• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

Asli Punjabi by Asli Punjabi
May 29, 2021
in Health, Punjab
0
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ
586
SHARES
3.3k
VIEWS
Share on FacebookShare on TwitterShare on Whatsapp

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।ਇਸ ਮੌਕੇ ਉਨਾਂ ਨੇ ਨਿਰਮਾਣ ਕਾਰਜਾਂ ਸਬੰਧੀ ਪ੍ਰਕਿਰਿਆ ਦੀ ਪ੍ਰਗਤੀ ਤੇਜ ਨਾ ਹੋਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਨਿਰਮਾਣ ਕਾਰਜਾਂ ਸਬੰਧੀ ਨਕਸੇ, ਖਾਸ ਕਰ ਕੇ ਦਾਖਲਾ ਗੇਟ ਅਤੇ ਪਾਰਕਿੰਗਜ ਦੇ ਨਕਸੇ, ਹਫਤੇ ਦੇ ਅੰਦਰ ਅੰਦਰ ਫਾਈਨਲ ਕਰ ਕੇ ਟੈਂਡਰ ਪ੍ਰਕਿਰਿਆ ਲਈ ਲੋਕ ਨਿਰਮਾਣ ਵਿਭਾਗ ਨੂੰ ਭੇਜੇ ਜਾਣ। ਉਨਾਂ ਨੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ ਕਿ ਬਿਨਾਂ ਦੇਰੀ ਤੋਂ ਸਾਰੀ ਪ੍ਰਕਿਰਿਆ ਪੂਰੀ ਕਰ ਕੇ ਨਿਰਮਾਣ ਕਾਰਜ ਕਰਵਾਏ ਜਾਣ ਤੇ ਇਮਾਰਤਾਂ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਮੈਡੀਕਲ ਕਾਲਜ ਲਈ ਲੋੜੀਦੇ ਮਾਹਰ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਐਨ ਐਮ ਸੀ ਦੀ ਟੀਮ ਦੇ ਦੌਰੇ ਤੋਂ ਪਹਿਲਾਂ ਸਟਾਫ, ਹਸਪਤਾਲ ਦੇ ਬੈਡ, ਮਸੀਨਾਂ, ਮੁੱਢਲਾ ਟਾਂਚਾ ਆਦਿ ਸਾਰੀਆਂ ਲੋੜੀਂਦੀਆਂ ਸਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਇਸ ਸੈਸਨ ਵਿੱਚ ਨਿਰਵਿਘਨ ਕਲਾਸਾਂ ਸੁਰੂ ਹੋਣ।ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੋਨੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ 500 ਬੈੱਡਾਂ ਦਾ ਹੈ ਤੇ 300 ਬੈੱਡਾਂ ਦਾ ਹਸਪਤਾਲ ਪਹਿਲਾਂ ਹੀ ਇੱਥੇ ਚੱਲ ਰਿਹਾ ਹੈ ਤੇ 200 ਬੈੱਡ ਇਸ ਵਿੱਚ ਹੋਰ ਵਧਾਏ ਜਾਣੇ ਹਨ, ਜੋ ਛੇਤੀ ਹੀ ਵਧਾ ਦਿੱਤੇ ਜਾਣਗੇ। ਬਲੈਕ ਫੰਗਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਆਖਿਆ ਕਿ ਇਹ ਬਿਮਾਰੀ ਪੁਰਾਣੀ ਹੈ ਪਰ ਕਰੋਨਾ ਕਰ ਕੇ ਇਸ ਦਾ ਅਸਰ ਜਰੂਰ ਵਧਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਦੇ ਟਾਕਰੇ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਕਰੋਨਾ ਸਬੰਧੀ ਵੀ ਪੰਜਾਬ ਵਿੱਚ ਕਰੀਬ 400 ਬੈੱਡ ਖਾਲੀ ਹਨ ਤੇ ਪੰਜਾਬ ਵਿੱਚ ਆਕਸੀਜਨ ਸਬੰਧੀ ਕੋਈ ਦਿੱਕਤ ਨਹੀਂ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸਨਰਜ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜਾ ਵੀ ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇ ਤੇ ਵੱਖ ਵੱਖ ਥਾਂ ਇਹ ਕਾਰਵਾਈ ਹੋਈ ਵੀ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ 07 ਲੈਬਜ ਹਨ ਤੇ ਹੁਣ ਤੱਕ ਕਰੀਬ 70 ਲੱਖ ਟੈਸਟ ਇਨਾਂ ਲੈਬਜ ਵੱਲੋਂ ਕੀਤੇ ਜਾ ਚੁੱਕੇ ਹਨ ਤੇ ਸਾਰੇ ਟੈਸਟ। ਉਨਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਜਾਂ ਲੈਬ ਕੋਈ ਟੈਸਟ ਨਤੀਜਿਆਂ ਵਿੱਚ ਜਾ ਨਿਰਧਾਰਤ ਰੇਟਾਂ ਵਿਚ ਗੜਬੜ ਕਰਦੀ ਹਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਵੇ ਤਾਂ ਜ਼ੋ ਉਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ ਵੈਕਸੀਨ ਲਗਾਉਣ ਬਾਰੇ ਵੱਡੇ ਪੱਧਰ ਉਤੇ ਜਾਗਰੂਕਤਾ ਆਈ ਹੈ ਪਰ ਵੈਕਸੀਨ ਦੀ ਕਮੀ ਪੂਰੇ ਦੇਸ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਮੁਹੱਈਆ ਕਰਵਾਉਣ ਲਈ ਯਤਨਸੀਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਵਧਾਈ ਗਈ ਹੈ ਤੇ ਰੋਜਾਨਾ ਕਰੀਬ 50 ਹਜਾਰ ਟੈਸਟ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਉਪਰਾਲਿਆਂ ਸਦਕਾ ਕਰੋਨਾ ਦੇ ਮਾਮਲੇ ਹੁਣ ਘਟਣੇ ਸੁਰੂ ਹੋ ਚੁੱਕੇ ਹਨ। ਉਨਾਂ ਕਿਹਾ ਕਿ ਕਰੋਨਾ ਦਾ ਤੀਜਾ ਫੇਜ ਆਵੇ ਚਾਹੇ ਨਾ ਆਵੇ ਪਰ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਉਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ।ਇਸ ਮੌਕੇ ਸਲਾਹਕਾਰ, ਸਿਹਤ ਤੇ ਮੈਡੀਕਲ ਸਿੱਖਿਆ ਪੰਜਾਬ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਉਪ ਕੁਲਪਤੀ ਡਾ. ਰਾਜ ਬਹਾਦੁਰ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ਼, ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼, ਡਾ. ਸੁਜਾਤਾ ਸਰਮਾ, ਡਾਇਰਕੈਟਰ ਪਿ੍ਰੰਸੀਪਲ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਡਾ. ਭਵਨੀਤ ਭਾਰਤੀ, ਚੀਫ ਆਰਕੀਟੈਕਟ ਪੰਜਾਬ ਮਿਸ ਸਪਨਾ, ਵਧੀਕ ਡਿਪਟੀ ਕਮਿਸਨਰ (ਜ) ਸ੍ਰੀਮਤੀ ਆਸਿਕਾ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸੂਬੇ ਦੇ ਸਾਰੇ 135 ਸਮੂਦਾਇਕ ਸਿਹਤ ਕੇਂਦਰਾਂ ਅਤੇ ਜਿਲ੍ਹਾ ਹਸਪਤਾਲਾਂ ਵਿਚ ਆਕਸੀਜਨ ਉਤਪਾਦਨ ਪਲਾਂਟ ਲਗਾਏ ਜਾਣਗੇ ਤਾਂ ਜੋ ਆਕਸੀਜਨ ਦੀ ਤੁਰੰਤ ਸਪਲਾਈ ਯਕੀਨੀ ਹੋ ਸਕੇ – ਮੁੱਖ ਮੰਤਰੀ

Next Post

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

Recommended

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

April 11, 2021
ਬਿਆਸ ਨੇੜੇ ਨਹਿਰ ਵਿਚ ਪਿਆ ਪਾੜ

ਬਿਆਸ ਨੇੜੇ ਨਹਿਰ ਵਿਚ ਪਿਆ ਪਾੜ

August 14, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In