ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਹਾਲਾਤ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਮੰਤਰੀਆਂ ਦੇ ਸਮੂਹ ਦੀ 27ਵੀਂ ਮੀਟਿੰਗ ਕੀਤੀ। ਕੇਂਦਰੀ ਸਿਹਤ ਮੰਤਰਾਲੇ ਡਾ.ਹਰਸ਼ਵਰਧਨ ਨੇ ਮੰਤਰੀਆਂ ਦੇ ਸਮੂਹ ਦੀ 27ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਦੇਸ਼ ਵਿੱਚ ਫੈਲੇ ਬਲੈਕ ਫੰਗਸ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹੁਣ ਤੱਕ ਬਲੈਕ ਫੰਗਸ ਇਨਫੈਕਸ਼ਨ ਦੇ ਕੁੱਲ 5,424 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਤਕ, 18 ਸੂਬਿਆਂ/ ਕੇਂਦਰ ਸ਼ਾਸਿਤ ਸੂਬਿਆਂ ਵਿੱਚ ਬਲੈਕ ਫੰਗਸ ਦੇ 5,424 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 5,424 ਮਾਮਲਿਆਂ ਵਿੱਚੋਂ 4,556 ਮਰੀਜ਼ਾਂ ਵਿੱਚ ਕੋਵਿਡ-19 ਇਨਫੈਕਸ਼ਨ ਰਹਿ ਚੁੱਕਾ ਹੈ। ਇਨ੍ਹਾਂ ਵਿੱਚੋਂ ਕੁਲ 55 ਸ਼ੂਗਰ ਦੇ ਮਰੀਜ਼ ਸਨ। ਸਿਹਤ ਮੰਤਰੀ ਨੇ ਇਹ ਜਾਣਕਾਰੀਆਂ ਮੰਤਰੀਆਂ ਦੇ ਸਮੂਹ ਦੀ ਇਕ ਵਰਚੁਅਲ ਮੀਟਿੰਗ ਵਿੱਚ ਦਿੱਤੀ।ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਤੋਂ 1897 ਤਹਿਤ ਧਿਆਨ ਦੇਣ ਯੋਗ ਬਿਮਾਰੀ ਬਣਾ ਕੇ ਸਾਰੇ ਮਾਮਲਿਆਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਸੀ। ਕਈ ਸੂਬਿਆਂ ਵਿੱਚ ਬਲੈਕ ਫੰਗਸ ਨੂੰ ਮਹਾਮਾਰੀ ਵੀ ਐਲਾਨ ਕੀਤਾ ਗਿਆ ਹੈ। ਮੰਤਰਾਲੇ ਮੁਤਾਬਿਕ, ਇਸ ਇਨਫੈਕਸ਼ਨ ਨਾਲ ਕੋਰੋਨਾ ਦੇ ਮਰੀਜ਼ਾਂ ਵਿੱਚ ਮੌਤਾਂ ਦੀ ਗਿਣਤੀ ਵਧੀ ਹੈ। ਇਸ ਬਿਮਾਰੀ ਵਿੱਚ ਮੌਤ ਦਰ ਕਰੀਬ 50 ਫੀਸਦੀ ਹੈ। ਕਈ ਅਜਿਹੇ ਮਰੀਜ਼ ਹਨ ਜਿਨ੍ਹਾਂ ਦੀਆਂ ਅੱਖਾਂ ਕੱਢਣ ਤੋਂ ਬਾਅਦ ਹੀ ਉਨ੍ਹਾਂ ਦੀ ਜ਼ਿੰਦਗੀ ਬਚਾਈ ਜਾ ਸਕੀ ਹੈ।ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਦੇ 2,22,315 ਨਵੇਂ ਕੇਸ ਸਾਹਮਣੇ ਆਏ ਹਨ। ਹਾਲਾਂਕਿ ਇਸ ਸਮੇਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਇਕ ਵਾਰ ਫਿਰ 4 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ ਇਕ ਦਿਨ ਵਿਚ ਕੋਰੋਨਾ ਕਾਰਨ 4,454 ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ।