ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲੇ ਵੀ ਗੁਰੂ ਕੇ ਲੰਗਰ ਲਈ 101 ਕੁਇੰਟਲ ਕਣਕ ਲੈ ਕੇ ਪੁੱਜੇ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਅੱਜ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਵੱਲੋਂ ਲੰਗਰ ਲਈ 321 ਕੁਇੰਟਲ ਅਤੇ ਬਾਬਾ ਬੁੱਧ ਸਿੰਘ ਨਿੱਕੇਘੁੰਮਣ ਵਾਲਿਆਂ ਵੱਲੋਂ 101 ਕੁਇੰਟਲ ਕਣਕ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗੇਸਰਾਏ ਤੇ ਸ. ਦਰਸ਼ਨ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਵਿਚ ਗੁਰੂ ਘਰ ਦੇ ਸ਼ਰਧਾਲੂ ਹਿੱਸਾ ਪਾਉਂਦੇ ਰਹਿੰਦੇ ਹਨ। ਇਸੇ ਤਹਿਤ ਹੀ ਕਣਕ ਦੇ ਸੀਜ਼ਨ ਦੌਰਾਨ ਵੱਡੀ ਗਿਣਤੀ ਸੰਗਤਾਂ ਕਣਕ ਦੀ ਸੇਵਾ ਲੈ ਕੇ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ ਅਤੇ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ ਵੀ ਅੱਜ ਗੁਰੂ ਘਰ ਵਿਖੇ ਸ਼ਰਧਾ ਨਾਲ ਕਣਕ ਸੇਵਾ ਲੈ ਕੇ ਪੁੱਜੇ ਹਨ।ਬਾਬਾ ਅਵਤਾਰ ਸਿੰਘ ਤੇ ਬਾਬਾ ਬੁੱਧ ਸਿੰਘ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੀਆਂ ਸੰਗਤਾਂ ’ਚ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਸ. ਨਿਰਮਲ ਸਿੰਘ ਸਰਪੰਚ, ਸ. ਸਤਨਾਮ ਸਿੰਘ ਸਰਪੰਚ, ਸ. ਸ਼ੀਤਲ ਸਿੰਘ ਸਰਪੰਚ, ਸ. ਜੋਗਾ ਸਿੰਘ, ਸ. ਤਰਸੇਮ ਸਿੰਘ, ਸ. ਰਾਮ ਸਿੰਘ, ਬਾਬਾ ਮਨਜੀਤ ਸਿੰਘ ਮਹੰਤ ਨੌਸ਼ਹਿਰਾ ਪੰਨਵਾਂ, ਸ. ਗੁਰਬੀਰ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ ਬਾਗ ਵਾਲੇ, ਸ. ਜਗੀਰ ਸਿੰਘ ਕੈਪਟਨ, ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆ, ਸ. ਬੇਅੰਤ ਸਿੰਘ ਸਮਰਾ, ਸ. ਪ੍ਰਦੀਪ ਸਿੰਘ ਮਜੀਠਾ, ਸ. ਬਲਜਿੰਦਰ ਸਿੰਘ, ਸ. ਗੁਰਬਖ਼ਸ਼ ਸਿੰਘ, ਸ. ਜਰਮਲ ਸਿੰਘ, ਸ. ਪਵਨਦੀਪ ਸਿੰਘ, ਸ. ਜਰਨੈਲ ਸਿੰਘ, ਸ. ਬਲਜਿੰਦਰ ਸਿੰਘ, ਸ. ਹੀਰਾ ਸਿੰਘ ਤਲਵੰਡੀ, ਸ. ਪਰਮਜੀਤ ਸਿੰਘ ਸਰਪੰਚ, ਬਾਬਾ ਮਨਜੀਤ ਸਿੰਘ ਨੌਸ਼ਹਿਰਾ ਪੰਨਵਾਂ, ਬਾਬਾ ਸੁੱਖਾ ਸਿੰਘ, ਸ. ਕਵਰਚੜ੍ਹਤ ਸਿੰਘ ਫੈਡਰੇਸ਼ਨ ਆਗੂ, ਸ. ਵਕੀਲ ਸਿੰਘ, ਸ. ਬਲਜਿੰਦਰ ਸਿੰਘ ਪਹਿਲਵਾਨ ਅਤੇ ਸੰਗਤਾਂ ਮੌਜੂਦ ਸਨ।