• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ

Asli Punjabi by Asli Punjabi
May 27, 2021
in Punjab, Top Stories
0
ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ
587
SHARES
3.3k
VIEWS
Share on FacebookShare on TwitterShare on Whatsapp

ਸਮੂਹ ਵਿਭਾਗਾਂ ਨੂੰ ਪਟਿਆਲਾ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ

ਚੰਡੀਗੜ੍ਹ – ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ, ਨਵਾਂ ਬੱਸ ਅੱਡਾ, ਸਪੋਰਟਸ ਯੂਨੀਵਰਸਿਟੀ, ਛੋਟੀ ਅਤੇ ਵੱਡੀ ਨਦੀ ਦੀ ਕਾਇਆ ਕਲਪ ਤੋਂ ਇਲਾਵਾ ਵਿਰਾਸਤੀ ਲਾਂਘੇ ਨੂੰ ਨਵੀਂ ਦਿੱਖ ਦੇਣ ਸਮੇਤ ਚੱਲ ਰਹੇ ਪ੍ਰਮੁੱਖ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ।ਪਟਿਆਲਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨ ਅਤੇ ਇਸ ਬਾਰੇ ਉਨ੍ਹਾਂ ਨੂੰ ਵੀ ਜਾਣੂੰ ਕਰਵਾਉਂਦੇ ਰਹਿਣ ਲਈ ਆਖਿਆ ਤਾਂ ਕਿ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ।ਇਸ ਤੋਂ ਪਹਿਲਾਂ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਪੇਸ਼ਕਾਰੀ ਦਿੰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਲਮੀ ਪੱਧਰ ਦੀ ਕੰਪਨੀ ਐਲ ਐਂਡ ਟੀ ਇਨਫਰਾਸਟੱਕਚਰ ਕੰਪਨੀ ਵੱਲੋਂ ਮਾਰਚ, 2022 ਤੱਕ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ 60 ਫੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ।60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਸਟੈਂਡ ਅਤੇ ਵਰਕਸ਼ਾਪ ਦੀ ਪ੍ਰਗਤੀ ਦੇ ਸਬੰਧ ਵਿਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ 6.31 ਏਕੜ ਰਕਬੇ ਵਿਚ ਨਵਾਂ ਬੱਸ ਅੱਡਾ ਨਵੰਬਰ, 2021 ਤੱਕ ਬਣਾ ਦਿੱਤਾ ਜਾਵੇਗਾ ਜਦਕਿ 2.20 ਏਕੜ ਰਕਬੇ ਵਿਚ ਬਣਨ ਜਾ ਰਹੀ ਵਰਕਸ਼ਾਪ ਦਾ ਕੰਮ ਮਾਰਚ, 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਵੇਂ ਬੱਸ ਅੱਡੇ ਵਿਚ ਬੱਸਾਂ ਦੀ ਸਿੱਧੀ ਐਂਟਰੀ ਲਈ ਲੋਕ ਨਿਰਮਾਣ ਵਿਭਾਗ ਨੂੰ ਯੂ.ਈ.ਆਈ.ਪੀ. ਦੇ ਦੂਜੇ ਪੜਾਅ ਵਿਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਪਾਸੋਂ 7.70 ਕਰੋੜ ਦੀ ਲਾਗਤ ਨਾਲ ਨਵਾਂ ਫਲਾਈਓਵਰ ਬਣਾਉਣ ਦੀ ਪ੍ਰਵਾਨਗੀ ਮਿਲ ਚੁੱਕੀ ਹੈ।ਇਸ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਵੱਲੋਂ ਨਵੀਆਂ ਬੱਸਾਂ ਖਰੀਦਣ ਸਬੰਧੀ ਉਠਾਏ ਮਾਮਲੇ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਬਾਰੇ ਲੰਬਿਤ ਪ੍ਰਸਤਾਵ ਨੂੰ ਤੁਰੰਤ ਪ੍ਰਵਾਨਗੀ ਦੇਣ ਲਈ ਆਖਿਆ। ਮੁੱਖ ਮੰਤਰੀ ਦੀ ਹਦਾਇਤ ਉਤੇ ਫੌਰੀ ਅਮਲ ਕਰਦੇ ਹੋਏ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਨੇ ਪੀ.ਆਰ.ਟੀ.ਸੀ. ਨੂੰ ਆਪਣੀ ਫਲੀਟ ਵਿਚ 255 ਨਵੀਆਂ ਬੱਸਾਂ ਖਰੀਦਣ ਲਈ ਸਹਿਮਤੀ ਦੇ ਦਿੱਤੀ।ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਅਬਲੋਵਾਲ ਵਿਖੇ ਡੇਅਰੀ ਸ਼ਿਫਟ ਕਰਨ ਦੇ ਪ੍ਰਾਜੈਕਟ ਜੋ ਮੁਕੰਮਲ ਹੋਣ ਦੀ ਕਗਾਰ ਉਤੇ ਹੈ, ਦੇ ਪਹਿਲੇ ਪੜਾਅ ਲਈ 2.18 ਕਰੋੜ ਰੁਪਏ ਤੋਂ ਇਲਾਵਾ ਇਸੇ ਪ੍ਰਾਜੈਕਟ ਦੇ ਦੂਜੇ ਪੜਾਅ ਲਈ 10.37 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।ਪਿੰਡ ਸਿੱਧੂਵਾਲ ਵਿਖੇ 100 ਏਕੜ ਰਕਬੇ ਵਿਚ ਬਣਨ ਜਾ ਰਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ ਵਿਚ ਤੇਜੀ ਲਿਆਉਣ ਲਈ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਟੀਚਿੰਗ ਫੈਕਲਟੀ ਦੀਆਂ ਲੋੜੀਂਦੀਆਂ ਅਸਾਮੀਆਂ ਲਈ ਗਰਾਂਟ ਤੁਰੰਤ ਮਨਜੂਰ ਕਰਨ ਲਈ ਆਖਿਆ ਤਾਂ ਕਿ ਯੂਨੀਵਰਸਿਟੀ ਨੂੰ ਮੁਕੰਮਲ ਰੂਪ ਵਿਚ ਕਾਰਜਸ਼ੀਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਨੂੰ ਯੂਨੀਵਰਸਿਟੀ ਦੇ ਨਿਰਮਾਣ ਲਈ 60 ਕਰੋੜ ਰੁਪਏ ਦੇ ਫੰਡ ਨੂੰ ਵੀ ਮਨਜੂਰੀ ਦੇਣ ਲਈ ਆਖਿਆ।ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਪਹਿਲੇ ਪੜਾਅ ਤਹਿਤ ਪਟਿਆਲੇ ਸ਼ਹਿਰ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਵਿਰਾਸਤੀ ਲਾਂਘੇ ਦੇ ਸਮਾਨੀਆ ਗੇਟ ਤੋਂ ਕਿਲ੍ਹਾ ਮੁਬਾਰਕ ‘ਏ ਟੈਂਕ’ ਤੱਕ 2 ਕਿਲੋਮੀਟਰ ਹਿੱਸੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਹ ਕੰਮ 30 ਜੂਨ ਤੱਕ ਪੂਰਾ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਬਾਕੀ ਹਿੱਸੇ ਦਾ ਕੰਮ ਵੀ ਜਲਦ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਸਾਂਭ-ਸੰਭਾਲ ਯੋਜਨਾ ਦੇ ਹਿੱਸੇ ਵਜੋਂ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਕਾਇਆ ਕਲਪ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਛੋਟੀ ਨਦੀ ਦਾ ਲਗਭਗ 35 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਦਾ ਸਮੁੱਚਾ ਹਿੱਸਾ ਨਵੰਬਰ, 2021 ਤੱਕ ਪੂਰਾ ਹੋ ਜਾਵੇਗਾ। ਇਸੇ ਤਰ੍ਹਾਂ ਵੱਡੀ ਨਦੀ ਦਾ ਕੰਮ ਜੂਨ, 2021 ਤੱਕ ਜ਼ਮੀਨੀ ਪੱਧਰ ਤੇ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੇ ਡਿਜ਼ਾਈਨ ਅਤੇ ਹੋਰ ਲੋੜਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਇਹ ਕੰਮ ਜਲਦ ਹੀ ਮੁਕੰਮਲ ਕੀਤੇ ਜਾਣ ਦੀ ਸੰਭਾਵਨਾ ਹੈ।ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਪ੍ਰਾਜੈਕਟਾਂ ਨੂੰ ਪਿਛਲੀ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਸੀ ਅਤੇ ਹੁਣ ਕੈਪਟਨ ਸਰਕਾਰ ਦੀ ਯੋਗ ਅਗਵਾਈ ਹੇਠ ਇਨ੍ਹਾਂ ਪ੍ਰਾਜੈਕਟਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸ ਨਾਲ ਸਥਾਨਕ ਵਾਸੀਆਂ ਦੀਆਂ ਇੱਛਾਵਾਂ ਪੂਰੀਆਂ ਹੋਣਗੀਆਂ।ਮੁੱਖ ਮੰਤਰੀ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਿੱਤ ਕਮਿਸ਼ਨਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਾਦਸ਼ਾਹਪੁਰ ਵਿਖੇ ਪਸ਼ੂਆਂ ਦੀ ਹੱਡਾ ਰੋੜੀ ਦੇ ਨਿਪਟਾਰੇ ਲਈ ਪਲਾਂਟ ਸਥਾਪਤ ਕਰਨ ਵਿੱਚ ਲੱਗੀਆਂ ਦੇਸ਼ ਦੀਆਂ ਮੋਹਰੀ ਕੰਪਨੀਆਂ ਨਾਲ ਜਲਦ ਤੋਂ ਜਲਦ ਤਾਲਮੇਲ ਕਰਨ ਲਈ ਵੀ ਕਿਹਾ।ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸਨੌਰੀ ਅੱਡੇ ਵਿਖੇ ਡੰਪ ਸਾਈਟਤੇ ਬਾਇਓਰੈਮੇਡੀਏਸ਼ਨ ਪਲਾਂਟ ਸਥਾਪਤ ਕੀਤਾ ਗਿਆ ਹੈ ਜਿਸ ਨਾਲ ਇੱਥੇ 25 ਸਾਲਾਂ ਤੋਂ ਇਕੱਠੇ ਹੋਏ 1.75 ਮੀਟਰਕ ਟਨ ਕੂੜੇ ਤੋਂ ਨਿਜਾਤ ਮਿਲੇਗੀ।ਇਸ ਪ੍ਰਾਜੈਕਟ `ਤੇ ਕੰਮ ਜੁਲਾਈ, 2020 ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਮਈ, 2022 ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਹਾਲਾਂਕਿ, ਨਗਰ ਨਿਗਮ ਨੂੰ ਉਮੀਦ ਹੈ ਕਿ ਇਹ ਕੰਮ ਇਸ ਤੋਂ ਪਹਿਲਾਂ ਖਤਮ ਹੋ ਜਾਵੇਗਾ ਕਿਉਂਕਿ 40 ਫੀਸਦੀ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਇਹ ਵੀ ਦੱਸਿਆ ਗਿਆ ਕਿ ਸ਼ਹਿਰ ਦੇ ਅੰਦਰੂਨੀ ਨਾਲੇ (ਡਰੇਨ) ਦੀ ਸਫਾਈ ਦਾ 22 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।ਮਹਿੰਦਰਾ ਕੋਠੀ ਦੇ ਨਵੀਨੀਕਰਨ ਅਤੇ ਮੈਡਲ ਗੈਲਰੀ ਤੇ ਸਿੱਕਿਆਂ ਦੇ ਅਜਾਇਬ ਘਰ ਨੂੰ ਸ਼ਿਫਟ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 9.35 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਾਰਾ ਪ੍ਰਾਜੈਕਟ ਮੁਕੰਮਲ ਹੋਣ ਨੇੜੇ ਹੈ।ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਉਹ ਪਟਿਆਲਾ ਸ਼ਹਿਰ ਵਿਚ ਪਾਈਆਂ ਸਾਰੀਆਂ ਬਿਜਲੀ ਦੀਆਂ ਤਾਰਾਂ ਅਤੇ ਟਰਾਂਸਫਾਰਮਰਾਂ ਦੇ ਨਵੀਨੀਕਰਨ ਲਈ ਕੰਮ ਤੁਰੰਤ ਚਾਲੂ ਕਰਨ ਤਾਂ ਜੋ ਵਾਹਨਾਂ ਦੀ ਸੁਚਾਰੂ ਆਵਾਜਾਈ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸੀਨੀਅਰ ਅਤੇ ਜੂਨੀਅਰ ਡਾਕਟਰਾਂ ਲਈ ਮੌਜੂਦਾ ਰਿਹਾਇਸ਼ਾਂ, ਜੋ ਕਿ ਪਹਿਲਾਂ ਹੀ ਖਸਤਾ ਹਾਲਤ ਵਿਚ ਹਨ, ਦੇ ਨਵੀਨੀਕਰਨ ਵਾਸਤੇ ਤੁਰੰਤ ਕਾਰਜ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਪ੍ਰਮੁੱਖ ਸਕੱਤਰ ਨੂੰ ਇੱਥੇ ਕੰਮ ਕਰ ਰਹੇ ਨਰਸਿੰਗ ਸਟਾਫ, ਗਰੁੱਪ ਸੀ ਅਤੇ ਡੀ ਦੇ ਕਰਮਚਾਰੀਆਂ ਲਈ ਨਵੇਂ ਮਕਾਨ/ਫਲੈਟਾਂ ਦੀ ਉਸਾਰੀ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੇ ਦੱਸਿਆ ਕਿ ਆਗਾਮੀ ਨਰਸਿੰਗ ਹੋਸਟਲ, ਮੈਡੀਕਲ ਕਾਲਜ ਵਿਖੇ ਨਵਾਂ ਡੈਂਟਲ ਬਲਾਕ ਅਤੇ ਸਪੋਰਟਸ ਯੂਨੀਵਰਸਿਟੀ ਦੀ ਚਾਰਦਿਵਾਰੀ ਦੀ ਉਸਾਰੀ ਦਾ ਕੰਮ ਜੁਲਾਈ, 2021 ਤੱਕ ਮੁਕੰਮਲ ਹੋ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸਥਾਨਕ ਨਗਰ ਨਿਗਮ ਨਾਲ ਸਲਾਹ ਮਸ਼ਵਰਾ ਕਰਕੇ ਬਸੇਰਾ ਸਕੀਮ (ਝੁੱਗੀ ਝੌਂਪੜੀ ਵਾਸੀਆਂ ਨੂੰ ਮਾਲਕਾਨਾ ਹੱਕ) ਤਹਿਤ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਦੇਣ ਲਈ ਢੁੱਕਵੀਂ ਜ਼ਮੀਨ ਦੀ ਪਹਿਚਾਣ ਕਰਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ, ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਸੰਜੇ ਕੁਮਾਰ, ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ.ਸਿਵਾ ਪ੍ਰਸ਼ਾਦ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ.ਕੇ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿਕਾਸ ਪ੍ਰਤਾਪ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਅਜੋਏ ਸ਼ਰਮਾ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਪੂਨਮਦੀਪ ਕੌਰ ਸ਼ਾਮਲ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਨਸ਼ਾ ਵੇਚਣ ਤੇ ਸੇਵਨ ਕਰਨ ਦੇ ਦੋਸ਼ ਵਿਚ ਚਾਰ ਗਿਰਫਤਾਰ, 118 ਗ੍ਰਾਮ ਹੀਰੋਇਨ ਬਰਾਮਦ

Next Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Recommended

ਵੱਖਰਾ ਉਪਰਾਲਾ,ਪਹਿਲੀ ਵਾਰ ਅੱਗ ਤੋਂ ਬਚਾਅ ਦੀ ਜਾਗਰੂਕਤਾ ਫੈਲਾਉਣ ਲਈ ਸ਼ੁਰੂ ਹੋਈ ਮੈਰਾਥਨ

ਵੱਖਰਾ ਉਪਰਾਲਾ,ਪਹਿਲੀ ਵਾਰ ਅੱਗ ਤੋਂ ਬਚਾਅ ਦੀ ਜਾਗਰੂਕਤਾ ਫੈਲਾਉਣ ਲਈ ਸ਼ੁਰੂ ਹੋਈ ਮੈਰਾਥਨ

April 18, 2025
ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

April 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In