• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

Asli Punjabi by Asli Punjabi
June 1, 2021
in Health, Punjab, ਕਾਰੋਬਾਰ
0
ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ
586
SHARES
3.3k
VIEWS
Share on FacebookShare on TwitterShare on Whatsapp

ਲੱਕੀ ਰਾਜਪੂਤ ਨੇ ਜਗਰਾਉਂ ਪੁਲਿਸ ਅਧਿਕਾਰੀਆਂ ਦੇ ਕਾਤਲਾਂ ਦੀ ਪੰਜਾਬ ਤੋਂ ਫਰਾਰ ਹੋਣ ਵਿੱਚ ਕੀਤੀ ਸੀ ਸਹਾਇਤਾ

ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਾਤਲ ਦੇ ਮੁੱਖ ਦੋਸ਼ੀ ਨਸ਼ਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹਨਾਂ ਏ.ਐਸ.ਆਈਜ਼ ਦੀ ਹੱਤਿਆਂ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਸੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਲੱਕੀ ਰਾਜਪੂਤ ਉਰਫ਼ ਲੱਕੀ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਨਿਊ ਪ੍ਰਤਾਪ ਨਗਰ ਦਾ ਨਿਵਾਸੀ ਹੈ ਅਤੇ ਇਸ ਨੇ ਦੋ ਏ.ਐਸ.ਆਈ. ਦੇ ਕਾਤਲਾਂ ਨੂੰ ਸੂਬੇ ਵਿੱਚੋਂ ਫਰਾਰ ਹੋਣ ਵਿੱਚ ਸਹਾਇਤਾ ਕੀਤੀ ਸੀ। ਪੁਲਿਸ ਨੇ ਉਸ ਕੋਲੋਂ ਇਕ .32 ਬੋਰ ਦੀ ਦੇਸੀ ਪਿਸਤੌਲ ਨਾਲ 3 ਜਿੰਦਾ ਕਾਰਤੂਸ, ਦੋ ਪਲਸਰ ਮੋਟਰਸਾਈਕਲ ਅਤੇ ਇਕ ਫਿਏਟ ਪੁੰਟੋ ਕਾਰ ਵੀ ਬਰਾਮਦ ਕੀਤੀ ਹੈ।ਇਹ ਗ੍ਰਿਫ਼ਤਾਰੀ, ਪੰਜਾਬ ਪੁਲਿਸ ਵੱਲੋਂ ਗਵਾਲੀਅਰ, ਮੱਧ ਪ੍ਰਦੇਸ਼ ਤੋਂ ਜਗਰਾਉਂ ਗੋਲੀਬਾਰੀ ਦੇ ਦੋ ਮੁੱਖ ਮੁਲਜ਼ਮਾਂ, ਜਿਹਨਾਂ ਦੀ ਪਛਾਣ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਬੱਬੀ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰਨ ਤੋਂ ਦੋ ਦਿਨ ਬਾਅਦ ਹੋਈ ਹੈ।ਇੰਟੈਲੀਜੈਂਸ ਵਿਭਾਗ ਵੱਲੋਂ ਸੂਹ ਮਿਲਣ ‘ਤੇ ਸੀ.ਪੀ. ਲੁਧਿਆਣਾ ਰਾਕੇਸ਼ ਅਗਰਵਾਲ ਨੇ ਇੱਕ ਪੁਲਿਸ ਟੀਮ ਭੇਜੀ ਗਈ ਜਿਸ ਵੱਲੋਂ ਲੱਕੀ ਨੂੰ ਖਾਨਪੁਰ ਨਹਿਰ ਦੇ ਪੁਲ ਤੋਂ ਗ੍ਰਿਫ਼ਤਾਰ ਕੀਤਾ ਗਿਆ।ਜ਼ਿਕਰਯੋਗ ਹੈ ਕਿ ਲੱਕੀ ਪਹਿਲਾ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ ਅਤੇ ਉਸਨੂੰ 2008 ਵਿੱਚ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਡੇਹਲੋਂ ਪੁਲਿਸ ਵੱਲੋਂ ਨਵੰਬਰ 2020 ਦੇ ਇੱਕ ਕਾਰ ਖੋਹਣ ਦੇ ਕੇਸ ਵਿੱਚ ਵੀ ਲੋੜੀਂਦਾ ਸੀ। ਲੱਕੀ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਉਸ ਨੇ ਜੈਪਾਲ ਭੁੱਲਰ, ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਬੱਬੀ ਨਾਲ ਮਿਲ ਕੇ ਨਵੰਬਰ 2020 ਵਿਚ ਮਾਲੇਰਕੋਟਲਾ ਰੋਡ (ਲੁਧਿਆਣਾ ਵਿਚ ਡੇਹਲੋਂ ਥਾਣੇ ਅਧੀਨ) ਤੋਂ ਬੰਦੂਕ ਦੀ ਨੋਕ ’ਤੇ ਇੱਕ ਆਈ 10 ਕਾਰ (ਪੀਬੀ 10 ਈਯੂ-0110) ਖੋਹੀ ਸੀ।ਲੱਕੀ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਜਾ ਦੌਰਾਨ ਦਰਸ਼ਨ ਅਤੇ ਬੱਬੀ ਦੇ ਸੰਪਰਕ ਵਿੱਚ ਆਇਆ ਸੀ ਜਿਹਨਾਂ ਨੇ ਬਾਅਦ ਵਿੱਚ ਉਸ ਨੂੰ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਭੁੱਲਰ ਨਾਲ ਮਿਲਵਾਇਆ ਸੀ। ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਜੈਪਾਲ ਲੁਧਿਆਣਾ ਤੋਂ ਲੰਘਦਾ ਸੀ ਤਾਂ ਲੱਕੀ ਅਤੇ ਦਰਸ਼ਨ ਉਸ ਨੂੰ ਪੁਲਿਸ ਨਾਕਿਆਂ ਬਾਰੇ ਅਗਾਊਂ ਜਾਣਕਾਰੀ ਦੇਣ ਲਈ ਆਪਣੀ ਫਿਏਟ ਪੁੰਟੋ ਕਾਰ ਵਿਚ ਉਸਦੀ ਗੱਡੀ ਦੀ ਅਗਵਾਈ ਕਰਦੇ ਸਨ। ਪੁਲਿਸ ਵੱਲੋਂ ਇਹ ਕਾਰ ਬਰਾਮਦ ਕਰ ਲਈ ਗਈ ਹੈ।ਉਨ੍ਹਾਂ ਦੱਸਿਆ ਕਿ ਲੱਕੀ ਮੁਹਾਲੀ ਨਿਵਾਸੀ ਪ੍ਰਿਤਪਾਲ ਸਿੰਘ ਉਰਫ ਬੌਬੀ ਦੇ ਅਗਵਾ ਮਾਮਲੇ ਵਿੱਚ ਵੀ ਲੋੜੀਂਦਾ ਸੀ। ਲੱਕੀ ਨੇ 12 ਦਸੰਬਰ, 2020 ਨੂੰ ਪ੍ਰਿਤਪਾਲ ਸਿੰਘ ਨੂੰ ਅਗਵਾ ਕੀਤਾ ਸੀ, ਉਸਨੂੰ ਕੁਟਿਆ ਅਤੇ 1.5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਹਾਲਾਂਕਿ, ਉਸਦੀ ਹਾਲਤ ਵਿਗੜਨ ਤੋਂ ਬਾਅਦ ਲੱਕੀ ਅਤੇ ਉਸ ਦੇ ਅਪਰਾਧਿਕ ਸਾਥੀ ਜੈਪਾਲ, ਬੱਬੀ, ਦਰਸ਼ਨ, ਜਸਪ੍ਰੀਤ ਸਿੰਘ ਉਰਫ ਜੱਸੀ ਨੇ 86000 ਰੁਪਏ ਖੋਹਣ ਤੋਂ ਬਾਅਦ ਉਸ ਨੂੰ ਕਾਰ ਸਮੇਤ ਛੱਡ ਦਿੱਤਾ।
ਇੱਕ ਹੋਰ ਕੇਸ ਵਿੱਚ ਲੱਕੀ, ਦਰਸ਼ਨ ਅਤੇ ਗਗਨਦੀਪ ਸਿੰਘ ਉਰਫ ਨੋਨਾ, ਜਸਪ੍ਰੀਤ ਉਰਫ ਜੱਸੀ ਨੇ ਬਨੂੜ ਬੈਂਕ ਕੈਸ਼ ਵੈਨ ਲੁੱਟ-ਖੋਹ ਦੇ ਕੇਸ ਦੇ ਪ੍ਰਮੁੱਖ ਗਵਾਹਾਂ, ਜਿਨ੍ਹਾਂ ਵਿੱਚ ਖਰੜ ਦੇ ਪਿੰਡ ਬੱਤਾ ਦੇ ਸੁਖਵੰਤ ਸਿੰਘ, ਸ਼ਾਹਬਾਦ, ਹਰਿਆਣਾ ਦੇ ਪਿੰਡ ਜ਼ਾਰਾ ਨਿਵਾਸੀ ਸ਼ਮਸ਼ੇਰ ਸਿੰਘ ਅਤੇ ਪਿੰਡ ਖਾਨਪੁਰਾ ਗੰਡੂਆ ਦੇ ਜਤਿੰਦਰ ਸਿੰਘ ਸ਼ਾਮਲ ਸਨ, ਨੂੰ ਜੈਪਾਲ ਅਤੇ ਉਸਦੇ ਸਾਥੀਆਂ ਖਿਲਾਫ ਅਦਾਲਤ ਵਿੱਚ ਗਵਾਹੀ ਦੇਣ ਦੇ ਵਿਰੁੱਧ ਧਮਕੀ ਦਿੱਤੀ ਸੀ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

Next Post

ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਬਲਕਿ ਮਿਲਕੇ ਕੋਰੋਨਾ ਨਾਲ ਨਜਿੱਠਣ ਦਾ ਹੈ : ਅਰਵਿੰਦ ਕੇਜਰੀਵਾਲ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਬਲਕਿ ਮਿਲਕੇ ਕੋਰੋਨਾ ਨਾਲ ਨਜਿੱਠਣ ਦਾ ਹੈ : ਅਰਵਿੰਦ ਕੇਜਰੀਵਾਲ

ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਬਲਕਿ ਮਿਲਕੇ ਕੋਰੋਨਾ ਨਾਲ ਨਜਿੱਠਣ ਦਾ ਹੈ : ਅਰਵਿੰਦ ਕੇਜਰੀਵਾਲ

Recommended

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

April 16, 2021
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਵਧੀਆ ਖਿਡਾਰੀ (ਗਰੁੱਪ ਏ, ਬੀ ਅਤੇ ਸੀ) ਸੇਵਾ ਨਿਯਮ-2021 ਤੋਂ ਬਦਲਣ ਦੇ ਇਕ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ

February 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In