• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ

Asli Punjabi by Asli Punjabi
May 25, 2021
in Punjab, ਕਾਰੋਬਾਰ
0
ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ
587
SHARES
3.3k
VIEWS
Share on FacebookShare on TwitterShare on Whatsapp

ਕਣਕ ਦੀ ਖਰੀਦ ਕਾਰਜ ਮੁਕੰਮਲ ਹੋਣ ਉਪਰੰਤ 16 ਮਈ ਤੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਚੱਲ ਰਹੀ ਹੈ ਅਨਾਜ ਵੰਡ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਰਜਿਸਟਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵਾਧੂ ਤੋਰ ਤੇ ਅਨਾਜ ਵੰਡ ਦਾ ਕਾਰਜ ਰਾਜ ਵਿਚ ਕਣਕ ਦੇ ਖਰੀਦ ਸੀਜ਼ਨ ਮੁਕੰਮਲ ਹੋਣ ੳੁਪਰੰਤ 16 ਮਈ 2021 ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਜਦਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ ਚੁੱਘ ਵਲੋਂ ਸਿਰਫ ਸਿਆਸੀ ਲਾਹਾ ਖੱਟਣ ਲਈ ਅਾਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ ਗਏ ਹਨ। ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਸ੍ਰੀ ਆਸ਼ੂ ਨੇ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਲੋਂ ਸੂਬੇ ਵਿਚ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ 3500 ਦੇ ਕਰੀਬ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਸਾਰੇ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਇਆ ਗਿਆ ਸੀ ਅਤੇ ਜਿਵੇਂ ਹੀ 13 ਮਈ 2021 ਨੂੰ ਕਣਕ ਦੀ ਖਰੀਦ ਮੁਕੰਮਲ ਹੋਈ ਉਸ ਤੋਂ ਬਾਅਦ 16 ਮਈ 2021 ਨੂੰ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਬੀਤੇ 8 ਦਿਨਾਂ ਵਿਚ ਪੰਜਾਬ ਸਰਕਾਰ ਨੂੰ ਅਲਾਟ ਹੋਏ ਅਨਾਜ ਵਿਚੋ 98224 ਮੀਟ੍ਰਿਕ ਟਨ ਕਣਕ ਦੀ ਚੁਕਾਈ ਐਫ.ਸੀ.ਆਈ.ਦੇ ਗੁਦਾਮਾਂ ਤੋਂ ਕਰ ਲੲੀ ਗੲੀ ਹੈ ਜ਼ੋ ਕਿ ਕੁਲ ਜਾਰੀ ਅਨਾਜ ਦਾ 69 ਫ਼ੀਸਦ ਬਣਦਾ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਅੱਜ ਮਿਤੀ 24 ਮਈ 2021 ਨੂੰ ਸਵੇਰੇ 10:00 ਤੱਕ 15705 ਐਮ.ਟੀ.ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਅਨਾਜ ਵੰਡ ਦੌਰਾਨ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਥੋੜੇ ਥੋੜੇ ਲਾਭਪਾਤਰੀਆਂ ਨੂੰ ਬੁਲਾ ਕੇ ਵੰਡ ਕੀਤੀ ਜਾ ਰਹੀ ਹੈ।ਖੁਰਾਕ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਨੇ ਆਪਣੇ ਬਿਆਨ ਵਿੱਚ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿਚ 75 ਫੀਸਦੀ ਅਨਾਜ ਵੰਡਣ ਦੀ ਗੱਲ ਕਹੀ ਹੈ ਅਤੇ ਉਨ੍ਹਾਂ ਨੂੰ ਇਹ ਗੱਲ ਕਹਿਣ ਤੋਂ ਪਹਿਲਾਂ ਇਹ ਦੇਖਣਾ ਚਾਹੀਦਾ ਸੀ ਕਿ ਇਨ੍ਹਾਂ ਰਾਜਾਂ ਵਿਚ ਕਿਸੇ ਫ਼ਸਲ ਦੀ ਖਰੀਦ ਨਹੀਂ ਚੱਲ ਰਹੀ ਸੀ ਜਦਕਿ ਪੰਜਾਬ ਰਾਜ ਵਿਚ ਇਸ ਸਮੇਂ ਦੌਰਾਨ ਰਿਕਾਰਡ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਕਾਰਜ ਨੇਪਰੇ ਚਾੜ੍ਹਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਟੇਟ ਸਪੋਂਸਡ ਸਕੀਮ ਅਧੀਨ ਰਜਿਸਟਰਡ 8,78,184 ਲਾਭਪਾਤਰੀਆਂ ਨੂੰ ਵੀ ਅਨਾਜ ਦੀ ਵੰਡ ਕੀਤੀ ਜਾ ਰਹੀਂ ਹੈ।ਅਖੀਰ ਵਿਚ ਸ਼੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਨਾਜ ਵੰਡ ਲਈ ਕੇਂਦਰ ਸਰਕਾਰ ਵੱਲੋਂ ਕਾਰਜ ਮੁਕੰਮਲ ਕਰਨ ਲਈ ਤੈਅ ਮਿਤੀ 30 ਜੂਨ 2021 ਤੋਂ ਪਹਿਲਾਂ ਅਨਾਜ ਵੰਡ ਦਾ ਕਾਰਜ ਨੇਪਰੇ ਚਾੜ ਦੇਵੇਗੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ

Next Post

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ

Recommended

ਵਿਸ਼ੇਸ਼ ਟੀਕਾਕਪਨ ਹਫਤੇ ਦੌਰਾਨ ਲਾਏ ਜਾਣਗੇ ਟੀਕਾਕਰਨ ਕੈਂਪ-ਡਾਕਟਰ ਪ੍ਰਭਜੋਤ ਕਲਸੀ

ਵਿਸ਼ੇਸ਼ ਟੀਕਾਕਪਨ ਹਫਤੇ ਦੌਰਾਨ ਲਾਏ ਜਾਣਗੇ ਟੀਕਾਕਰਨ ਕੈਂਪ-ਡਾਕਟਰ ਪ੍ਰਭਜੋਤ ਕਲਸੀ

April 23, 2025
ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ

ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In