ਨਵੀਂ ਦਿੱਲੀ – ਦੇਸ਼ ਭਰ ਵਿੱਚ ਕੋਰੋਨਾ ਇਨਫੈਕਸ਼ਨ ਅਤੇ ਵੈਕਸੀਨ ਦੀ ਕਿੱਲਤ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ ਤੇ ਹਮਲਾਵਰ ਹੋਏ ਹਨ। ਉਨ੍ਹਾਂ ਨੇ ਕੇਂਦਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਪਹਿਲ ਸੋਸ਼ਲ ਮੀਡੀਆ ਅਤੇ ਝੂਠੀ ਇਮੇਜ਼ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਦੀ ਪਹਿਲ ਸੋਸ਼ਲ ਮੀਡੀਆ, ਝੂਠੀ ਇਮੇਜ਼। ਜਨਤਾ ਦੀ ਪਹਿਲ ਰਿਕਾਰਡ ਤੋੜ ਮਹਿੰਗਾਈ, ਕੋਰੋਨਾ ਵੈਕਸੀਨ। ਇਹ ਕਿਸ ਤਰ੍ਹਾਂ ਦੇ ਚੰਗੇ ਦਿਨ ਹਨ? ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਦੋਸ਼ ਲਗਾਇਆ ਕਿ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਸਰਕਾਰ ਝੂਠ ਬੋਲ ਰਹੀ ਹੈ। ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਦਾਅਵਾ ਕੀਤਾ ਕਿ ਸਰਕਾਰ ਨੇ ਮਰਨ ਵਾਲਿਆਂ ਦੇ ਅੰਕੜੇ ਦਬਾਉਣ ਲਈ ਬਹੁਤ ਮਿਹਨਤ ਕੀਤੀ ਹੈ। ਰਾਹੁਲ ਨੇ ਅਮਰੀਕੀ ਅਖ਼ਬਾਰ ਦੀ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਕਿ ਅੰਕੜੇ ਝੂਠ ਨਹੀਂ ਬੋਲਦੇ, ਭਾਰਤ ਸਰਕਾਰ ਬੋਲਦੀ ਹੈ।