• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

Asli Punjabi by Asli Punjabi
May 19, 2021
in Punjab, Top Stories
0
ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਸਰਪੰਚਾਂ ਨੂੰ ਪਿੰਡਾਂ ਵਿਚ ਕੋਵਿਡ ਖਿਲਾਫ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ, ਪੰਚਾਇਤ ਫੰਡਾਂ ਨੂੰ ਇਜਾਜ਼ਤ ਅਨੁਸਾਰ ਇਸਤੇਮਾਲ ਦੀ ਹਦਾਇਤ

ਚੰਡੀਗੜ – ਸੂਬੇ ਦੇ ਪਿੰਡਾਂ ਨੂੰ ਟੀਕਾਕਰਨ ਤੋਂ ਗੁਰੇਜ਼ ਨਾ ਕਰਨ ਬਦਲੇ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ।ਪੇਂਡੂ ਖੇਤਰਾਂ ਦੀ ਆਬਾਦੀ ਨੂੰ ਕੋਰੋਨਾ ਦੇ ਮਾਰੂ ਪ੍ਰਭਾਵਾਂ ਅਤੇ ਕੀਮਤੀ ਜਾਨਾਂ ਬਚਾਉਣ ਲਈ ਛੇਤੀ ਇਸ ਰੋਗ ਦਾ ਪਤਾ ਲਾਉਣ ਅਤੇ ਇਲਾਜ ਕਰਵਾਉਣ ਦੀ ਲੋੜ ਸਬੰਧੀ ਜਾਗਰੂਕ ਕਰਨ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਜ ਸਿਰਫ ਵਿਸ਼ੇਸ਼ ਰੂਪ ਨਾਲ ਪ੍ਰਚਾਰ ਮੁਹਿੰਮਾਂ ਰਾਹੀਂ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਨਾਂ ਪੰਚਾਇਤਾਂ ਨੂੰ ਵਿਸ਼ੇਸ਼ ਮੈਡੀਕਲ ਕੈਂਪ ਲਾਉਣ ਅਤੇ ਸਾਬਕਾ ਫੌਜੀਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ ਜਿਨਾਂ ਨੇ ਆਪਣੇ ਸੇਵਾਕਾਲ ਦੌਰਾਨ ਕਈ ਜੰਗਾਂ ਲੜੀਆਂ ਅਤੇ ਇਸ ਮਹਾਂਮਾਰੀ ਖਿਲਾਫ ਸੂਬੇ ਦੀ ਜੰਗ ਦਾ ਹਿੱਸਾ ਹਨ।ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਸੰਕ੍ਰਮਿਤ ਵਿਅਕਤੀਆਂ ਦਾ ਦਾਖਲਾ ਰੋਕਣ ਲਈ ਠੀਕਰੀ ਪਹਿਰੇ ਸ਼ੁਰੂ ਕਰਨ, ਪਾਜ਼ੇਟਿਵ ਪਾਏ ਜਾਣ ਵਾਲੇ ਹਰੇਕ ਵਿਅਕਤੀ ਨੂੰ ਫਤਿਹ ਕਿੱਟ ਮੁਹੱਈਆ ਕਰਵਾਉਣ ਅਤੇ 94 ਫੀਸਦੀ ਤੋਂ ਹੇਠਾਂ ਦੇ ਆਕਸੀਜਨ ਪੱਧਰ ਵਾਲੇ ਵਿਅਕਤੀਆਂ ਦਾ ਸੰਪੂਰਨ ਇਲਾਜ ਯਕੀਨੀ ਬਣਾਏ ਜਾਣ ਲਈ ਕਿਹਾ। ਉਨਾਂ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਤਰਾਂ ਦੇ ਲੱਛਣ ਨਜ਼ਰ ਆਉਣ ਦੀ ਸੂਰਤ ਵਿਚ ਉਹ ਆਪਣੇ ਆਪ ਨੂੰ ਤੁਰੰਤ ਹੀ ਇਕਾਂਤਵਾਸ ਕਰ ਲੈਣ ਅਤੇ ਸੰਕ੍ਰਮਣ ਦਾ ਛੇਤੀ ਪਤਾ ਲਾਉਣ ਲਈ ਆਪਣੀ ਜਾਂਚ ਕਰਵਾਉਣ ਕਿਉਂਕਿ ਇਸ ਸਬੰਧੀ ਵਰਤੀ ਗਈ ਕੋਈ ਵੀ ਅਣਗਹਿਲੀ ਬਾਅਦ ਵਿਚ ਗੰਭੀਰ ਨਤੀਜੇ ਦਿੰਦੀ ਹੋਈ ਮਾਰੂ ਸਾਬਤ ਵੀ ਹੋ ਸਕਦੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਸਿਹਤ ਸੰਭਾਲ ਢਾਂਚਾ ਮਜ਼ਬੂਤ ਹੈ ਅਤੇ ਸੂਬੇ ਵਿਚ 2046 ਸਿਹਤ ਅਤੇ ਤੰਦਰੁਸਤੀ ਕੇਂਦਰ ਹਨ ਤੇ 800 ਹੋਰ ਅਜਿਹੇ ਕੇਂਦਰ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਉਨਾਂ ਸਰਪੰਚਾਂ ਅਤੇ ਪੰਚਾਂ ਨੂੰ ਇਨਾਂ ਕੇਂਦਰਾਂ ਵਿਖੇ ਮਿਲਦੀਆਂ ਸਿਹਤ ਸੇਵਾਵਾਂ ਦਾ ਲਾਭ ਕੋਰੋਨਾ ਤੋਂ ਪੀੜਤ ਪਿੰਡ ਵਾਸੀਆਂ ਤੱਕ ਪਹੰੁਚਾਉਣ ਦਾ ਵੀ ਹੋਕਾ ਦਿੱਤਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਟੀਕਾਕਰਨ ਲਈ ਵੱਖੋ-ਵੱਖ ਸਰੋਤਾਂ ਨੂੰ ਟੀਕਿਆਂ ਦਾ ਪ੍ਰਬੰਧ ਕਰਨ ਲਈ ਹੰਭਲਾ ਮਾਰਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਟੀਕਿਆਂ ਦਾ ਪ੍ਰਬੰਧ ਕਰਨ ਹਿੱਤ ਕੇਂਦਰ ਸਰਕਾਰ ਕੋਲ ਵੀ ਲਗਾਤਾਰ ਮਸਲਾ ਚੁੱਕਿਆ ਜਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪਹਿਲਾਂ ਜਦੋਂ ਸੂਬਾ ਸਰਕਾਰ ਕੋਲ ਟੀਕਿਆਂ ਦਾ ਸਟਾਕ ਭਰਪੂਰ ਮਾਤਰਾ ਵਿਚ ਸੀ ਉਦੋਂ ਲੋਕ ਟੀਕੇ ਲਗਵਾਉਣ ਲਈ ਅੱਗੇ ਨਹੀਂ ਆਏ ਪਰ ਹੁਣ ਜਦੋਂ ਸਥਿਤੀ ਉਲਟ ਹੋ ਗਈ ਹੈ ਤਾਂ ਟੀਕਾਕਰਨ ਕਰਵਾਉਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ।ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਲ-ਮਿਲ ਕੇ ਕੋਸ਼ਿਸ਼ ਕਰਨ ਦੀ ਲੋੜ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਕਪਤਾਨ ਵਜੋਂ ਇਕੱਲਾ ਕੁਝ ਨਹੀਂ ਕਰ ਸਕਦਾ ਅਤੇ ਰਲ ਕੇ ਯਤਨ ਕੀਤੇ ਜਾਣ ਨਾਲ ਸਾਨੂੰ ਆਪਣਾ ਟੀਚਾ ਹਾਸਲ ਕਰਨ ਵਿਚ ਮਦਦ ਮਿਲੇਗੀ।’’ ਹਾਲਾਂਕਿ ਰੋਜ਼ਾਨਾ ਕੇਸਾਂ ਦੀ ਗਿਣਤੀ 17 ਮਈ ਨੂੰ 9000 ਤੋਂ ਘਟ ਕੇ 6947 ਹੋ ਗਈ ਸੀ ਪਰ ਹਾਲਾਤ ਅਜੇ ਵੀ ਨਾਜ਼ੁਕ ਹਨ ਅਤੇ ਕਈ ਲੋਕ ਅਜੇ ਵੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਕਿਉਂ ਜੋ ਉਹ ਇਲਾਜ ਕਰਵਾਉਣ ਵਿਚ ਕਾਫੀ ਦੇਰੀ ਕਰ ਦਿੰਦੇ ਹਨ। ਇਸ ਦਾ ਸਬੂਤ ਇੱਥੋਂ ਹੀ ਮਿਲਦਾ ਹੈ ਕਿ ਲੈਵਲ 2 ਦੇ ਬਿਸਤਰੇ 64 ਫੀਸਦੀ ਤੱਕ ਵਰਤੇ ਜਾ ਰਹੇ ਹਨ ਜਦੋਂ ਕਿ ਲੈਵਲ 3 ਪੱਧਰ ਉੱਤੇ ਇਹ ਗਿਣਤੀ 85 ਫੀਸਦੀ ਤੱਕ ਪਹੁੰਚ ਚੁੱਕੀ ਹੈ। ਉਨਾਂ ਅੱਗੇ ਕਿਹਾ, ‘‘ਜੇਕਰ ਇਨਾਂ ਲੋਕਾਂ ਨੇ ਮੁੱਢਲੇ ਪੜਾਅ ਉੱਤੇ ਹੀ ਡਾਕਟਰੀ ਸਹਾਇਤਾ ਲਈ ਹੁੰਦੀ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।’’ਮੁੱਖ ਮੰਤਰੀ ਨੇ ਪਿੰਡਾਂ ਦੇ ਵਾਸੀਆਂ ਨੂੰ ਸੂਬਾ ਸਰਕਾਰ ਦੁਆਰਾ ਸਮੇਂ-ਸਮੇਂ ਉੱਤੇ ਜਾਰੀ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸਹਾਇਤਾ ਲਈ ‘104’ ਹੈਲਪਲਾਈਨ 24¿7 ਘੰਟੇ ਚਾਲੂ ਹੈ ਅਤੇ ਘਰੇਲੂ ਇਕਾਂਤਵਾਸ ਵਿਚ ਰਹਿ ਰਹੇ ਮਰੀਜ਼ਾਂ ਨੂੰ ਸਿਹਤ ਟੀਮਾਂ ਵੱਲੋਂ ਪ੍ਰਤੀ ਦਿਨ ਫੋਨ ਕਰਕੇ ਉਨਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਨਾਂ ਮਰੀਜ਼ਾਂ ਨੂੰ ਫੂਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ ਜਿਨਾਂ ਵਿਚ 10 ਕਿਲੋ ਆਟਾ, 2 ਕਿਲੋ ਛੋਲੇ, 2 ਕਿਲੋ ਚੀਨੀ (ਪਰਿਵਾਰ ਦੇ ਹਰੇਕ ਜੀਅ ਲਈ) ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ 10 ਕਿਲੋ ਆਟਾ ਵੱਖਰੇ ਤੌਰ ’ਤੇ ਵੀ ਦਿੱਤਾ ਜਾ ਰਿਹਾ ਹੈ। ਫੂਡ ਕਿੱਟਾਂ ਗਰੀਬ ਵਰਗ ਨਾਲ ਸਬੰਧਤ ਉਨਾਂ ਮਰੀਜ਼ਾਂ ਨੂੰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਪਾਜ਼ੇਟਿਵ ਪਾਏ ਗਏ ਹਨ ਅਤੇ ਜਿਨਾਂ ਦਾ ਰੁਜ਼ਗਾਰ ਉਨਾਂ ਤੋਂ ਦੋ ਹਫਤੇ ਜਾਂ ਇਸ ਤੋਂ ਜ਼ਿਆਦਾ ਸਮੇਂ ਲਈ ਖੁੱਸ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕੋਵਿਡ ਦੀਆਂ ਪਾਬੰਦੀਆਂ ਤੋਂ ਬੁਰੀ ਤਰਾਂ ਪ੍ਰਭਾਵਿਤ ਹੋਣ ਵਾਲੇ ਗਰੀਬਾਂ ਲਈ 5 ਲੱਖ ਫੂਡ ਕਿੱਟਾਂ ਤਿਆਰ ਕੀਤੇ ਜਾਣ ਦੇ ਵੀ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ, ਪੰਜਾਬ ਪੁਲਿਸ ਵੱਲੋਂ ਭੋਜਨ ਹੈਲਪਲਾਈਨ ‘112’ ਰਾਹੀਂ ਕੋਵਿਡ ਦੇ ਮਰੀਜ਼ਾਂ ਨੂੰ 24 ਘੰਟੇ ਭੋਜਨ ਮੁਹੱਈਆ ਕਰਵਾਉਣ ਦਾ ਅਮਲ ਜਾਰੀ ਹੈ।ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਮੈਂਬਰਾਂ ਨੂੰ ਸਰਕਾਰ ਦੇ ਉਪਰਾਲਿਆਂ ਨਾਲ ਸਹਿਯੋਗ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੋਵਿਡ ਦੀ ਸਥਿਤੀ ਖਾਸ ਕਰਕੇ ਉਨਾਂ ਪਿੰਡਾਂ ਵਿਚ ਜਿੱਥੇ ਕੇਸ ਵੱਧ ਹਨ, ਵਿਚ ਸਥਿਤੀ ਕੰਟਰੋਲ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨੀਮ-ਹਕੀਮ ਆਦਿ ਉਤੇ ਭਰੋਸਾ ਨਾ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੇਂਡੂ ਇਲਾਕਿਆਂ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰ ਵਿਚ ਡਾਕਟਰਾਂ ਦੀ ਸਲਾਹ ਲੈਣ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੈਪਿਡ ਐਂਟੀਜਨ ਟੈਸਟ (ਆਰ.ਏ.ਟੀ.) ਲਈ 12 ਲੱਖ ਕਿੱਟਾਂ ਦਾ ਆਰਡਰ ਦੇ ਚੁੱਕਾ ਹੈ ਤਾਂ ਕਿ ਸ਼ੁਰੂਆਤ ਵਿਚ ਹੀ ਕੋਵਿਡ ਕੇਸਾਂ ਦਾ ਪਤਾ ਲਾਇਆ ਜਾ ਸਕੇ। ਉਨਾਂ ਨੇ ਪਿੰਡਾਂ ਵਿਚ ਟੈਸਟਿੰਗ ਲਈ ਘਰ-ਘਰ ਜਾਣ ਦੀ ਮੁਹਿੰਮ ਚਲਾਉਣ ਵਾਸਤੇ ਸਿਹਤ ਵਰਕਰਾਂ ਦੇ ਨਾਲ ਗਾਰਡੀਅਨਜ ਆਫ ਗਵਰਨੈਂਸ (ਜੀ.ਓ.ਜੀ.), ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਸਾਂਝੇ ਯਤਨ ਤੇਜ ਕਰਨ ਦੀ ਲੋੜ ਕਰਨ ਉਤੇ ਜੋਰ ਦਿੱਤਾ। ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਪਿੰਡਾਂ ਵਿਚ ਕਰੋਨਾਵਾਇਰਸ ਦੇ ਫੈਲਾਅ ਨੂੰ ਕਾਬੂ ਹੇਠ ਲਿਆਉਣ ਲਈ ਕਾਰਜ ਯੋਜਨਾ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦੇ ਹੋਏ ਪੇਂਡੂ ਲੋਕਾਂ ਨੂੰ ਮਾਸਕ ਪਹਿਨਣ, ਵਿਸ਼ੇਸ਼ ਤੌਰ ਉਤੇ ਇਕੱਠਾਂ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬੇਲੋੜੇ ਸਫਰ ਤੋਂ ਗੁਰੇਜ ਕਰਨ ਲਈ ਆਖਿਆ।ਇਸ ਤੋਂ ਪਹਿਲਾਂ ਬਠਿੰਡਾ ਜਿਲੇ ਦੇ ਪਿੰਡ ਮਾਨਕ ਖਾਨਾ ਦੀ ਸਰਪੰਚ ਸ਼ੈਸ਼ਨਦੀਪ ਕੌਰ, ਹੁਸ਼ਿਆਰਪੁਰ ਦੇ ਪਿੰਡ ਸਾਰੰਗਵਾਲ ਦੀ ਸਰਪੰਚ ਸੁਰਜੀਤ ਕੌਰ, ਮੋਗਾ ਦੇ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ, ਪਟਿਆਲਾ ਦੇ ਪਿੰਡ ਖਨੌਰਾ ਦੀ ਸਰਪੰਚ ਗੁਰਦੀਪ ਕੌਰ ਅਤੇ ਅੰਮਿਰਤਸਰ ਦੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਨੇ ਪਿੰਡ ਵਿਚ ਸਿਹਤ ਸੰਭਾਲ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਆਪੋ-ਆਪਣੇ ਸੁਝਾਅ ਦਿੱਤੇ। ਉਨਾਂ ਨੇ ਮੁੱਖ ਮੰਤਰੀ ਨੂੰ ਕੋਵਿਡ ਸਬੰਧੀ ਇਹਤਿਆਤ ਵਰਤਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਬਾਰੇ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੋਵਿਡ ਮਹਾਮਾਰੀ ਦੇ ਸਮੇਂ ਨਿਜੀ ਹਸਪਤਾਲਾਂ ਤੇ ਐਂਬੂਲੇਂਸ ਸੰਚਾਲਕਾਂ ਦੀ ਨਹੀਂ ਚੱਲੇਗੀ ਮਨਮਾਨੀ, ਸੂਬੇ ਵਿਚ ਨਿਰਧਾਰਤ ਰੇਟ ਤੋਂ ਵੱਧ ਵਸੂਲਣ ਵਾਲਿਆਂ ਤੇ ਸਰਕਾਰ ਕਰੇਗੀ ਸਖਤ ਕਾਰਵਾਈ

Next Post

ਸਿਹਤ ਮੰਤਰੀ ਨੇ ਪੰਜਾਬ ‘ਚ ਟੀ.ਬੀ. ਦੇ ਖਾਤਮੇ ਲਈ ਗਾਈਡੈਂਸ ਦਸਤਾਵੇਜ਼ 2021-25 ਜਾਰੀ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸਿਹਤ ਮੰਤਰੀ ਨੇ ਪੰਜਾਬ ‘ਚ ਟੀ.ਬੀ. ਦੇ ਖਾਤਮੇ ਲਈ ਗਾਈਡੈਂਸ ਦਸਤਾਵੇਜ਼ 2021-25 ਜਾਰੀ ਕੀਤਾ

ਸਿਹਤ ਮੰਤਰੀ ਨੇ ਪੰਜਾਬ 'ਚ ਟੀ.ਬੀ. ਦੇ ਖਾਤਮੇ ਲਈ ਗਾਈਡੈਂਸ ਦਸਤਾਵੇਜ਼ 2021-25 ਜਾਰੀ ਕੀਤਾ

Recommended

ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

March 6, 2025
3 ਸਾਲ , 7 ਸਾਲ ਦੇ ਬੱਚਿਆਂ , ਬੀ ਐੱਸ ਐੱਫ ਜਵਾਨਾਂ ਸਮੇਤ 23 ਪਾਜ਼ੀਟਿਵ ਕੇਸਾਂ ਨੇ ਵਧਾਈ ਫਾਜ਼ਿਲਕਾ ਚੇ ਚਿੰਤਾ’

3 ਸਾਲ , 7 ਸਾਲ ਦੇ ਬੱਚਿਆਂ , ਬੀ ਐੱਸ ਐੱਫ ਜਵਾਨਾਂ ਸਮੇਤ 23 ਪਾਜ਼ੀਟਿਵ ਕੇਸਾਂ ਨੇ ਵਧਾਈ ਫਾਜ਼ਿਲਕਾ ਚੇ ਚਿੰਤਾ’

July 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In