• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ

Asli Punjabi by Asli Punjabi
May 20, 2021
in Punjab
0
ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕਰੇਗੀ ਗੁਰਮਤਿ ਸਬੰਧੀ ਵੱਖ ਵੱਖ ਕੋਰਸ- ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ’ਤੇ ਚੇਅਰ ਸਥਾਪਿਤ ਕਰਨ ਦੇ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਇਕ ਉੱਚ ਤਾਕਤੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਵਿਸਥਾਰਤ ਰਿਪੋਰਟ ਅਨੁਸਾਰ ਕਾਰਜ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਨਾਂ ਵੀ ਗੁਰੂ ਸਾਹਿਬ ਦੇ ਨਿਕਟਵਰਤੀ ਸਿੱਖਾਂ ਦੇ ਨਾਂ ’ਤੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਦੇ ਹਾਣੀ ਬਣ ਕੇ ਚੱਲਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਗੁਰਮਤਿ ਸਬੰਧੀ ਵੱਖ-ਵੱਖ ਅਡਵਾਂਸਡ ਕੋਰਸ ਸ਼ੁਰੂ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਪਹਿਲਾਂ ਹੀ ਗੁਰਦੁਆਰਾ ਮੈਨੇਜਮੈਂਟ ਕੋਰਸ ਚੱਲ ਰਿਹਾ ਹੈ, ਜਦਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਅਜਿਹੇ ਹੋਰ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਤਹਿਤ ਸਕੂਲ ਆਫ਼ ਗੁਰਮਤਿ ਐਜੂਕੇਸ਼ਨ ਐਂਡ ਰੀਸਰਚ, ਸਕੂਲ ਆਫ਼ ਅਡਵਾਂਸਡ ਸਟੱਡੀਜ਼ ਇੰਨ ਸਿੱਖਇਜ਼ਮ, ਗੁਰਮਤਿ ਸੰਚਾਰ ਅਤੇ ਪ੍ਰਚਾਰ ਕੇਂਦਰ (ਮੀਡੀਆ ਸੈਂਟਰ) ਅਤੇ ਸਿੱਖ ਆਰਕਾਈਵਜ਼ ਆਦਿ ਕੋਰਸ ਸ਼ੁਰੂ ਕਰਨ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਚੇਅਰ ਸਥਾਪਿਤ ਕਰਨ, ਗੁਰੂ ਸਾਹਿਬ ਨਾਲ ਸਬੰਧਤ ਖੋਜ ਕਾਰਜ ਕਰਵਾਉਣ ਅਤੇ ਗੁਰਮਤਿ ਸਬੰਧੀ ਨਵੇਂ ਕੋਰਸ ਸ਼ੁਰੂ ਕਰਨ ਲਈ ਸਬ-ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਕਮੇਟੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨੁਮਾਇੰਦੇ, ਧਰਮ ਪ੍ਰਚਾਰ ਕਮੇਟੀ ਦਾ ਇੱਕ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦਾ ਮੁੱਖ ਸਕੱਤਰ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਸਿੱਖ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਨਵੇਂ ਦ੍ਰਿਸ਼ਟੀਕੋਣਾਂ, ਨਵੀਆਂ ਵਿਧੀਆਂ ਤੇ ਤਕਨੀਕਾਂ ਨਾਲ ਕਰਨ ਲਈ ਅਜਿਹੇ ਗੁਰਮਤਿ ਦੇ ਕੋਰਸ ਬੇਹੱਦ ਜ਼ਰੂਰੀ ਹਨ, ਜੋ ਸਿੱਖ ਨੌਜੁਆਨੀ ਨੂੰ ਵੱਖ-ਵੱਖ ਖੇਤਰਾਂ ਲਈ ਤਿਆਰ ਕਰਨ। ਅੱਜ ਹਰ ਖੇਤਰ ਵਿਚ ਕੰਮ ਕਰਨ ਵਾਲੇ ਸਿੱਖ ਗੁਰਮਤਿ ਤੋਂ ਵਾਕਫ਼ ਹੋਣੇ ਜ਼ਰੂਰੀ ਹਨ, ਜਿਸ ਦੀ ਸੇਧ ਵਿਚ ਸ਼੍ਰੋਮਣੀ ਕਮੇਟੀ ਕਾਰਜ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸੇ ਦੌਰਾਨ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਨੂੰ ਵੀ ਜਲਦ ਨਵੇਂ ਰੂਪ ਵਿਚ ਸੰਗਤ ਸਾਹਮਣੇ ਲਿਆਉਣ ਲਈ ਯਤਨ ਤੇਜ਼ ਕੀਤੇ ਗਏ ਹਨ। ਇਥੇ ਤਿਆਰ ਕੀਤੀ ਗਈ ਇਮਾਰਤ ਨੂੰ ਪਾਰਦਰਸ਼ੀ ਬਣਾ ਕੇ ਸੰਗਤ ਲਈ ਖੋਲ੍ਹਣ ਦੀ ਅਗਲੀ ਕਾਰਵਾਈ ਲਈ ਸਬ-ਕਮੇਟੀ ਬਣਾਈ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਬੰਧ ਵਿਚ ਜਲਦ ਹੀ ਨਤੀਜੇ ਸਾਹਮਣੇ ਆਉਣਗੇ। ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਆਸਟ੍ਰੇਲੀਆ ਅੰਦਰ ਸਿੱਖ ਕਕਾਰ ਕਿਰਪਾਨ ’ਤੇ ਸਕੂਲਾਂ ਅੰਦਰ ਪਾਬੰਦੀ ਦੇ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਦਿੱਲੀ ’ਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਜੀਵਨ-ਜਾਚ ਦਾ ਅਹਿਮ ਹਿੱਸਾ ਹੈ, ਜਿਸ ’ਤੇ ਰੋਕ ਲਗਾਉਣੀ ਬੇਹੱਦ ਦੁਖਦਾਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।

Previous Post

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

Next Post

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਈਡੀ ਵੱਲੋਂ ਕਾਲੜਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

Recommended

ਕੈਨੇਡਾ: ਕੋਰੋਨਾ, ਸਿਹਤ ਸਹੂਲਤਾਂ, ਮਹਿੰਗਾਈ ਤੇ ਆਰਥਿਕਤਾ ਦੇ ਮੁੱਦਿਆਂ ‘ਤੇ ਲੜੀਆਂ ਜਾ ਰਹੀਆਂ ਫੈਡਰਲ ਚੋਣਾਂ

ਕੈਨੇਡਾ: ਕੋਰੋਨਾ, ਸਿਹਤ ਸਹੂਲਤਾਂ, ਮਹਿੰਗਾਈ ਤੇ ਆਰਥਿਕਤਾ ਦੇ ਮੁੱਦਿਆਂ ‘ਤੇ ਲੜੀਆਂ ਜਾ ਰਹੀਆਂ ਫੈਡਰਲ ਚੋਣਾਂ

August 25, 2021
Barnala ਵਿੱਚ ਆਵਾਰਾ ਕੁੱਤਿਆਂ ਦਾ ਕਹਿਰ, ਲੋਕ ਪ੍ਰੇਸ਼ਾਨ

Barnala ਵਿੱਚ ਆਵਾਰਾ ਕੁੱਤਿਆਂ ਦਾ ਕਹਿਰ, ਲੋਕ ਪ੍ਰੇਸ਼ਾਨ

April 3, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In