• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
May 22, 2021
in Punjab, Top Stories
0
ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ
588
SHARES
3.3k
VIEWS
Share on FacebookShare on TwitterShare on Whatsapp

13,48,632 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡਣ ਲਈ 80.92 ਕਰੋੜ ਰੁਪਏ ਦਾ ਬਜਟ ਕੀਤਾ ਮਨਜ਼ੂਰ: ਸਿੱਖਿਆ ਮੰਤਰੀ

ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਜਾਣਗੇ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।ਸਿੱਖਿਆ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਲਈ 80.92 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇਣ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੁੱਲ 13,48,632 ਵਿਦਿਆਰਥੀਆਂ ਵਿੱਚੋਂ 7,65,024 ਲੜਕੀਆਂ ਹਨ ਜਦ ਕਿ 5,08,436 ਅਨੁਸੂਚਿਤ ਜਾਤੀ ਦੇ ਲੜਕੇ ਅਤੇ 75,172 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਕਵਾਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ।ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ

Next Post

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

Recommended

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ: ਜਾਂਚ ਦੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ: ਜਾਂਚ ਦੇ ਹੁਕਮ

September 19, 2024
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

October 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In