ਨਵੀਂ ਦਿੱਲੀ, 9 ਜੂਨ 2020 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਵਿਡ-19 ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਵੱਲੋਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ।
ਐਤਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਗਲੇ ਵਿੱਚ ਖਰਾਸ਼ ਅਤੇ ਹਲਕਾ ਬੁਖਾਰ ਹੋਣ ਤੋਂ ਬਾਅਦ ਕੋਵਿਡ -19 ਟੈਸਟ ਕਰਵਾਇਆ ਗਿਆ। ਐਤਵਾਰ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਕੇਜਰੀਵਾਲ ਵੱਲੋਂ ਆਪਣੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਸਨ।