• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

Asli Punjabi by Asli Punjabi
May 20, 2021
in Health, Punjab, Top Stories
0
ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।ਸ਼੍ਰੀ ਸੋਨੀ ਨੇ ਕਿਹਾ ਕਿ ਜਦੋਂ ਪੂਰੀ ਦੁਨੀਆਂ ਇਸ ਸੰਕਟ ਦੀ ਘੜੀ ਵਿੱਚ ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਪੈਰਾਮੈਡੀਕਲ ਸਟਾਫ ਰਾਹੀ ਇਸ ਘਾਤਕ ਵਾਈਰਸ ਦਾ ਟਾਕਰਾ ਕਰ ਰਹੀ ਹੈ ਅਤੇ ਆਮ ਲੋਕ ਵੀ ਮਨੁੱਖਤਾ ਲਈ ਆਪਣੀ ਜਾਨ ਜੋਖਿਮ ਵਿਚ ਪਾ ਕੇ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ ਤਾਂ ਉਸ ਸਮੇਂ ਏਮਜ਼ ਬਠਿੰਡਾ ਤੋਂ ਵਿਸੇਸ਼ ਤੌਰ ਤੇ ਰਜਿੰਦਰ ਹਸਪਤਾਲ ਵਿਚ ਕਰੋਨਾ ਮਰੀਜਾਂ ਦੀ ਤੀਮਾਰਦਾਰੀ ਲਈ ਭੇਜੇ ਗਏ ਨਰਸਿੰਗ ਸਟਾਫ ਵਲੋਂ ਬਿਨਾਂ ਵਜਾਹ ਧਰਨਾ ਲਗਾ ਕੇ ਜ਼ਿੰਦਗੀ ਬਚਾਉਣ ਲਈ ਲੜ ਰਹੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਇਆ ਹੈ।ਉਨਾਂ ਕਿਹਾ ਕਿ ਏਮਜ਼ ਬਠਿੰਡਾ ਵਿਖੇ ਬੀਤੇ ਸਮੇਂ ਵਿੱਚ 400 ਸਟਾਫ ਨਰਸਾਂ ਨੂੰ ਭਰਤੀ ਕੀਤਾ ਗਿਆ ਸੀ ਅਤੇ ਮੋਜੂਦਾ ਸਮੇਂ ਵਿੱਚ ਵਿੱਚ ਏਮਜ਼ ਬਠਿੰਡਾ ਵਿੱਚ ਲੈਵਲ 2 ਦੇ 45 ਬੈਡ ਅਤੇ ਲੈਵਲ 3 ਦੇ 20 ਬੈਡ ਹੀ ਕੰਮ ਕਰ ਰਹੇ ਸਨ । ਜਿਸ ਕਾਰਨ ਡਾਇਰੈਕਟਰ ਏਮਜ਼ ਬਠਿੰਡਾ ਨੇ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਭਰਤੀ ਤੋਂ ਲੈ ਕੇ ਹੁਣ ਤੱਕ ਵਿਹਲੇ ਬੈਠੇ ਤਨਖਾਹ ਲੈ ਰਹੇ ਨਰਸਿੰਗ ਸਟਾਫ ਨੂੰ 50-50 ਦੇ ਗਰੁੱਪਾਂ ਵਿੱਚ ਸੂਬੇ ਦੇ ਚਾਰ ਸਰਕਾਰੀ ਮੈਡਕਿਲ ਕਾਲਜਾਂ ਵਿੱਚ ਡਿਊਟੀ ਹਿੱਤ ਭੇਜਣ ਦਾ ਫੈਸਲਾ ਲਿਆ ਸੀ।ਸ਼੍ਰੀ ਸੋਨੀ ਨੇ ਕਿਹਾ ਕਿ ਏਮਜ਼ ਬਠਿੰਡਾ ਤੋਂ ਸਟਾਫ ਨਰਸਾਂ ਦੇ ਆਉਣ ਸਬੰਧੀ ਸੂਚਨਾ ਮਿਲਦੇ ਸਾਰ ਹੀ ਜ਼ਿਲਾ ਪ੍ਰਸ਼ਾਸ਼ਨ ਪਟਿਆਲਾ ਵਲੋਂ ਸਟਾਫ ਨਰਸਾਂ ਦੇ ਰਹਿਣ ਦਾ ਪ੍ਰਬੰਧ ਇਕ ਸਰਕਾਰੀ ਮਹਿਲਾ ਹੋਸਟਲ ਵਿੱਚ ਕੀਤਾ ਗਿਆ ਸੀ ਪ੍ਰੰਤੂ ਜਿਵੇ ਹੀ ਸੂਚਨਾ ਮਿਲੀ ਕਿ ਪੁਰਸ਼ ਨਰਸਿੰਗ ਸਟਾਫ ਆ ਰਹੇ ਹਨ ਤਾਂ ਸੋਮਵਾਰ ਸ਼ਾਮ ਨੂੰ ਇਨਾਂ ਨਰਸਿੰਗ ਸਟਾਫ ਦੇ ਰਹਿਣ ਦਾ ਪ੍ਰਬੰਧ ਪ੍ਰੋ. ਗੁਰਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਪਟਿਆਲਾ ਦੇ ਹੋਸਟਲ ਵਿੱਚ ਕੀਤਾ ਸੀ ਅਤੇ ਇਨਾਂ ਨਰਸਿੰਗ ਸਟਾਫ ਦੇ ਰਹਿਣ ਲਈ ਸਾਰੇ ਲੋੜੀਂਦੇ ਪ੍ਰਬੰਧ ਜਿਵੇ ਕਿ ਹੋਸਟਲ ਦੀ ਸਾਫ ਸਫਾਈ, ਸੈਨੀਟਾਈੇਜੇਸ਼ਨ, ਬਾਥਰੂਮਾਂ ਦੀ ਸਾਫ ਸ਼ਫਾਈ ਅਤੇੇ ਬੈਡਿੰਗ ਦਾ ਪ੍ਰਬੰਧ ਹੋਸਟਲ ਵਾਰਡਨ ਵਲੋਂ ਐਸ.ਡੀ.ਐਮ. ਪਟਿਆਲਾ ਅਤੇ ਪਿ੍ਰੰਸੀਪਲ ਸਰਕਾਰੀ ਮੈਡੀਕਲ ਕਾਲਜ ਅਤੇ ਮੈਡੀਕਲ ਸੁਪਰਡੈਂਟ ਦੀ ਮੋਜੂਦਗੀ ਵਿੱਚ ਵਿੱਚ ਕਰਵਾਇਆ ਗਿਆ ਸੀ ਅਤੇ ਹੋਸਟਲ ਮੈਸ ਵਿੱਚ ਵਧੀਆ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਜਿਸ ਦੀ ਗੁਣਵੱਤਾ ਖੁਦ ਪਿ੍ਰੰਸੀਪਲ ਸਰਕਾਰੀ ਮੈਡੀਕਲ ਕਾਲਜ ਅਤੇ ਮੈਡੀਕਲ ਸੁਪਰਡੈਂਟ ਵਲੋਂ ਜਾਂਚੀ ਗਈ ਸੀ।ਉਨਾਂ ਕਿਹਾ ਕਿ ਇਨਾਂ ਨਰਸਿੰਗ ਸਟਾਫ ਦੀ ਬਾਕੀ ਪੂਰੀਆਂ ਕੀਤੀਆ ਜਾਣ ਵਾਲੀਆਂ ਮੰਗਾਂ ਨੂੰ ਵੀ ਨਾਲ ਦੀ ਨਾਲ ਪੂਰਾ ਕਰ ਦਿੱਤਾ ਗਿਆ ਸੀ ਪ੍ਰੰਤੂ ਇਨਾਂ ਵਲੋਂ ਹਰੇਕ ਰੂਮ ਵਿਚ ਵਿਚ ਕੂਲਰ ਮੁਹੱਈਆ ਕਰਵਾਉਣ ਅਤੇ ਰਜਿੰਦਰਾ ਹਸਪਤਾਲ ਆਉਣ ਜਾਣ ਲਈ ਏਅਰ ਕੰਡੀਸ਼ਨਰ ਬੱਸ ਅਤੇ ਫਰਿੱਜ ਮੁਹੱਈਆਂ ਕਰਵਾਉਣ ਦੀ ਮੰਗ ਪੂਰੀ ਕਰਵਾਉਣ ਲਈ ਹੀ ਰੋਲਾ ਪਾਇਆ ਜਾ ਰਿਹਾ ਸੀ।ਉਨਾਂ ਕਿਹਾ ਕਿ ਜਦੋਂ ਇਨਾਂ ਨੂੰ ਬੀਤੇ ਕੱਲ ਆਈਸੋਲੇਸ਼ਨ ਵਾਰਡ ਵਿੱਚ ਡਿਊਟੀ ਲਈ ਲਿਜਾਇਆ ਗਿਆ ਤਾਂ ਇਹ ਮੇਲ ਨਰਸਿੰਗ ਵਲੋਂ ਕਿਹਾ ਗਿਆ ਕਿ ਸਾਨੂੰ ਪੀ.ਪੀ.ਈ ਕਿੱਟ ਨਹੀਂ ਪਹਿਨਣੀ ਆਉਦੀ ਅਤੇ ਵਾਰਡ ਵਿੱਚ ਡਿਊਟੀ ਦੋਰਾਨ ਸੈਂਪਲ ਲੈਣ ਵਿਚ ਵੀ ਅਸਮਰਥਤਾ ਜਾਹਰ ਕੀਤੀ ਗਈ। ਇਸ ਤੋਂ ਇਲਾਵਾ ਉਚ ਅਧਿਕਾਰੀਆਂ ਨਾਲ ਬੱਤਮਿਜੀ ਵੀ ਕੀਤਾ ਗਈ।ਸ਼੍ਰੀ ਸੋਨੀ ਨੇ ਸ਼ੰਕਾਂ ਜਾਹਿਰ ਕਰਦੇ ਹੋਏ ਕਿਹਾ ਕਿ ਇਨਾਂ ਸਟਾਫ ਨਰਸਾਂ ਵਲੋਂ ਕਿਸੇ ਸਿਆਸੀ ਸਾਜਿਸ਼ ਦਾ ਹਿੱਸਾ ਬਣਦੇ ਹੋਏ ਇਸ ਤਰਾਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਨਾਂ ਅਣਜਾਣ ਅਤੇ ਅਨੁਸ਼ਾਸ਼ਨਹੀਨ ਮੇਲ ਨਰਸਿੰਗ ਸਟਾਫ ਨੂੰ ਤੁਰੰਤ ਵਾਪਸ ਭੇਜਿਆ ਜਾ ਰਿਹਾ ਹੈ।

Previous Post

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

Next Post

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

Recommended

ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

January 11, 2022
ਡੈਨੀਅਲ ਤੂਫਾਨ ਨੇ ਝੰਬਿਆ ਲ‌ਿਬੀਆ, 2 ਹਜ਼ਾਰ ਮੌਤਾਂ ਦਾ ਖਦਸ਼ਾ

ਡੈਨੀਅਲ ਤੂਫਾਨ ਨੇ ਝੰਬਿਆ ਲ‌ਿਬੀਆ, 2 ਹਜ਼ਾਰ ਮੌਤਾਂ ਦਾ ਖਦਸ਼ਾ

September 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In