• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

Asli Punjabi by Asli Punjabi
May 26, 2021
in Punjab
0
ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)
587
SHARES
3.3k
VIEWS
Share on FacebookShare on TwitterShare on Whatsapp

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਥੇਬੰਦਕ ਢਾਂਚੇ ਦਾ ਇਸ ਹਫ਼ਤੇ ਐਲਾਨ ਕੀਤਾ ਜਾਵੇਗਾ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਥੇਬੰਦਕ ਢਾਂਚੇ ਦਾ ਐਲਾਨ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਵੱਲੋਂ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਇਸ ਬਾਰੇ ਸਹਿਮਤੀ ਬਣਾ ਚੁੱਕੇ ਹਨ ਅਤੇ ਇਸ ਦੀ ਘੋਸ਼ਣਾ ਇਸ ਹਫ਼ਤੇ ਕਰ ਦਿੱਤੀ ਜਾਵੇਗੀ। ਜਥੇਦਾਰ ਬ੍ਰਹਮਪੁਰਾ ਅਤੇ ਸ੍ਰ. ਢੀਂਡਸਾ ਸਾਂਝੇ ਤੌਰ ਤੇ ਕਿਹਾ ਕਿ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅਕਾਲੀ ਦਲ ਸੰਯੁਕਤ ਦੀ ਸਮੂਹ ਲੀਡਰਸ਼ਿਪ, ਸਮਰਥਕਾਂ ਅਤੇ ਵਰਕਰਾਂ ਸਮੇਤ, (26 ਮਈ) ਬੁੱਧਵਾਰ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਗਾਕੇ ਤਿੰਨੋਂ ‘ਕਾਲੇ ਖ਼ੇਤੀ ਕਨੂੰਨਾਂ’ ਦਾ ਵਿਰੋਧ ਕਰਨਗੇ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਪ੍ਰੋਗਰਾਮ ਦਾ ਪੁਰਜ਼ੋਰ ਸਮਰਥਨ ਕਰੇਗਾ।
ਇੱਥੇ ਇਹ ਵਰਨਣਯੋਗ ਹੈ ਕਿ ਭਲਕੇ ਬੁੱਧਵਾਰ ਨੂੰ ਕਿਸਾਨ ਮੋਰਚੇ ਨੂੰ ਮੋਦੀ ਸਰਕਾਰ ਦਾ ਤਿੰਨੇ ਖ਼ੇਤੀ ਕਨੂੰਨਾਂ ਖਿਲਾਫ਼ ਵਿਰੋਧ ਅਤੇ ਰੋਸ਼ ਕਰਦੇ 6 ਮਹੀਨਿਆਂ ਦਾ ਸਮਾਂ ਹੋ ਜਾਵੇਗਾ।ਬ੍ਰਹਮਪੁਰਾ, ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਆਪਣਾ ਜ਼ਿੱਦੀ ਰਵੱਈਆ ਤਿਆਗਣ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਮੀਡੀਆ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਡੈਮੋਕ੍ਰੇਟਿਕ ਨੂੰ ਭੰਗ ਕਰਕੇ ਨਵਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਕੀਤਾ ਗਿਆ ਹੈ ਅਤੇ ਸਾਡੇ ਵੱਲੋਂ ਸਾਰੇ ਹਮਖ਼ਿਆਲ ਸੋਚ ਵਾਲੇ ਲੋਕਾਂ ਅਤੇ ਰਾਜਨੀਤਕ ਪਾਰਟੀਆਂ ਨੂੰ ਨਿੱਘਾ ਸੱਦਾ ਹੈ ਤਾਂ ਜੋ ਸੂਬੇ ਦੀ ਭਲਾਈ ਇੱਕ ਸਫ਼ਲ ਚੌਥਾ ਫਰੰਟ ਬਣਾਉਣ ਦੀ ਸਾਡੀ ਪੇਸ਼ਕਸ਼ ਸਿਰੇ ਚੜ੍ਹ ਸਕੇ ਅਤੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਤੋਂ ਨਿਜਾਤ ਦਿਵਾਈ ਜਾ ਸਕੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਜ਼ਿਲ੍ਹਾ ਫਰੀਦਕੋਟ ਦੇ ਗੁਰਦੁਆਰੇ ਵਿਖੇ ਅਰਦਾਸ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ ਹੈ, (ਜਿੱਥੇ 1 ਜੂਨ 2014 ਨੂੰ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਗਿਆ ਸੀ।) ਇਸ ਅਰਦਾਸ ਸਮਾਗਮ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਅਰਦਾਸ ਵਿਚ ਸ਼ਾਮਲ ਹੋਣਗੇ।ਸ੍ਰ. ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ‘ ਤੇ ਨੀਵੇਂ ਪੱਧਰ ਦੀ ਰਾਜਨੀਤੀ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਦੋਵੇਂ ਰਵਾਇਤੀ ਰਾਜਨੀਤਕ ਪਰਿਵਾਰ ਲੋਕਾਂ ਨਾਲ ਵਿਸ਼ਵਾਸ਼ਘਾਤ ਕਰ ਰਹੇ ਹਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ। ਉਨ੍ਹਾਂ ਨੇ ਬਠਿੰਡਾ ਦੇ ਬੀੜ ਤਲਾਬ ਗੁਰੂ ਘਰ ਵਿੱਚ ਡੇਰਾ ਸਿਰਸਾ ਦੇ ਪਖੰਡੀ ਸਾਧ ਰਾਮ ਰਹੀਮ ਦੀ ਜੇਲ੍ਹ ’ਚੋਂ (ਪਰੋਲ) ਰਿਹਾਈ ‘ਤੇ ਗ਼ਲਤ ਢੰਗ ਨਾਲ ਪਾਠੀ ਦੁਆਰਾ ਅਰਦਾਸ ਕਰਨ ਨੂ ਵੀ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

Next Post

ਰੂਸ ਵੱਲੋਂ ਭੇਜੀ ਐਮਰਜੈਂਸੀ ਦਵਾਈਆਂ ਦੀ ਵੱਡੀ ਖੇਪ ਭਾਰਤ ਪਹੁੰਚੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਰੂਸ ਵੱਲੋਂ ਭੇਜੀ ਐਮਰਜੈਂਸੀ ਦਵਾਈਆਂ ਦੀ ਵੱਡੀ ਖੇਪ ਭਾਰਤ ਪਹੁੰਚੀ

ਰੂਸ ਵੱਲੋਂ ਭੇਜੀ ਐਮਰਜੈਂਸੀ ਦਵਾਈਆਂ ਦੀ ਵੱਡੀ ਖੇਪ ਭਾਰਤ ਪਹੁੰਚੀ

Recommended

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

July 3, 2021
ਕੀ ਰਾਜਾ ਵੜਿੰਗ ਦੇ ਕਹਿਣ ਤੇ ਬਦਲਿਆ ਗਿਆ ਪੰਜਾਬ ਦਾ ਚੀਫ ਸਕੱਤਰ ?

ਕੀ ਰਾਜਾ ਵੜਿੰਗ ਦੇ ਕਹਿਣ ਤੇ ਬਦਲਿਆ ਗਿਆ ਪੰਜਾਬ ਦਾ ਚੀਫ ਸਕੱਤਰ ?

June 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In