ਨਵੀਂ ਦਿੱਲੀ – ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਨੇ ਭਾਰਤ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਨੂੰ ਨਾ ਮੰਨਣ ਤੋਂ ਬਾਅਦ ਵਟਸਐਪ ਨੂੰ ਬੰਦ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਟਸਐਪ ਨੇ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਭਾਰਤ ਸਰਕਾਰ ਦੇ ਬਣਾਏ ਗਏ ਨਿਯਮ ਨੂੰ ਭਾਰਤੀ ਸੰਵਿਧਾਨ ਤਹਿਤ ਦਿੱਤੇ ਗਏ ਗੋਪਨੀਅਤਾ ਦੇ ਅਧਿਕਾਰ ਦੀ ਉਲੰਘਣਾ ਦੱਸੀ ਹੈ।ਵਟਸਐਪ ਨੇ ਕਿਹਾ ਕਿ ਉਹ ਸਿਰਫ ਉਨ੍ਹਾਂ ਲੋਕਾਂ ਦੀ ਪਛਾਣ ਨੂੰ ਉਜਾਗਰ ਕਰਨਾ ਚਾਹੁੰਦਾ ਹੈ ਜੋ ਇਸ ਪਲੇਟਫਾਰਮ ਦਾ ਗਲਤ ਇਸਤੇਮਾਲ ਕਰਦੇ ਹਨ। ਸੋਸ਼ਲ ਮੀਡੀਆ ਕੰਪਨੀ ਨੇ ਆਪਣੇ ਬਚਾਅ ਵਿੱਚ ਇਹ ਵੀ ਕਿਹਾ ਹੈ ਕਿ ਉਹ ਅਜਿਹਾ ਕਰਨ ਵਾਲੀ ਇਕੱਲੀ ਕੰਪਨੀ ਨਹੀਂ ਹੈ। ਜਿਕਰਯੋਗ ਹੈ ਕਿ ਵਟਸਐਪ ਦੇ ਭਾਰਤ ਵਿੱਚ 400 ਮਿਲਿਅਨ ਯੂਜ਼ਰਜ਼ ਹਨ। ਹਾਲਾਂਕਿ ਵਟਸਐਪ ਦੇ ਇਸ ਕਦਮ ਨੇ ਭਾਰਤ ਸਰਕਾਰ ਤੇ ਕੰਪਨੀ ਵਿਚਕਾਰ ਤਣਾਅ ਜ਼ਰੂਰ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਫੇਸਬੁੱਕ ਨੇ ਵੀ ਆਪਣੇ ਨਿਜਤਾ ਨਿਯਮਾਂ ਵਿੱਚ ਬਦਲਾਅ ਕੀਤਾ ਸੀ ਜਿਸ ਖ਼ਿਲਾਫ਼ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਵੀ ਸਖ਼ਤ ਹਿਦਾਇਤ ਦਿੱਤੀ ਸੀ। ਇਸ ਤੋਂ ਬਾਅਦ ਕੰਪਨੀ ਨੇ ਕਿਹਾ ਸੀ ਕਿ ਉਹ ਭਾਰਤ ਸਰਕਾਰ ਦੇ ਨਿਯਮਾਂ ਦਾ ਪਾਲਣਾ ਕਰੇਗੀ। ਕਿਹਾ ਜਾ ਰਿਹਾ ਹੈ ਕਿ ਕੰਪਨੀ ਤੇ ਸਰਕਾਰ ਵਿਚਕਾਰ ਤਣਾਅ ਵੱਧਣ ਦਾ ਇਕ ਕਾਰਨ ਕੰਪਨੀ ਨੂੰ ਨੋਟਿਸ ਦਿੱਤੇ ਜਾਣ ਦੀ ਘਟਨਾ ਵੀ ਹੈ। ਦਰਅਸਲ, ਪਿਛਲੇ ਦਿਨੀਂ ਪੁਲੀਸ ਨੋਟਿਸ ਦੇਣ ਲਈ ਵਟਸਐਪ ਦੇ ਆਫਿਸ ਗਈ ਸੀ।