ਨਵੀਂ ਦਿੱਲੀ – ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਅੱਜ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਸਮੱਸਿਆਵਾਂ ਦੇ ਚੱਲਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਏਮਜ਼ ਦੇ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਸੀ. ਬੀ. ਐੱਸ. ਈ. ਸਮੇਤ ਤਮਾਮ ਸਟੇਟ ਬੋਰਡ ਲਈ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਤੇ ਅੱਜ ਫ਼ੈਸਲਾ ਆਉਣਾ ਹੈ। ਹਾਲਾਂਕਿ ਕਿ ਸਿੱਖਿਆ ਮੰਤਰੀ ਦੀ ਸਿਹਤ ਵਿਗੜਨ ਕਾਰਨ ਪ੍ਰੀਖਿਆਵਾਂ ਤੇ ਫ਼ੈਸਲਾ ਟਲ ਸਕਦਾ ਹੈ।ਜਿਕਰਯੋਗ ਹੈ ਕਿ ਸਿੱਖਿਆ ਮੰਤਰੀ 9 ਮਈ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਘਰ ਪਰਤੇ ਸਨ। ਕੋਰੋਨਾ ਵਾਇਰਸ ਤੋਂ ਠੀਕ ਹੋਣ ਬਾਅਦ ਹੋਣ ਵਾਲੀਆਂ ਮੁਸ਼ਕਲਾਂ ਦੇ ਚੱਲਦੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਏਮਜ਼ ਵਿੱਚ ਦਾਖ਼ਲ ਕੀਤਾ ਗਿਆ ਹੈ।