ਚੰਡੀਗੜ, 9 ਜੂਨ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਜਨਤਕ ਤੇ ਇਮਾਰਤੀ ਨਿਰਮਾਣ ਦੇ ਅਹਿਮ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿੱਚ ਚੱਲ ਰਹੇ ਸੜਕੀ ਤੇ ਪੁਲਾਂ ਦੇ ਕੰਮਾਂ ਨੂੰ ਮੌਜੂਦਾ ਤੇ ਅਗਲੇ ਵਿੱਤੀ ਵਰ•ੇ ਵਿੱਚ ਪੂਰਾ ਕਰਨ ਲਈ 200 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬੇ ਦੇ ਅਹਿਮ ਪ੍ਰਾਜੈਕਟਾਂ ਬਾਰੇ ਬਣੀ ਕੈਬਨਿਟ ਦੀ ਉਚ ਤਾਕਤੀ ਕਮੇਟੀ ਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਦਿੱਤੇ। ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਣੇ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 200 ਕਰੋੜ ਰੁਪਏ ਹੋਰ ਮਨਜ਼ੂਰ ਕਰਨ ਨਾਲ ਸੂਬੇ ਵਿੱਚ ਚੱਲ ਰਹੇ ਸੜਕੀ ਅਤੇ ਇਮਾਰਤੀ ਪ੍ਰਾਜੈਕਟਾਂ ਨੂੰ ਹੋਰ ਹੁਲਾਰਾ ਮਿਲੇਗਾ ਜਿਸ ਦਾ ਪਹਿਲਾ ਬਜਟ 854 ਕਰੋੜ ਰੁਪਏ ਦੀ ਲਾਗਤ ਦਾ ਸੀ। ਨਵੇਂ ਫੰਡ ਜਾਰੀ ਕਰਨ ਨਾਲ ਹੁਣ ਕੁੱਲ ਬਜਟ ਵੱਧ ਕੇ 1054 ਕਰੋੜ ਰੁਪਏ ਹੋ ਗਿਆ।
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ 356 ਕਰੋੜ ਰੁਪਏ ਦੀ ਲਾਗਤ ਦੇ ਚੱਲ ਰਹੇ ਇਮਾਰਤੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਸੂਬੇ ਵਿੱਚ ਕੌਮੀ ਹਾਈਵੇਜ਼ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਜੰਗਲਾਤ ਵਿਭਾਗ ਤੋਂ ਮਨਜ਼ੂਰੀ, ਜ਼ਮੀਨ ਐਕਵਾਇਰ ਅਤੇ ਵਰਤੋਂ ਲਈ ਤਬਦੀਲੀ ਆਦਿ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਉਤੇ ਧਿਆਨ ਕੇਂਦਰਤ ਕਰਨ।
ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਇਨ•ਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਇਸ ਕੰਮ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਲਈ ਢੁੱਕਵੇਂ ਅਤੇ ਤੁਰੰਤ ਕਦਮ ਚੁੱਕਣ ਲਈ ਕਿਹਾ।