• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

Asli Punjabi by Asli Punjabi
May 19, 2021
in Punjab
0
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਕਿਰਪਾਨ ਤੇ ਪਾਬੰਦੀ ਲਗਾਉਣ ਦਾ ਫੈਸਲਾ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼: ਬੀਬੀ ਜਗੀਰ ਕੌਰ
ਅੰਮ੍ਰਿਤਸਰ – ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ 19 ਮਈ, 2021 ਤੋਂ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਤੇ ਪਾਬੰਦੀ ਲਗਾ ਦੇਣਾ ਸਿੱਖ ਮਾਨਤਾਵਾਂ ਦੇ ਬਿਲਕੁਲ ਵਿਰੁੱਧ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ `ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸ਼ਰੀਰ ਦਾ ਅਹਿਮ ਅੰਗ ਹੈ। ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕ੍ਰਿਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਡੂੰਘੇ ਅਰਥ ਅਤੇ ਉਦੇਸ਼ ਵਾਲਾ ਇੱਕ ਵਿਸ਼ਵਾਸ ਦਾ ਚਿੰਨ੍ਹ ਹੈ ਅਤੇ ਇਸ ਫ਼ੈਸਲੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ, ਜਿਸ ਕਾਰਨ ਇਸਦਾ ਵੱਡੇ ਪੱਧਰ ਉੱਤੇ ਵਿਰੋਧ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਸਰਕਾਰ ਅਤੇ ਆਸਟਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਇਹ ਮੰਗ ਕਰਦੀ ਹੈ ਕਿ ਉਹ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਸ ਮਾਮਲੇ ਵਿੱਚ ਭਾਰਤ ਅਤੇ ਆਸਟ੍ਰੇਲੀਆ ਸਰਕਾਰਾਂ ਨੂੰ ਪੱਤਰ ਲਿਖੇਗੀ।

Previous Post

ਰਾਜਨਾਥ ਨੇ ਫ਼ੌਜ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲਿਆ ਜਾਇਜ਼ਾ

Next Post

ਗ੍ਰਹਿ ਮੰਤਰੀ ਦੇ ਫਰਜੀ ਟਵੀਟਰ ਦੇ ਜਰਇਏ ਲਾਕਡਾਊਨ ਵਧਾਉਣ ਦੀ ਅਫਵਾਹ ਫੈਲਾਉਣ ਦੇ ਦੋਸ਼ ਵਿਚ ਦੋ ਗਿਰਫਤਾਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਗ੍ਰਹਿ ਮੰਤਰੀ ਦੇ ਫਰਜੀ ਟਵੀਟਰ ਦੇ ਜਰਇਏ ਲਾਕਡਾਊਨ ਵਧਾਉਣ ਦੀ ਅਫਵਾਹ ਫੈਲਾਉਣ ਦੇ ਦੋਸ਼ ਵਿਚ ਦੋ ਗਿਰਫਤਾਰ

ਗ੍ਰਹਿ ਮੰਤਰੀ ਦੇ ਫਰਜੀ ਟਵੀਟਰ ਦੇ ਜਰਇਏ ਲਾਕਡਾਊਨ ਵਧਾਉਣ ਦੀ ਅਫਵਾਹ ਫੈਲਾਉਣ ਦੇ ਦੋਸ਼ ਵਿਚ ਦੋ ਗਿਰਫਤਾਰ

Recommended

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

February 18, 2021
ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਰੋਕ ਵਧਾਈ

ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਰੋਕ ਵਧਾਈ

January 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In