• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

Asli Punjabi by Asli Punjabi
May 22, 2021
in Punjab
0
ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ
587
SHARES
3.3k
VIEWS
Share on FacebookShare on TwitterShare on Whatsapp

ਵਿਭਾਗੀ ਤਰੱਕੀ ਦੇ ਪ੍ਰੀਖਿਆ ਪੈਟਰਨ ਅਤੇ ਪਾਸ ਪ੍ਰਤੀਸ਼ਤਤਾ ਵਿਚ ਸੋਧ ਬਾਰੇ ਕੀਤਾ ਜਾਵੇਗਾ ਵਿਚਾਰ

ਚੰਡੀਗੜ੍ਹ – ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ ।ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੀਲਡ ਡਿਊਟੀ ਉਨ੍ਹਾਂ ਦੀ ਨੌਕਰੀ ਦਾ ਇਕ ਹਿੱਸਾ ਹੈ ਅਤੇ ਇਸ ਲਈ ਸਰਕਾਰੀ ਵਾਹਨ ਲਾਜ਼ਮੀ ਹਨ। ਮੰਤਰੀ ਨੇ ਉਨ੍ਹਾਂ ਦੀ ਮੰਗ ਦਾ ਸਕਾਰਾਤਮਕ ਪ੍ਰਤੀਕਰਮ ਦਿੱਤਾ।ਮੰਤਰੀ ਨੇ ਐਫ.ਸੀ.ਆਰ. ਨੂੰ ਵਾਹਨ ਕਿਰਾਏ ‘ਤੇ ਦੇਣ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ, “ਸੂਬੇ ਦੇ ਮਾਲ ਅਧਿਕਾਰੀ ਚੁਣੌਤੀਪੂਰਣ ਸਥਿਤੀਆਂ ਵਿੱਚ ਆਪਣੀ ਨਿਯਮਤ ਡਿਊਟੀਆਂ ਦੇ ਨਾਲ ਨਾਲ ਕੋਵਿਡ-19 ਸਬੰਧੀ ਵਾਧੂ ਡਿਊਟੀਆਂ ਵੀ ਨਿਭਾ ਰਹੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ।”ਮੈਂਬਰਾਂ ਨੇ ਡਿਊਟੀ ਦੌਰਾਨ ਕਾਰਜਕਾਰੀ ਮੈਜਿਸਟਰੇਟ ਨਾਲ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੀ ਜ਼ਰੂਰਤ ‘ਤੇ ਜੋਰ ਦਿੱਤਾ। ਉਹਨਾਂ ਕਿਹਾ, “ਕਈ ਵਾਰ ਅਸੀਂ ਸੰਵੇਦਨਸ਼ੀਲ / ਗੈਰ-ਸੰਵੇਦਨਸ਼ੀਲ / ਰੁਟੀਨ ਡਿਊਟੀ ਨਿਭਾਉਂਦੇ ਹੋਏ ਅਣਸੁਖਾਵੇਂ ਤੱਤਾਂ ਦਾ ਸਾਹਮਣਾ ਕਰਦੇ ਹਾਂ। ਮੌਕੇ ‘ਤੇ ਪੁਲਿਸ ਆਉਣ ਦਾ ਇੰਤਜ਼ਾਰ ਕਰਨਾ ਹਮੇਸ਼ਾਂ ਸੰਭਵ ਨਹੀਂ ਹੁੰਦਾ।”ਮਾਲ ਮੰਤਰੀ ਨੇ ਕਿਹਾ ਕਿ ਹਰੇਕ ਅਧਿਕਾਰੀ ਦੇ ਨਾਲ ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਵਿਚਾਰ ਵਿਵਹਾਰਕ ਨਹੀਂ ਹੈ। ਹਾਲਾਂਕਿ, ਡੀਜੀਪੀ ਪੰਜਾਬ ਨਾਲ ਵਿਚਾਰ ਕੀਤਾ ਜਾਵੇਗਾ ਕਿ ਜ਼ਰੂਰਤ ਅਨੁਸਾਰ ਹਰ ਤਹਿਸੀਲ / ਸਬ ਤਹਿਸੀਲ ਵਿੱਚ ਇੱਕ ਪੁਲਿਸ ਮੁਲਾਜ਼ਮ ਤਾਇਨਾਤ ਕੀਤਾ ਜਾਵੇ ਜੋ ਤਹਿਸੀਲਦਾਰ/ਨਾਇਬ ਤਹਿਸੀਲਦਾਰ ਨਾਲ ਫੀਲਡ ਡਿਊਟੀ ਸਮੇਂ ਨਾਲ ਰਹਿਣਗੇ।ਪੰਜਾਬ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਦੇਵ ਸਿੰਘ ਧੰਮ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਲਏ ਅਰਧ-ਨਿਆਂਇਕ ਫੈਸਲਿਆਂ ਨੂੰ ਪੁਲਿਸ / ਵਿਜੀਲੈਂਸ ਜਾਂਚ ਅਧੀਨ ਨਹੀਂ ਹੋਣਾ ਚਾਹੀਦਾ। ਮਾਲ ਵਿਭਾਗ ਅਪੇਲੈਟ ਅਥਾਰਟੀ ਹੋਣ ਸਦਕਾ ਕੇਸਾਂ ਦੀ ਸਮੀਖਿਆ ਕਰ ਸਕਦਾ ਹੈ ਅਤੇ ਲੋੜ ਪੈਣ ’ਤੇ ਲੋੜੀਂਦੀ ਕਾਰਵਾਈ ਕਰ ਸਕਦਾ ਹੈ। ਮੰਤਰੀ ਨੇ ਇਸ ਸ਼ਿਕਾਇਤ ‘ਤੇ ਹਮਦਰਦੀ ਜਤਾਈ ਅਤੇ ਭਰੋਸਾ ਦਿੱਤਾ ਕਿ ਮਾਲ ਵਿਭਾਗ ਆਪਣੇ ਸਾਰੇ ਅਧਿਕਾਰੀਆਂ ਦਾ ਸਮਰਥਨ ਕਰੇਗਾ ਅਤੇ ਉਹਨਾਂ ਦੇ ਹਿੱਤ ਵਿੱਚ ਸਹੀ ਫੈਸਲੇ ਲਵੇਗਾ।ਐਸੋਸੀਏਸ਼ਨ ਨੇ ਵਿਭਾਗ ਦੇ ਪੁਰਾਣੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਮੰਗ ਕੀਤੀ ਜਿਸ ਮੁਤਾਬਕ ਸਬੰਧਤ ਤਰੱਕੀ ਉਪਰੰਤ ਅਧਿਕਾਰੀ ਨੂੰ ਵਿਭਾਗੀ ਪ੍ਰੀਖਿਆ ਘੱਟੋ ਘੱਟ 50 ਫ਼ੀਸਦ ਅੰਕਾਂ ਨਾਲ ਪਾਸ ਕਰਨੀ ਹੁੰਦੀ ਸੀ, ਜਿਸ ਨੂੰ ਹਾਲ ਹੀ ਵਿਚ ਆਈ.ਏ.ਐਸ. ਵਾਂਗ ਵਧਾ ਕੇ 66 ਫ਼ੀਸਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੰਬੇ ਸਬਜੈਕਟਿਵ ਪ੍ਰਸ਼ਨ / ਉੱਤਰਾਂ ਦੀ ਥਾਂ ਪ੍ਰੀਖਿਆ ਦੇ ਢੰਗ ਨੂੰ ਆਬਜੈਕਟਿਵ ਕਿਸਮ (ਐਮਸੀਕਿਊ) ਵਿਚ ਤਬਦੀਲ ਕਰਨ ਲਈ ਵੀ ਕਿਹਾ। ਉਨ੍ਹਾਂ ਦੀ ਮੰਗ ਨੂੰ ਸਹੀ ਮੰਨਿਆ ਗਿਆ ਅਤੇ ਮੰਤਰੀ ਨੇ ਵਿਭਾਗ ਨੂੰ ਵਿਭਾਗੀ ਪ੍ਰੋਮੋਸ਼ਨ ਪ੍ਰੀਖਿਆ ਪੈਟਰਨ ਵਿਚ ਸੋਧ ਦੀ ਸੰਭਾਵਨਾ ਅਤੇ ਪਾਸ ਫ਼ੀਸਦ ਨੂੰ ਘੋਖਣ ਲਈ ਕਿਹਾ।ਇਸੇ ਦੌਰਾਨ, ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਐਫ.ਸੀ.ਆਰ ਰਵਨੀਤ ਕੌਰ ਅਤੇ ਮਾਲ ਸੱਕਤਰ ਮਨਵੇਸ਼ ਸਿੱਧੂ ਨਾਲ ਮਾਲ ਅਧਿਕਾਰੀਆਂ ਦੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਵਿੱਚ ਸ਼ਾਮਲ ਹੋਏ ਤਾਂ ਜੋ ਮਾਲ ਅਧਿਕਾਰੀ ਆਪਣੀ ਚੱਲ ਰਹੀ ਅੰਸ਼ਕ ਹੜਤਾਲ ਵਾਪਸ ਲੈਣ ਅਤੇ ਆਪਣੀਆਂ ਕਾਰਜਕਾਰੀ ਮੈਜਿਸਟਰੀਅਲ ਡਿਊਟੀਆਂ ਅਤੇ ਕੋਰਟ ਵਰਕ ਮੁੜ ਸ਼ੁਰੂ ਕਰਨ, ਉਨ੍ਹਾਂ ਨੇ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਮੰਨਣ ਦੀ ਗੱਲ ਕੀਤੀ। ਉਹਨਾਂ ਲੀਗਲ ਲੀਟਰੈਟਸ ਦੀ ਭਰਤੀ ਨਾਲ ਮਾਲ ਵਿਭਾਗ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਦੁਹਰਾਈ ਤਾਂ ਜੋ ਅਦਾਲਤ ਦੇ ਕੰਮ ਵਿੱਚ ਮਾਲ ਅਧਿਕਾਰੀਆਂ ਦੀ ਸਹਾਇਤਾ ਕੀਤੀ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਆਉਣ ਦੇ ਨਾਲ ਹੀ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਲੀਹ ’ਤੇ ਲਿਆਇਆ ਜਾਵੇਗਾ। ਉਹਨਾਂ ਐਨਜੀਡੀਆਰਐਸ ਸਿਸਟਮ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਵਧੀਆ ਕੰਪਿਊਟਰ5/ ਇੰਟਰਨੈਟ ਕਨੈਕਟੀਵਿਟੀ / ਕਲਾਉਡ ਸਪੇਸ ਦੀ ਲੋੜ ਦਾ ਸੁਝਾਅ ਵੀ ਦਿੱਤਾ। ਮੁੱਖ ਸਕੱਤਰ ਨੇ ਐਫ.ਸੀ.ਆਰ ਨੂੰ ਕਿਹਾ ਕਿ ਮਾਲ ਅਧਿਕਾਰੀਆਂ ‘ਤੇ ਪ੍ਰਾਹੁਣਚਾਰੀ ਜਾਂ ਕਿਸੇ ਹੋਰ ਖਰਚਿਆਂ ਦਾ ਬੋਝ ਪਏ ਅਤੇ ਸੰਕਟਕਾਲੀਨ ਖਰਚਿਆਂ ਨਾਲ ਨਜਿੱਠਣ ਲਈ ਹਰ ਤਹਿਸੀਲ ਵਿੱਚ ਵਿਸ਼ੇਸ਼ ਫੰਡ ਪ੍ਰਦਾਨ ਕਾਰਨ ਦੀ ਸੰਭਾਵਨਾ ਦੀ ਘੋਖ ਕਰਨ ਦੀ ਹਦਾਇਤ ਕੀਤੀ। ਅਧਿਕਾਰੀਆਂ ਦੇ ਮਨੋਬਲ ਨੂੰ ਬਣਾਉਣ ਲਈ, ਮੁੱਖ ਸਕੱਤਰ ਨੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਮਾਲ ਅਧਿਕਾਰੀਆਂ ਦੀ ਢੁਕਵੀਂ ਸਿਫ਼ਾਰਸ਼ / ਸ਼ਲਾਘਾ ਕਰਨ ਦਾ ਸੁਝਾਅ ਵੀ ਦਿੱਤਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

Next Post

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

Recommended

ਹਰਿਆਣਾ ਵਿੱਚ 28 ਜਨਵਰੀ ਤੱਕ ਸਕੂਲ ਦੀਆਂ ਛੁੱਟੀਆਂ ਵਧੀਆਂ

ਹਰਿਆਣਾ ਵਿੱਚ 28 ਜਨਵਰੀ ਤੱਕ ਸਕੂਲ ਦੀਆਂ ਛੁੱਟੀਆਂ ਵਧੀਆਂ

January 23, 2024
ਸਰਵੇ ਆਫ ਇੰਡੀਆ ਦੀਆਂ ਪ੍ਰੀਖਿਆਵਾਂ ਵਿੱਚ ਭ੍ਰਿਸ਼ਟਾਚਾਰ: 2 ਸਾਬਕਾ ਮੇਜਰ ਜਨਰਲ ਖਿਲਾਫ਼ ਕੇਸ ਦਰਜ

ਸਰਵੇ ਆਫ ਇੰਡੀਆ ਦੀਆਂ ਪ੍ਰੀਖਿਆਵਾਂ ਵਿੱਚ ਭ੍ਰਿਸ਼ਟਾਚਾਰ: 2 ਸਾਬਕਾ ਮੇਜਰ ਜਨਰਲ ਖਿਲਾਫ਼ ਕੇਸ ਦਰਜ

May 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In