• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

Asli Punjabi by Asli Punjabi
May 24, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ
587
SHARES
3.3k
VIEWS
Share on FacebookShare on TwitterShare on Whatsapp

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ ‘ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ

ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜਿਸਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ ਵਿਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।ਲਵਪ੍ਰੀਤ ਸਿੰਘ ਉਰਫ ਰਵੀ ਅਤੇ ਰਾਮ ਸਿੰਘ ਉਰਫ ਸੋਨੂੰ ਨੂੰ ਸ਼ਨੀਵਾਰ ਦੇਰ ਰਾਤ ਰੇਲਵੇ ਕਰਾਸਿੰਗ ਮਹਿਣਾ, ਜ਼ਿਲ੍ਹਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਤੋਂ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਇੱਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਨੂੰ ਇਹ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਸਬੰਧੀ ਬਦਲਾ ਲੈਣ ਲਈ ਨਿਸ਼ਾਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 0.315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਨਿੱਝਰ ਤੋਂ ਇਲਾਵਾ ਕੇ.ਟੀ.ਐਫ. ਦੇ ਤਿੰਨ ਹੋਰ ਸਹਿ-ਸਾਜ਼ਿਸ਼ਕਰਤਾ/ਮਾਸਟਰਮਾਈਂਡ ਹਨ ਜਿਨ੍ਹਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਇਹ ਸਰੀ (ਬੀਸੀ) ਕਨੇਡਾ ਵਿੱਚ ਛੁਪੇ ਹੋਏ ਹਨ ਜਦਕਿ ਕਮਲਜੀਤ ਸ਼ਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਉਹਨਾਂ ਅੱਗੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ‘ਤੇ ਕਨੇਡਾ ਗਏ ਸਨ ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਬਿਹਲਾ, ਜ਼ਿਲ੍ਹਾ ਬਰਨਾਲਾ ਲਗਭਗ 2013-14 ਵਿਚ ਗੈਰ ਕਾਨੂੰਨੀ ਤਰੀਕੇ ਨਾਲ ਕਨੇਡਾ ਗਿਆ ਸੀ।ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ, ਜਿਸ ਦੀ ਅਗਵਾਈ ਐਸਐਸਪੀ ਮੋਗਾ, ਹਰਮਨਬੀਰ ਸਿੰਘ ਗਿੱਲ ਨੇ ਕੀਤੀ ਸੀ, ਦੌਰਾਨ ਪਤਾ ਲੱਗਾ ਕਿ ਲਵਪ੍ਰੀਤ ਉਰਫ ਰਵੀ ਅਤੇ ਕਮਲਜੀਤ ਸ਼ਰਮਾ ਉਰਫ ਕਮਲ, ਅਰਸ਼ਦੀਪ ਨੂੰ ਜਾਣਦੇ ਸਨ ਕਿਉਂਕਿ ਇਹ ਸਾਰੇ ਬਚਪਨ ਤੋਂ ਹੀ ਇਕੋ ਪਿੰਡ ਨਾਲ ਸਬੰਧਤ ਸਨ। ਰਾਮ ਸਿੰਘ ਉਰਫ ਸੋਨੂੰ ਵਾਸੀ ਘੱਲ ਖੁਰਦ, ਜੋ ਆਈਟੀਆਈ ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸ਼ਦੀਪ ਨੇ ਇਹਨਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜ਼ਰੀਏ ਭੇਜੇ ਸਨ।ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਨੇ ਵੀ ਫਾਇਰ ਕੀਤੇ।ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸ਼ਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਵੀ ਸ਼ਾਮਲ ਸਨ। ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ। ਸਤੰਬਰ 2020 ਵਿਚ, ਨਿੱਜਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।ਕਮਲ ਅਤੇ ਰਵੀ, ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲਾਂਮਾ ਦੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲਾਂਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ਼ ‘ਤੇ ਫਾਇਰਿੰਗ ਵੀ ਕੀਤੀ ਸੀ।ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸ਼ਹਿਰ ਦੇ ਲੋਕਾਂ ਦਾ ਸ਼ੋਸ਼ਣ ਕਰਨ, ਫਿਰੌਤੀ ਲੈਣ ਅਤੇ ਦਹਿਸ਼ਤ ਪੈਦਾ ਕਰਨ ਲਈ ਸੁਪਰ ਸ਼ਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ ‘ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜ਼ਮ ਕਮਲ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਨਿੱਜਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨ੍ਹਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਡੀ.ਜੀ.ਪੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਏ.ਐਸ.ਆਈ. ਭਗਵਾਨ ਸਿੰਘ ਨੂੰ ਉਹਨਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

Next Post

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

Recommended

ਭਾਰਤੀ ਕਿਸਾਨ ਯੂਨੀਅਨ ਨੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਕੀਤਾ ਪੁਤਲਾ ਫੂਕ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਨੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਕੀਤਾ ਪੁਤਲਾ ਫੂਕ ਪ੍ਰਦਰਸ਼ਨ

October 4, 2023
ਹਰਿਆਣੇ ਵਿੱਚ ਹੁਣ ਛੜਿਆਂ ਨੂੰ ਵੀ ਮਿਲੇਗੀ ਪੈਨਸ਼ਨ

ਹਰਿਆਣੇ ਵਿੱਚ ਹੁਣ ਛੜਿਆਂ ਨੂੰ ਵੀ ਮਿਲੇਗੀ ਪੈਨਸ਼ਨ

July 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In