• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

Asli Punjabi by Asli Punjabi
May 31, 2021
in Punjab, Top Stories
0
ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਇਸਤਰੀਆਂ / ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੀਂ ਸ਼ੁਰੂ ਕੀਤੀ ਉਡਾਣ ਯੋਜਨਾ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਸਬੰਧੀ ਆਪਣੀ ਮਨਜ਼ੂਰੀ ਦਿੰਦਿਆਂ ਦੱਸਿਆ ਕਿ ਸਟੇਟ ਟਾਸਕ ਫੋਰਸ ਵੱਲੋਂ ਇਸ ਸਕੀਮ ਨੂੰ ਉਚਿਤ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਵਧੀਆ ਕੁਆਲਟੀ ਦੇ ਸੈਨੇਟਰੀ ਪੈਡ ਖਰੀਦਣ, ਅਸਲ ਲਾਭਪਾਤਰੀਆਂ ਤੱਕ ਵੰਡ ਨੂੰ ਯਕੀਨੀ ਬਣਾਉਣ ਅਤੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਤੋਂ ਕਰਵਾਉਣ ਵਰਗੇ ਹਰ ਪੱਖ ਦੀ ਨਿਗਰਾਨੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਐਸਟੀਐਫ ਦੇ ਚੇਅਰਪਰਸਨ ਹੋਣਗੇ, ਜਦੋਂਕਿ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਉੱਚ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਇਸ ਦੇ ਮੈਂਬਰਾਂ ਵਜੋਂ ਕੰਮ ਕਰਨਗੇ। ਇਸੇ ਤਰ੍ਹਾਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਨੂੰ ਮੈਂਬਰ ਸਕੱਤਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਟੇਟ ਰਿਸੋਰਸ ਸੈਂਟਰ ਫਾਰ ਵੂਮੈਨ (ਐਸ.ਆਰ.ਸੀ.ਡਬਲਯੂ) ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਿਚ “ਉਡਾਣ ਯੋਜਨਾ” ਦੀ ਨਿਗਰਾਨੀ ਅਤੇ ਲਾਗੂ ਕਰਨ ਲਈ ਸਟੇਟ ਟਾਸਕ ਫੋਰਸ (ਐਸ.ਟੀ.ਐਫ.) ਦੀ ਸਹਾਇਤਾ ਕਰਨਗੇ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਇਸ ਮਹਿਲਾ-ਮੁਖੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਰਸਮੀ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਜਨਵਰੀ ਵਿੱਚ ਕੀਤਾ ਸੀ ਜਿਸ ਦਾ ਉਦੇਸ਼ ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਦੀ ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ ਹੈ ।

Previous Post

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

Next Post

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ 'ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ - ਸਹਿਕਾਰਿਤਾ ਮੰਤਰੀ

Recommended

Canada: ਡੈਲਟਾ ਵਿਖੇ ਹੋਈ ਗੋਲਬਾਰੀ ‘ਚ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Canada: ਡੈਲਟਾ ਵਿਖੇ ਹੋਈ ਗੋਲਬਾਰੀ ‘ਚ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ

January 22, 2025
ਗੁਰਦਾਸਪੁਰ ਵਿੱਚ ਸੱਜਣਗੇ ਸੋਨੇ ਚਾਂਦੀ ਦੇ ਮਹਿੰਦੀਪੁਰ ਅਤੇ ਸਾਲਾਸਰ ਬਾਲਾ ਜੀ ਦੇ ਦਰਬਾਰ

ਗੁਰਦਾਸਪੁਰ ਵਿੱਚ ਸੱਜਣਗੇ ਸੋਨੇ ਚਾਂਦੀ ਦੇ ਮਹਿੰਦੀਪੁਰ ਅਤੇ ਸਾਲਾਸਰ ਬਾਲਾ ਜੀ ਦੇ ਦਰਬਾਰ

March 17, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In