• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

Asli Punjabi by Asli Punjabi
May 26, 2021
in Punjab, Top Stories, ਕਾਰੋਬਾਰ
0
ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ
588
SHARES
3.3k
VIEWS
Share on FacebookShare on TwitterShare on Whatsapp

ਬੀਤੇ ਚਾਰ ਸਾਲਾਂ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਕਾਰਗੁਜਾਰੀ ਦੀ ਸ਼ਲਾਘਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ।ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਭਾਗ ਨੂੰ ਹੁਨਰ ਵਿਕਾਸ ਸਿਖਲਾਈ ਉਤੇ ਵਿਸ਼ੇਸ਼ ਤੌਰ ਉਤੇ ਜੋਰ ਦੇਣ ਲਈ ਆਖਿਆ ਕਿਉਂ ਜੋ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਸਥਾਨਕ ਸਨਅਤ ਦੀਆਂ ਲੋੜਾਂ ਦੇ ਮੁਤਾਬਕ ਹੁਨਰਮੰਦ ਬਣਾਉਣ ਵਿਚ ਸਹਾਈ ਸਿੱਧ ਹੋਵੇਗਾ।ਇਸੇ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੇ ਸਰਵਿਸ ਅਤੇ ਆਈ.ਟੀ. ਸੈਕਟਰ ਵਿਚ ਅਧਿਨਕਤਾਵਾਂ ਦੇ ਆਧਾਰ ਉਤੇ ਮੌਜੂਦਾ ਰੋਜ਼ਗਾਰ ਮਾਰਕੀਟ ਦੀ ਗਤੀ ਦੇ ਮੁਤਾਬਕ ਸਾਡੇ ਨੌਜਵਾਨਾਂ ਨੂੰ ਤਕਨੀਕੀ ਹੁਨਰ ਦੇ ਪੱਖ ਤੋਂ ਲੈਸ ਕਰਨ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ ਹੈ।
ਇਸ ਤੋਂ ਪਹਿਲਾਂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਵਿਚ ਪੇਸ਼ਕਾਰੀ ਦਿੰਦੇ ਹੋਏ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 17.62 ਲੱਖ ਨੌਕਰੀਆਂ ਵਿੱਚੋਂ ਠੇਕੇ ਦੇ ਆਧਾਰ ਉਤੇ ਨਿਯੁਕਤੀਆਂ ਸਮੇਤ 62,743 ਸਰਕਾਰੀ ਨੌਕਰੀਆਂ, ਪ੍ਰਾਈਵੇਟ ਸੈਕਟਰ ਵਿਚ 7.02 ਲੱਖ ਨੌਕਰੀਆਂ ਅਤੇ ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਕਿੱਤਾ ਸ਼ੁਰੂ ਕਰਨ ਲਈ 9.97 ਲੱਖ ਨੌਜਵਾਨਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ। ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਨੇ ਸਾਡੀਆਂ ਯੋਜਨਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਥਿਤੀ ਵਿਚ ਸੁਧਾਰ ਹੋਣ ਉਤੇ ਵਿਭਾਗ ਵੱਲੋਂ ਮਿੱਥੇ ਹੋਏ ਟੀਚੇ ਯਕੀਨਨ ਤੌਰ ਉਤੇ ਹਾਸਲ ਕੀਤੇ ਜਾਣਗੇ ਕਿਉਂ ਜੋ ਰੋਜ਼ਗਾਰ ਅਤੇ ਹੁਨਰ ਸਿਖਲਾਈ ਦੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ ਜਾ ਰਿਹਾ ਹੈ ਅਤੇ ਇਹ ਸਹੀ ਦਿਸ਼ਾ ਵਿਚ ਹਨ।ਉਨ੍ਹਾਂ ਦੱਸਿਆ ਕਿ ਮੰਤਰੀ ਪ੍ਰੀਸ਼ਦ ਵੱਲੋਂ ਦਿੱਤੀ ਜਾ ਚੁੱਕੀ ਪ੍ਰਵਾਨਗੀ ਤਹਿਤ 61,336 ਅਸਾਮੀਆਂ ਭਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਿਭਾਗ ਜਲਦ ਹੀ 40 ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਬਾਕੀ ਲਗਭਗ 39,000 ਖਾਲੀ ਅਸਾਮੀਆਂ ਦੇ ਪ੍ਰਸਤਾਵ ਮਨਜੂਰੀ ਲਈ ਮੰਤਰੀ ਮੰਡਲ ਨੂੰ ਭੇਜਣ ਲਈ ਕਹੇਗਾ।
ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਛੇ ਮੈਗਾ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਅਪ੍ਰੈਲ, 2021 ਵਿਚ ਹੋਣ ਵਾਲਾ ਸੱਤਵਾਂ ਰੁਜ਼ਗਾਰ ਮੇਲਾ ਕੋਵਿਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਆਮ ਵਰਗੀ ਹੋਣ ‘ਤੇ ਇਹ ਰੁਜ਼ਗਾਰ ਮੇਲਾ ਜੁਲਾਈ ਵਿਚ ਆਯੋਜਿਤ ਕੀਤਾ ਜਾਏਗਾ ਅਤੇ ਇਕ ਹੋਰ ਮੈਗਾ ਮੇਲਾ ਸਤੰਬਰ ਜਾਂ ਅਕਤੂਬਰ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰੈੱਡ ਸਕਾਈ ਸਕੀਮ ਬਾਰੇ ਵੀ ਜਾਣੂੰ ਕਰਵਾਇਆ ਜੋ ਨਸ਼ਾਖੋਰੀ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰ ਦਾ ਵਿਕਾਸ ਕਰਨ ‘ਤੇ ਕੇਂਦਰਤ ਹੈ ਤਾਂ ਜੋ ਉਨ੍ਹਾਂ ਨੂੰ ਸਵੈ-ਮਾਣ ਦੀ ਭਾਵਨਾ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ। ਇਹ ਵਿਲੱਖਣ ਪਹਿਲਕਦਮੀ ਉਨ੍ਹਾਂ ਨੌਜਵਾਨਾਂ ਦੀ ਜਿੰਦਗੀ ਮੁੜ ਲੀਹਾਂ ‘ਤੇ ਲਿਆਉਣ ਵਿੱਚ ਵੀ ਮਹੱਤਵਪੂਰਨ ਸਾਬਤ ਹੋਵੇਗੀ ਜੋ ਨਸ਼ਿਆਂ ਕਾਰਨ ਭਟਕ ਗਏ ਹਨ।
ਸ੍ਰੀ ਤਿਵਾੜੀ ਨੇ ਇਹ ਵੀ ਦੱਸਿਆ ਕਿ ‘ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਮੁਹਾਲੀ ਵਿਖੇ ਸਥਾਪਤ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਪਹਿਲਾਂ ਹੀ ਨੌਜਵਾਨਾਂ ਨੂੰ ਕੰਮ ਅਤੇ ਪੜ੍ਹਾਈ ਸਬੰਧੀ ਵੀਜ਼ਾ ਦਿਵਾਉਣ ਅਤੇ ਵਿਦੇਸ਼ ਭੇਜਣ ਲਈ ਭਰਤੀ ਏਜੰਟ ਅਤੇ ਟਰੈਵਲ ਏਜੰਟ ਦਾ ਲਾਇਸੈਂਸ ਪ੍ਰਾਪਤ ਕਰ ਲਿਆ ਹੈ ਅਤੇ ਹੁਣ ਤੱਕ 352 ਨੌਜਵਾਨਾਂ ਦੀ ਕੌਂਸਲਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚਾਹਵਾਨਾਂ ਨੂੰ ਵਿਦੇਸ਼ੀ ਭਾਸ਼ਾ ਦੀ ਸਿਖਲਾਈ ਦੇਣ ਸਬੰਧੀ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਜਪਾਨੀ ਭਾਸ਼ਾ ਸਿਖਾਉਣ ਲਈ 15 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਜੋ ਨੌਜਵਾਨਾਂ ਲਈ ਸੂਬੇ ਵਿੱਚ ਆਉਣ ਵਾਲੀਆਂ ਜਪਾਨੀ ਕੰਪਨੀਆਂ ਵਿਚ ਕੰਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਨੌਜਵਾਨਾਂ ਨੂੰ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਵਿਸ਼ਵ ਪੱਧਰ ‘ਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

Next Post

ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

Recommended

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

April 8, 2021
ਕੈਨੇਡਾ : ਬੀ.ਸੀ. ਦੀਆਂ 1,300 ਸਕੂਲ ਸਲਾਹਕਾਰ ਕੌਂਸਲਾਂ ਨੂੰ ਮਿਲੇਗੀ 11 ਮਿਲੀਅਨ ਡਾਲਰ ਦੀ ਗਰਾਂਟ

ਕੈਨੇਡਾ : ਬੀ.ਸੀ. ਦੀਆਂ 1,300 ਸਕੂਲ ਸਲਾਹਕਾਰ ਕੌਂਸਲਾਂ ਨੂੰ ਮਿਲੇਗੀ 11 ਮਿਲੀਅਨ ਡਾਲਰ ਦੀ ਗਰਾਂਟ

December 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In