• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

Asli Punjabi by Asli Punjabi
May 26, 2021
in Punjab, ਕਾਰੋਬਾਰ
0
ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਕੇਂਦਰ ਸਰਕਾਰ ਵੱਲ 41 ਕਰੋੜ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਕੀਤਾ ਪ੍ਰਬੰਧ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸਹਿਕਾਰੀ ਖੰਡ ਮਿੱਲਾਂ ਵੱਲੋ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਨੋਟ ਵਿੱਚ ਕੀਤਾ।ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋ ਗੰਨਾਂ ਕਾਸ਼ਤਕਾਰਾਂ ਦੀ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾਂ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਭਗ 31 ਕਰੋੜ ਰੁਪਏ ਅਤੇ ਬਫਰ ਸਟਾਕ ਸਬਸਿਡੀ ਦੀ ਲਗਭਗ 10 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋੋਏ ਆਪਣੇ ਪੱਧਰ ‘ਤੇ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲਗਭਗ 41 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਊੁਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਯੋਜਨਾ ਤਹਿਤ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲਗਭਗ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।

Previous Post

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

Next Post

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

Recommended

ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

January 6, 2021
ਪੰਜਾਬ ਸਿਵਲ ਸਕੱਤਰੇਤ ਚ’ ਸਟਾਫ ਦੀ ਹਾਜ਼ਰੀ ਘਟਾਉਣ ਦੀ ਅਪੀਲ

ਪੰਜਾਬ ਸਿਵਲ ਸਕੱਤਰੇਤ ਚ’ ਸਟਾਫ ਦੀ ਹਾਜ਼ਰੀ ਘਟਾਉਣ ਦੀ ਅਪੀਲ

July 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In