ਸ਼ਿਮਲਾ – ਹਿਮਾਚਲ ਪ੍ਰਦੇਸ਼ ਸਰਕਾਰ ਪਹਿਲੀ ਜੂਨ ਤੋਂ ਪੜਾਅ ਵਾਰ ਅਨਲਾਕ ਦੀ ਤਿਆਰੀ ਕਰ ਰਹੀ ਹੈ। ਇਸ ਦੌਰਾਨ ਸਾਰੀਆਂ ਦੁਕਾਨਾਂ ਖੁੱਲ੍ਹਣ ਅਤੇ ਜਨਤਕ ਟ੍ਰਾਂਸਪੋਰਟ ਵੀ ਸ਼ਰਤਾਂ ਨਾਲ ਖੋਲ੍ਹਣ ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਮਾਪਦੰਡ ਪਰਿਚਾਲਨ ਪ੍ਰਕਿਰਿਆ ਨਾਲ ਦੁਕਾਨਾਂ ਖੋਲ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਕੋਰੋਨਾ ਕਰਫਿਊ ਕਾਰਨ ਸਮੱਸਿਆਵਾਂ ਹੋਈਆਂ ਪਰ ਇਨਫੈਕਸ਼ਨ ਦੇ ਵੱਧਦੇ ਅਸਰ ਤੋਂ ਲੋਕਾਂ ਨੂੰ ਬਚਾਉਣਾ ਸਰਕਾਰ ਦੀ ਸਰਬਉੱਚ ਪਹਿਲ ਸੀ। ਅਜੇ ਇਨਫੈਕਸ਼ਨ ਦੇ ਮਾਮਲੇ ਘੱਟ ਹੋਏ ਹਨ, ਪਰ ਮੌਤ ਦਾ ਅੰਕੜਾ ਚਿੰਤਾ ਦਾ ਵਿਸ਼ਾ ਬਣਿਆ ਹੈ। ਇਸ ਤੋਂ ਪਹਿਲਾਂ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਸੋਮੇਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਵਿੱਚ 20 ਮੈਂਬਰਾਂ ਦਾ ਵਫ਼ਦ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਮਿਲਣ ਪੁੱਜਿਆ। ਸ਼੍ਰੀ ਸੋਮੇਸ਼ ਨੇ ਕਿਹਾ ਕਿ ਸਾਰੇ ਕਾਰੋਬਾਰੀ ਵਰਗ ਨੂੰ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪਹਿਲੀ ਜੂਨ ਤੋਂ ਐੱਸਓਪੀ ਤਹਿਤ ਦੁਕਾਨਾਂ ਖੁੱਲ੍ਹਣਗੀਆਂ। ਵਪਾਰੀ ਵਰਗ ਦੀਆਂ ਮੰਗਾਂ ਵਿੱਚ ਚਾਰ ਪ੍ਰਮੁੱਖ ਸਨ, ਜਿਨ੍ਹਾਂ ਨੂੰ ਮੰਨਣ ਦਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ।