• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

Asli Punjabi by Asli Punjabi
June 2, 2021
in Punjab, ਕਾਰੋਬਾਰ
0
ਫਰਾਰ ਕੇ.ਟੀ.ਐਫ. ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ
588
SHARES
3.3k
VIEWS
Share on FacebookShare on TwitterShare on Whatsapp

ਕਮਲ ਫਿਲੌਰ ਵਿੱਚ ਪੁਜਾਰੀ ਗੋਲਾਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਸੁਪਰਸ਼ਾਈਨ ਕਤਲ ਕੇਸ ਵਿਚ ਵੀ ਸੀ ਸ਼ਾਮਲ – ਡੀਜੀਪੀ ਪੰਜਾਬ

ਚੰਡੀਗੜ੍ਹ – ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਡੇਰਾ ਪ੍ਰੇਮੀ ਦੇ ਕਤਲ, ਕੇ.ਟੀ.ਐਫ. ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ ‘ਤੇ ਗੋਲੀਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸ਼ਾਈਨ ਕਤਲ ਕੇਸ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ, ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ, ਨੂੰ ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ .315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਦੱਸਣਯੋਗ ਹੈ ਕਿ ਪੁਲਿਸ ਵੱਲੋਂ 22 ਜੂਨ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਇਹ ਤਿੰਨੋਂ ਮੁਲਜ਼ਮ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ, ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਦੇ ਦਿਸ਼ਾ ਨਿਰਦੇਸ਼ਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਹੋਰ ਕੇ.ਟੀ.ਐਫ. ਦੇ ਸਹਿ-ਸਾਜ਼ਿਸ਼ਕਰਤਾ/ਮਾਸਟਰ ਮਾਈਡਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਜੋ ਸਰੀ (ਬੀਸੀ) ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਮਲ ਤੋਂ ਇੱਕ ਮਹਿੰਦਰਾ ਬਲੈਰੋ ਵੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਉਹ ਜਾਅਲੀ ਰਜਿਸਟ੍ਰੇਸ਼ਨ ਨੰਬਰ ਸੀਐਚ 01 ਏਐਫ 601 ਲਗਾ ਕੇ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਕਮਲ ਕੋਲੋਂ ਤਿੰਨ ਮੋਟਰਸਾਈਕਲਾਂ ਜਿਹਨਾਂ ਵਿੱਚ ਹੀਰੋ ਸਪਲੈਂਡਰ (ਪੀਬੀ 05 ਏਜੇ 5965), ਬਜਾਜ ਪਲਸਰ (ਪੀਬੀ 10 ਐੱਫਵਾਈ 4357) ਅਤੇ ਬਜਾਜ ਸੀਟੀ 100 (ਪੀਬੀ 29 ਏਬੀ 2642) ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਹਨਾਂ ਨੂੰ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ, ਫਿਲੌਰ ਵਿੱਚ ਪੁਜਾਰੀ ‘ਤੇ ਗੋਲੀਬਾਰੀ ਅਤੇ ਸੁਪਰਸ਼ਾਈਨ ਕਤਲ ਵਿੱਚ ਵਰਤਿਆ ਗਿਆ ਸੀ।ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਮਲ ਨੂੰ ਇਹਨਾਂ ਵਰਦਾਤਾਂ ਨੂੰ ਅੰਜ਼ਾਮ ਦੇਣ ਲਈ ਹਵਾਲਾ ਅਤੇ ਵੈਸਟਰਨ ਯੂਨੀਅਨ ਰਾਹੀਂ ਆਪਣੇ ਕੈਨੇਡਾ ਅਧਾਰਤ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੈਸਾ ਭੇਜਿਆ ਜਾ ਰਿਹਾ ਸੀ। ਕਮਲ ਨੇ ਖੁਲਾਸਾ ਕੀਤਾ ਕਿ ਨਿੱਜਰ ਅਤੇ ਉਸ ਦੇ ਕੈਨੇਡਾ ਦੇ ਤਿੰਨ ਹੋਰ ਸਹਿਯੋਗੀਆਂ ਨੇ ਉਹਨਾ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਉਹ ਅਪਰਾਧ ਕਰਦੇ ਸਮੇਂ ਫੜੇ ਵੀ ਜਾਂਦੇ ਹਨ ਤਾਂ ਉਹਨਾਂ ਦਾ ਕੇਸ ਨਾਮੀ ਵਕੀਲਾਂ ਨੂੰ ਕੇਸ ਨੂੰ ਸੌਂਪਿਆ ਜਾਵੇਗਾ।ਐਸ.ਐਸ.ਪੀ. ਗਿੱਲ ਨੇ ਦੱਸਿਆ ਕਿ ਮੁਲਜ਼ਮ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਵੱਲੋਂ ਖੁਲਾਸਾ ਕਰਨ ’ਤੇ ਮੋਗਾ ਪੁਲਿਸ ਵੱਲੋਂ ਮੋਗਾ ਵਿਖੇ ਸੁਪਰਸ਼ਾਈਨ ਕੱਪੜੇ ਦੇ ਮਾਲਕ ਦੀ ਹੱਤਿਆ ਵਿੱਚ ਵਰਤੀ ਗਈ 0.32 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਮੋਡੀਊਲ ਤੋਂ ਹੁਣ ਤੱਕ ਕੁੱਲ ਪੰਜ .32 ਬੋਰ ਪਿਸਤੌਲਾਂ, ਸੱਤ .315 ਬੋਰ ਪਿਸਤੌਲਾਂ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਪਿੰਡ ਢੁੱਡੀਕੇ ਦੇ ਖੇਡ ਸਟੇਡੀਅਮ ਵਿੱਚ ਲੱਗੇਗੀ ਹਾਲੈਂਡ ਦੀ ਐਸਟ੍ਰੋਟਰਫ – ਰਾਣਾ ਗੁਰਮੀਤ ਸਿੰਘ ਸੋਢੀ

Next Post

ਕੋਰੋਨਾ ਤੋਂ ਨਵੇਂ ਮਿਯੂਟੈਂਟ ਨਾਲ ਮਿਲੀ ਬਲੈਕ ਫੰਗਸ ਦੀ ਚਨੌਤੀ ਨਾਲ ਨਜਿਠਣ ਲਈ ਐਕਸ਼ਨ ਵਿਚ ਮਨੋਹਰ ਸਰਕਾਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੋਰੋਨਾ ਤੋਂ ਨਵੇਂ ਮਿਯੂਟੈਂਟ ਨਾਲ ਮਿਲੀ ਬਲੈਕ ਫੰਗਸ ਦੀ ਚਨੌਤੀ ਨਾਲ ਨਜਿਠਣ ਲਈ ਐਕਸ਼ਨ ਵਿਚ ਮਨੋਹਰ ਸਰਕਾਰ

ਕੋਰੋਨਾ ਤੋਂ ਨਵੇਂ ਮਿਯੂਟੈਂਟ ਨਾਲ ਮਿਲੀ ਬਲੈਕ ਫੰਗਸ ਦੀ ਚਨੌਤੀ ਨਾਲ ਨਜਿਠਣ ਲਈ ਐਕਸ਼ਨ ਵਿਚ ਮਨੋਹਰ ਸਰਕਾਰ

Recommended

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

March 18, 2021
ਅਮਰਿੰਦਰ ਨੇ ਰੱਖੜੀ ‘ਤੇ ਟਿਕਟੌਕ ਸਟਾਰ ਨੂਰ ਨਾਲ ਟੈਲੀਫੋਨ ‘ਤੇ ਕੀਤੀ ਗੱਲ

ਅਮਰਿੰਦਰ ਨੇ ਰੱਖੜੀ ‘ਤੇ ਟਿਕਟੌਕ ਸਟਾਰ ਨੂਰ ਨਾਲ ਟੈਲੀਫੋਨ ‘ਤੇ ਕੀਤੀ ਗੱਲ

August 3, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In