• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ

Asli Punjabi by Asli Punjabi
June 2, 2021
in Sports
0
ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ
589
SHARES
3.3k
VIEWS
Share on FacebookShare on TwitterShare on Whatsapp

ਖੇਡ ਮੰਤਰੀ ਵੱਲੋਂ ਮੋਗਾ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਵੀਮਿੰਗ ਪੂਲ ਬਣਾਉਣ ਦਾ ਐਲਾਨ

ਚੰਡੀਗੜ – ਦੇਸ ਦੀ ਆਜਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡ ਢੁੱਡੀਕੇ ਦੇ ਨੌਜਵਾਨ ਹੁਣ ਖੇਡਾਂ ਦੇ ਖੇਤਰ ਵਿਚ ਵੀ ਦੇਸ ਦਾ ਨਾਮ ਅੰਤਰਰਾਸ਼ਟਰੀ ਪੱਧਰ ਉੱਤੇ ਚਮਕਾਉਣਗੇ। ਪੰਜਾਬ ਸਰਕਾਰ ਵੱਲੋਂ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਇੱਥੇ ਅੰਤਰਰਾਸਟਰੀ ਪੱਧਰ ਦਾ ਐਸਟ੍ਰੋਟਰਫ ਹਾਕੀ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ। ਇਹ ਐਸਟ੍ਰੋਟਰਫ ਹਾਲੈਂਡ ਦੀ ਪ੍ਰਸਿੱਧ ਕੰਪਨੀ ਗਰੀਨ ਫੀਲਡ ਵੱਲੋਂ ਸਥਾਪਤ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰੱਖਿਆ ਗਿਆ। ਇਸ ਮੌਕੇ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਸਾਬਕਾ ਵਿਧਾਇਕ ਸ੍ਰੀਮਤੀ ਰਾਜਵਿੰਦਰ ਕੌਰ ਭਾਗੀਕੇ, ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ, ਐੱਸ ਡੀ ਐੱਮ ਸ੍ਰ ਸਤਵੰਤ ਸਿੰਘ, ਜ਼ਿਲਾ ਪ੍ਰੀਸਦ ਮੈਂਬਰ ਸ੍ਰ ਜਗਰੂਪ ਸਿੰਘ ਤਖਤੂਪੁਰਾ, ਜਲਿਾ ਖੇਡ ਅਫਸਰ ਸ੍ਰ ਬਲਵੰਤ ਸਿੰਘ, ਸ੍ਰ ਰਣਜੀਤ ਸਿੰਘ ਧੰਨਾ, ਸਰਪੰਚ ਸ੍ਰ ਜਸਵੀਰ ਸਿੰਘ, ਹਾਕੀ ਕੋਚ ਸ੍ਰ ਕੁਲਵੰਤ ਸਿੰਘ ਪੰਨੂ ਅਤੇ ਹੋਰ ਵੀ ਹਾਜਰ ਸਨ।ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੀ ਇਹ ਐਸਟ੍ਰੋਟਰਫ ਅਗਲੇ 7 ਮਹੀਨੇ ਵਿੱਚ ਮੁਕੰਮਲ ਕਰ ਲਈ ਜਾਵੇਗੀ। ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਅੰਤਰਰਾਸਟਰੀ ਕੱਦ ਵਾਲਾ ਕੋਚ ਵੀ ਨਿਯੁਕਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਫਿਰੋਜਪੁਰ, ਗੁਰਦਾਸਪੁਰ ਅਤੇ ਜਲੰਧਰ ਵਿਖੇ ਵੀ ਐਸਟ੍ਰੋਟਰਫ ਵਿਛਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 4 ਸਿੰਥੈਟਿਕ ਟਰਫਾਂ ਵੀ ਲਗਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਕਈ ਮਹੀਨੇ ਪਹਿਲਾਂ ਪਿੰਡ ਢੁੱਡੀਕੇ ਆਏ ਸੀ ਤਾਂ ਦੇਖਿਆ ਕਿ ਇਸ ਖੇਡ ਮੈਦਾਨ ਦੇ ਹਾਲਾਤ ਬਹੁਤ ਮਾੜੇ ਸਨ। ਜਿਸ ਕਰਕੇ ਉਹਨਾਂ ਉਸੇ ਦਿਨ ਹੀ ਇਸ ਦੀ ਕਾਇਆ ਕਲਪ ਕਰਨ ਬਾਰੇ ਸੋਚ ਲਿਆ ਸੀ।ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪਿਛਲੇ ਲੰਮੇ ਸਮੇਂ ਤੋਂ ਲਟਕਿਆ ਹੋਇਆ ਸੀ, ਜੌ ਕਿ ਹੁਣ ਜੰਗੀ ਪੱਧਰ ਉੱਤੇ ਪੂਰਾ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਖੇਤਰ ਦੇ ਨੌਜਵਾਨਾਂ ਵਿਚ ਖੇਡਣ ਪ੍ਰਤੀ ਲਗਾਓ ਤਾਂ ਹੈ ਪਰ ਸਾਧਨ ਨਹੀਂ ਸਨ। ਹੁਣ ਇਹ ਐਸਟ੍ਰੋਟਰਫ ਚਾਲੂ ਹੋਣ ਨਾਲ ਜ਼ਿਲਾ ਮੋਗਾ ਦੇ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਹਨਾਂ ਨੂੰ ਅੰਤਰਰਾਸਟਰੀ ਪੱਧਰ ਉੱਤੇ ਖੇਡਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹਨਾਂ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਦੀ ਮੰਗ ਉੱਤੇ ਐਲਾਨ ਕੀਤਾ ਕਿ ਸਹਿਰ ਮੋਗਾ ਵਿੱਚ ਅੰਤਰਰਾਸਟਰੀ ਪੱਧਰ ਸਵੀਮਿੰਗ ਪੂਲ ਬਣਾਇਆ ਜਾਵੇਗਾ। ਉਹਨਾਂ ਭਰੋਸਾ ਦਿੱਤਾ ਕਿ ਮੋਗਾ ਵਿੱਚ ਪਹਿਲਾਂ ਹੀ ਮੌਜੂਦ ਇਨਡੋਰ ਸਟੇਡੀਅਮ ਚੱਲਦਾ ਕੀਤਾ ਜਾਵੇਗਾ, ਜਿਸ ਲਈ ਗਮਾਡਾ ਨੂੰ ਕਿਹਾ ਗਿਆ ਹੈ।ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਸ੍ਰ ਸੋਢੀ ਨੇ ਕਿਹਾ ਕਿ ਸੂਬੇ ਵਿੱਚ ਕਰੋਨਾ ਵਾਇਰਸ ਮਹਾਂਮਾਰੀ ਕਾਰਨ ਖੇਡ ਵਿੰਗ ਵਕਤੀ ਤੌਰ ਉੱਤੇ ਬੰਦ ਕੀਤੇ ਗਏ ਸਨ, ਜਿਹਨਾਂ ਨੂੰ ਹਾਲਾਤ ਠੀਕ ਹੋਣ ਉੱਤੇ ਤੁਰੰਤ ਚਾਲੂ ਕਰ ਦਿੱਤਾ ਜਾਵੇਗਾ। ਵਿੰਗਾਂ ਵਿੱਚ ਕੋਚ ਲਗਾਏ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦਾ ਪੱਧਰ ਉੱਚਾ ਚੁੱਕਣ ਲਈ ਲਈ ਉਪਰਾਲੇ ਕੀਤੇ ਹਨ, ਜਿਸ ਵਿਚ ਨਵੀਂ ਖੇਡ ਨੀਤੀ, ਨਕਦ ਇਨਾਮ, ਮਹਾਰਾਜ ਰਣਜੀਤ ਸਿੰਘ ਐਵਾਰਡ ਨੂੰ ਮੁੜ ਚਾਲੂ ਕਰਨ ਦੇ ਨਾਲ ਨਾਲ ਖਿਡਾਰੀਆਂ ਨੂੰ ਉੱਚ ਪੱਧਰ ਦੀ ਸਿਖਲਾਈ ਦੇਣਾ ਸਾਮਿਲ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਟੋਕੀਓ ਉਲੰਪਿਕਸ ਵਿੱਚ ਪੰਜਾਬ ਦੇ ਸਭ ਤੋਂ ਵੱਧ ਖਿਡਾਰੀ ਦੇਸ ਦੀ ਨੁਮਾਇੰਦਗੀ ਕਰਨਗੇ। ਉਹਨਾਂ ਦਾਅਵੇ ਨਾਲ ਕਿਹਾ ਕਿ ਜ਼ਿਲਾ ਮੋਗਾ ਦੀ ਧਰਤੀ ਜਲਦੀ ਹੀ ਓਲੰਪਿਕ ਪੱਧਰ ਦੇ ਖਿਡਾਰੀ ਪੈਦਾ ਕਰਨ ਲੱਗੇਗੀ। ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸਖਸੀਅਤਾਂ ਦਾ ਇਸ ਪ੍ਰੋਜੈਕਟ ਲਈ ਧੰਨਵਾਦ ਕੀਤਾ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

ਆਰ.ਆਈ.ਡੀ.ਐੱਫ. ਅਧੀਨ 55 ਕਰੋੜ ਰੁਪਏ ਹੋਏ ਪ੍ਰਾਪਤ, 35 ਕਰੋੜ ਰੁਪਏ ਜਲਦ ਮਿਲਣਗੇ

Next Post

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

Recommended

ਇਕ ਹਫਤਾ ਵੱਧ ਗਿਆ, ਹੁਣ ਰੁੱਸਿਆਂ ਨੂੰ ਵੀ ਮਨਾ ਲਵਾਂਗੇ – ਸ਼ੈਰੀ ਕਲਸੀ

ਇਕ ਹਫਤਾ ਵੱਧ ਗਿਆ, ਹੁਣ ਰੁੱਸਿਆਂ ਨੂੰ ਵੀ ਮਨਾ ਲਵਾਂਗੇ – ਸ਼ੈਰੀ ਕਲਸੀ

November 6, 2024
ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ‘ਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ

ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ‘ਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ

September 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In