Asli Punjabi
May 18, 2021
in Health, Punjab, Top Stories
0
ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ
588
SHARES
3.3k
VIEWS
Share on FacebookShare on TwitterShare on Whatsapp

ਸਿਹਤ ਮੰਤਰੀ ਵੱਲੋਂ ਵਧੀਆ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ- ਮੈਡੀਕਲ ਸਟਾਫ ਦੀ ਸ਼ਲਾਘਾ ਅਤੇ ਤਹਿ ਦਿਲੋਂ ਧੰਨਵਾਦ

ਚੰਡੀਗੜ – ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ। ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਉੱਚ ਜੋਖ਼ਮ ਵਾਲੀ ਆਬਾਦੀ ਨੂੰ ਹਾਈਪਰਟੈਂਸ਼ਨ ਅਤੇ ਡਾਇਬਟੀਜ਼ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

Next Post

ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ

ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ

Recommended

ਪੁਲਿਸ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਰ ਕੇ ਵਾਪਰੇ 2 ਹਾਦਸੇ, ਦੋ ਦੀ ਗਈ ਜਾਨ

ਪੁਲਿਸ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਰ ਕੇ ਵਾਪਰੇ 2 ਹਾਦਸੇ, ਦੋ ਦੀ ਗਈ ਜਾਨ

December 16, 2024
ਅਕਾਲੀਆ ਨੇ ਘਨੌਰ ਫੈਕਟਰੀ ‘ਚੋਂ ਨਜਾਇਜ਼ ਸ਼ਰਾਬ ਬਰਾਮਦ ਮਾਮਲੇ ‘ਤੇ ਲਾਇਆ ਧਰਨਾ

ਅਕਾਲੀਆ ਨੇ ਘਨੌਰ ਫੈਕਟਰੀ ‘ਚੋਂ ਨਜਾਇਜ਼ ਸ਼ਰਾਬ ਬਰਾਮਦ ਮਾਮਲੇ ‘ਤੇ ਲਾਇਆ ਧਰਨਾ

August 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In