ਨਵੀਂ ਦਿੱਲੀ – ਪੈਟਰੋਲ, ਡੀਜ਼ਲ ਕੀਮਤਾਂ ਵਿੱਚ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ ਅੱਜ 23 ਪੈਸੇ ਤੱਕ ਅਤੇ ਡੀਜ਼ਲ ਦੀ 27 ਪੈਸੇ ਤੱਕ ਵਧਾਈ ਗਈ ਹੈ, ਜਿਸ ਨਾਲ ਇਹ ਨਵੇਂ ਇਤਿਹਾਸਕ ਪੱਧਰ ਤੇ ਪਹੁੰਚ ਗਏ ਹਨ। 4 ਮਈ ਤੋਂ ਹੁਣ ਤੱਕ 13 ਵਾਰ ਕੀਮਤਾਂ ਵਿਚ ਵਾਧਾ ਹੋਣ ਨਾਲ ਪੈਟਰੋਲ 3.04 ਰੁਪਏ ਅਤੇ ਡੀਜ਼ਲ 3.59 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 93.44 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 84.32 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ 99.71 ਰੁਪਏ ਪ੍ਰਤੀ ਲਿਟਰ ਤੇ ਪਹੁੰਚ ਗਿਆ ਹੈ। ਕੁਝ ਸ਼ਹਿਰਾਂ ਵਿੱਚ ਇਹ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਚੁੱਕਾ ਹੈ। ਜਲਦ ਹੀ ਦੇਸ਼ ਵਿਚ ਪੈਟਰੋਲ ਆਮ ਹੀ 100 ਰੁਪਏ ਪ੍ਰਤੀ ਲਿਟਰ ਹੋ ਸਕਦਾ ਹੈ। ਮੁੰਬਈ ਵਿੱਚ ਡੀਜ਼ਲ ਦੀ ਕੀਮਤ 91.57 ਰੁਪਏ ਪ੍ਰਤੀ ਲਿਟਰ ਤੇ ਪਹੁੰਚ ਗਈ ਹੈ।