• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਬਾਕੀ ਬਹੁਤੇ ਸੂਬਿਆਂ ਨਾਲੋਂ ਹਾਲਾਤ ਨਾਲ ਬਿਹਤਰ ਢੰਗ ਨਾਲ ਨਿਪਟੀ -ਮੁੱਖ ਮੰਤਰੀ

Asli Punjabi by Asli Punjabi
May 24, 2021
in Punjab, Top Stories
0
ਪੰਜਾਬ ਸਰਕਾਰ ਬਾਕੀ ਬਹੁਤੇ ਸੂਬਿਆਂ ਨਾਲੋਂ ਹਾਲਾਤ ਨਾਲ ਬਿਹਤਰ ਢੰਗ ਨਾਲ ਨਿਪਟੀ -ਮੁੱਖ ਮੰਤਰੀ
586
SHARES
3.3k
VIEWS
Share on FacebookShare on TwitterShare on Whatsapp

ਖੇਤੀ ਕਾਨੂੰਨਾਂ ਵਿਰੋਧੀ ਪ੍ਰਦਰਸ਼ਨਾਂ ਵਿਚ ਅਸੀਂ ਕਿਸਾਨਾਂ ਨਾਲ ਖੜ੍ਹੇ, ਹੁਣ ਕਿਸਾਨਾਂ ਵੱਲੋਂ ਕੋਵਿਡ ਵਿਰੁੱਧ ਲੜਾਈ ਵਿਚ ਸਾਡਾ ਸਾਥ ਦੇਣ ਦਾ ਵੇਲਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਵਿਚ ਸੂਬਾ ਸਰਕਾਰ ਦੇ ਨਾਕਾਮ ਰਹਿਣ ਲਾਏ ਦੋਸ਼ਾਂ ਨੂੰ ਸਪੱਸ਼ਟ ਸ਼ਬਦਾਂ ਰੱਦ ਕਰਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ ਉਤੇ ਕਰੋਨਾ ਫੈਲਣ ਦਾ ਕਾਰਨ ਬਣ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ ਵਿਚ ਸਖ਼ਤ ਲੜਾਈ ਲੜੀ ਹੈ ਅਤੇ ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਜਿੱਥੇ ਗੰਗਾ ਨਦੀ ਵਿਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਇਸ ਮਹਾਮਾਰੀ ਨਾਲ ਨਜਿੱਠਣ ਵਿਚ ਦੁਰਪ੍ਰਬੰਧਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਤਿੰਨ ਦਿਨਾ ਪ੍ਰਸਤਾਵਿਤ ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬੇ ਵਿਚ ਕੋਵਿਡ ਨਾਲ ਨਿਪਟਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ ਉਤੇ ਪਾਣੀ ਫੇਰ ਸਕਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਦੇ ਸਮੇਂ ਖਾਸ ਕਰਕੇ ਜਦੋਂ ਸੂਬੇ ਵਿਚ ਸਾਰੇ ਇਕੱਠਾਂ ਉਤੇ ਮੁਕੰਮਲ ਪਾਬੰਦੀ ਹੋਵੇ, ਤਾਂ ਇਸ ਦੌਰ ਵਿਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜਿੰਦਗੀਆਂ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ ਵਿਚ ਮੁੱਖ ਤੌਰ ਉਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ ਜਦਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਤ ਵਿਚ ਸੰਕਟ ਵਿੱਚੋਂ ਗੁਜ਼ਰ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀ ਦਾ ਇਹ ਕਦਮ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਇਨ੍ਹਾਂ ਮਹੀਨਿਆਂ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਸੂਬਾ ਸਰਕਾਰ ਦੇ ਡਟਵੇਂ ਸਹਿਯੋਗ ਨੂੰ ਵਿਚਾਰਦੇ ਹੋਏ ਪੂਰੀ ਤਰ੍ਹਾਂ ਅਣਉਚਿਤ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਕਰਦੇ ਹੋਏ ਸੂਬੇ ਦੀ ਵਿਧਾਨ ਸਭਾ ਵਿਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨ੍ਹਾਂ ਕਿਹਾ, “ਹੁਣ ਸਮਾਂ ਕਿਸਾਨਾਂ ਵੱਲੋਂ ਬਦਲੇ ਵਿਚ ਮਹਾਮਾਰੀ ਵਿਰੁੱਧ ਲੜਾਈ ਵਿਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਵਿਡ ਖਿਲਾਫ਼ ਲੜਾਈ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨ ਦੇ ਸਹਿਯੋਗ ਕਰਨ ਉਤੇ ਨਿਰਭਰ ਹਨ।ਮੁੱਖ ਮੰਤਰੀ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਦੇ ਸਿਖਰ ਦੌਰਾਨ ਵੀ ਹਾਲਾਤ ਕਾਬੂ ਤੋਂ ਬਾਹਰ ਨਹੀਂ ਹੋਏ ਜਿਵੇਂ ਕਿ ਕੁਝ ਦੂਜੇ ਸੂਬਿਆਂ ਵਿਚ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਹੁਣ ਤੱਕ ਸੂਬਾ ਬਿਹਤਰ ਕਾਰਗੁਜਾਰੀ ਦਿਖਾਉਣ ਵਾਲਿਆਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਆਕਸਜੀਨ ਦੀ ਸਪਲਾਈ ਦੀ ਘਾਟ ਦੇ ਬਾਵਜੂਦ ਹਸਪਤਾਲਾਂ ਵਿਚ ਆਕਸੀਜਨ ਦੀ ਵੱਡੀ ਪੱਧਰ ਉਤੇ ਕੋਈ ਕਮੀ ਨਹੀਂ ਹੋਈ ਕਿਉਂਕਿ ਸੂਬਾ ਸਰਕਾਰ ਨੇ ਇਸ ਅਹਿਮ ਵਸਤ ਦਾ ਉਚਿਤ ਪ੍ਰੰਬਧਨ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਕੇਸ ਵਧਣ ਦੇ ਦੌਰਾਨ ਦਵਾਈਆਂ, ਬੈੱਡ ਆਦਿ ਨੂੰ ਉਸੇ ਗਤੀ ਵਿਚ ਵਧਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਦਿੱਲੀ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਤੋਂ ਬਿਲਕੁਲ ਉਲਟ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮਹਾਮਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਪਟਣ ਵਿਚ ਉਨ੍ਹਾਂ ਦੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ ਵੈਕਸੀਨ ਦੀ ਘਾਟ ਦੀ ਗੰਭੀਰ ਸਮੱਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਸੂਬਾ ਸਰਕਾਰ ਦੀ ਦੁਰਪ੍ਰੰਬਧਾਂ ਕਰਕੇ ਨਹੀਂ ਸਗੋਂ ਕੇਂਦਰ ਸਰਕਾਰ ਕਰਕੇ ਇਹ ਨੌਬਤ ਬਣੀ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ, ਮੈਡੀਕਲ ਭਾਈਚਾਰੇ ਦੇ ਲੋਕ, ਪੁਲੀਸ, ਸਿਵਲ ਪ੍ਰਸ਼ਾਸਨ ਅਤੇ ਪਿੰਡ ਦੀਆਂ ਪੰਚਾਇਤਾਂ (ਜੋ ਠੀਕਰੀ ਪਹਿਰੇ ਲਾ ਰਹੀਆਂ ਹਨ) ਦੇ ਯਤਨਾਂ ਸਦਕਾ ਪੰਜਾਬ ਵਿਚ ਸਫਲਤਾਪੂਰਵਕ ਢੰਗ ਨਾਲ 22 ਮਈ ਤੱਕ ਕੋਵਿਡ ਕੇਸ ਦੀ ਗਿਣਤੀ 5421 ਤੱਕ ਪਹੁੰਚ ਗਈ ਅਤੇ 201 ਮੌਤਾਂ ਹੋਈਆਂ ਜਦਕਿ ਮਹਿਜ਼ ਦੋ ਹਫ਼ਤੇ ਪਹਿਲਾਂ ਕੇਸਾਂ ਦੀ ਗਿਣਤੀ 10,000 ਤੱਕ ਸੀ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੋਵਿਡ ਸਬੰਧੀ ਇਹਤਿਆਤ ਵਿਚ ਲਾਪਰਵਾਹੀ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਅਤੇ ਕਿਸੇ ਕਿਸਮ ਦੀਆਂ ਰੈਲੀਆਂ ਜਾਂ ਧਰਨੇ ਉਸ ਵੇਲੇ ਪੂਰੀ ਤਰ੍ਹਾਂ ਨਾ-ਮਨਜੂਰ ਹਨ, ਜਦੋਂ ਲੋਕਾਂ ਦੀ ਜਿੰਦਗੀ ਦਾਅ ਉਤੇ ਲੱਗੀ ਹੋਵੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪਰਮਜੀਤ ਸਿੰਘ ਕੈਂਥ ਵੱਲੋਂ ਬੰਧੂਆ ਮਜ਼ਦੂਰੀ ਖਿਲਾਫ ਲੜਨ ਵਾਲੇ ਜੈ ਸਿੰਘ ਫਿਲੌਰ ਦੀ ਮੌਤ ਗਹਿਰੇ ਦੁੱਖ ਦਾ ਪ੍ਰਗਟਾਵਾ

Next Post

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

Recommended

ਬੀਬੀ ਜਗੀਰ ਕੌਰ ਨੇ ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਪ੍ਰਗਟਾਇਆ ਅਫ਼ਸੋਸ

ਬੀਬੀ ਜਗੀਰ ਕੌਰ ਨੇ ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਪ੍ਰਗਟਾਇਆ ਅਫ਼ਸੋਸ

February 26, 2021
ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

April 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In