• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

Asli Punjabi by Asli Punjabi
May 30, 2021
in Health, Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ
589
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਸਰਕਾਰ ਕੋਰੋਨਾ ਕਾਲ ’ਚ ਫੇਲ੍ਹ ਸਾਬਤ ਹੋਈ, ਸ਼੍ਰੋਮਣੀ ਕਮੇਟੀ ਨੇ ਕੀਤੇ ਸ਼ਲਾਘਾਯੋਗ ਕਾਰਜ- ਸ. ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ, ਜੋ ਲੋਕਾਂ ਨੂੰ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਕੈਂਪ ਦੀ ਸ਼ੂਰੂਆਤ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਉਸ ਵੇਲੇ ਹੋਰ ਵੱਡੀ ਅਹਿਮੀਅਤ ਰੱਖਦਾ ਹੈ, ਜਦੋਂ ਲੋਕ ਵੈਕਸੀਨ ਲਗਵਾਉਣ ਲਈ ਖੱਜਲ ਹੋ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਵੱਲੋਂ ਵੈਕਸੀਨ ਦਾ ਯੋਗ ਪ੍ਰਬੰਧ ਨਹੀਂ ਹੈ। ਸ. ਬਾਦਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਮੇਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ, ਜਿਸ ਕਾਰਨ ਅੱਜ ਪੰਜਾਬ ਅੰਦਰ ਕੋਰੋਨਾ ਕਾਰਨ ਮੌਤ ਦਰ ਸਭ ਤੋਂ ਵੱਧ ਹੈ। ਪੰਜਾਬ ਅੰਦਰ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਵੈਕਸੀਨ, ਦਵਾਈਆਂ, ਵੈਂਟੀਲੈਂਟਰ ਅਤੇ ਕੋਵਿਡ ਕੇਅਰ ਕੇਂਦਰਾਂ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੈਕਸੀਨ ਸਭ ਤੋਂ ਵੱਡੀ ਜ਼ਰੂਰਤ ਹੈ, ਪਰ ਪੰਜਾਬ ਸਰਕਾਰ ਇਸ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਭਾਰਤ ਸਰਕਾਰ ਦੇ ਪ੍ਰਬੰਧਾਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਤ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਹੋਰ ਵੀ ਵਧੇਰੇ ਮੱਦਦ ਕਰਨਾ ਚਾਹੁੰਦੀਆਂ ਹਨ, ਪਰੰਤੂ ਕੇਂਦਰ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਸੰਭਵ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ਼੍ਰੋਮਣੀ ਕਮੇਟੀ ਨੂੰ ਫਾਈਜ਼ਰ ਵੈਕਸੀਨ ਦੀ ਸਰਕਾਰ ਵੱਲੋਂ ਇਜਾਜ਼ਤ ਨਾ ਦੇਣਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਦੀ ਮੱਦਦ ਨਾਲ ਪ੍ਰਬੰਧ ਕੀਤਾ ਸੀ। ਸ. ਬਾਦਲ ਨੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਸਰਕਾਰਾਂ ਅਜਿਹੇ ਸੰਕਟਮਈ ਸਮੇਂ ਨਕਾਰਾਤਮਕ ਰਵੱਈਆ ਕਿਉਂ ਅਪਣਾ ਰਹੀਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮਾਨਵਤਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ’ਤੇ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੇ ਨਾਲ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ 9 ਕੋਵਿਡ ਕੇਅਰ ਕੇਂਦਰ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 900 ਦੇ ਕਰੀਬ ਮਰੀਜ਼ ਠੀਕ ਹੋਏ ਹਨ। ਹੁਣ ਸ਼੍ਰੋਮਣੀ ਕਮੇਟੀ ਨੇ ਕੋਰੋਨਾ ਵੈਕਸੀਨ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਏ ਇਸ ਕੈਂਪ ਮਗਰੋਂ ਤਖ਼ਤ ਸਾਹਿਬਾਨ ਵਿਖੇ ਵੀ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਮੁਫ਼ਤ ਵੈਕਸੀਨ ਲਗਾ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਹੋਰ ਵੀ ਵੱਡੇ ਪੱਧਰ ’ਤੇ ਵੈਕਸੀਨ ਮੰਗਵਾਉਣ ਲਈ ਯਤਨ ਕੀਤੇ ਜਾਣਗੇ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੈਕਸੀਨ ਦੇ ਪ੍ਰਬੰਧ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਵਤਾਰ ਸਿੰਘ ਵਣਵਾਲਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ, ਅਕਾਲੀ ਆਗੂ ਸ. ਅਮਰਪਾਲ ਸਿੰਘ ਬੋਨੀ, ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

Next Post

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

Recommended

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

ਦਿੱਲੀ ਅੰਦਰ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਚ ਹੋਈ ਸੁਣਵਾਈ

January 18, 2021
ਯੂਨੀਵਰਸਿਟੀਆਂ ਤੇ ਕਾਲਜਾਂ ਦੇ ਇਮਤਿਹਾਨ ਰੱਦ ਕਰਨ ਦੇ ਰਸਮੀ ਹੁਕਮ ਜਾਰੀ ਕੀਤੇ ਪੰਜਾਬ ਸਰਕਾਰ ਨੇ

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਇਮਤਿਹਾਨ ਰੱਦ ਕਰਨ ਦੇ ਰਸਮੀ ਹੁਕਮ ਜਾਰੀ ਕੀਤੇ ਪੰਜਾਬ ਸਰਕਾਰ ਨੇ

July 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In