ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਬਲੈਕ ਫੰਗਸ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ ਉਹ ਇਲਾਜ ਮੁਹੱਈਆ ਕਰਵਾਉਣ ਦੀ ਬਜਾਏ ਜਨਤਾ ਨੂੰ ਰਸਮਾਂ ਵਿੱਚ ਕਿਉਂ ਫਸਾ ਰਹੀ ਹੈ? ਉਨ੍ਹਾਂ ਨੇ ਟਵੀਟ ਕੀਤਾ ਕਿ ਬਲੈਕ ਫੰਗਸ ਮਹਾਮਾਰੀ ਬਾਰੇ ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਐਮਫੋਟੇਰਿਸਿਨ-ਬੀ ਦਵਾਈ ਦੀ ਘਾਟ ਲਈ ਕੀ ਕੀਤਾ ਜਾ ਰਿਹਾ ਹੈ? ਮਰੀਜ਼ ਨੂੰ ਇਹ ਦਵਾਈ ਦਿਵਾਉਣ ਦੀ ਕੀ ਪ੍ਰਕਿਰਿਆ ਹੈ? ਇਲਾਜ ਦੇਣ ਦੀ ਬਜਾਏ ਕੇਂਦਰ ਸਰਕਾਰ ਜਨਤਾ ਨੂੰ ਰਸਮਾਂ ਵਿੱਚ ਕਿਉਂ ਫਸਾ ਰਹੀ ਹੈ?ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਦੇਸ਼ ਵਿੱਚ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਵਿੱਚ ਵਾਧੇ ਅਤੇ ਜ਼ਰੂਰੀ ਦਵਾਈ ਦੀ ਕਮੀ ਨੂੰ ਲੈ ਕੇ ਚਿੰਤਾ ਪ੍ਰਗਟ ਕਰਦੇ ਹੋਏ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਇਸ ਬੀਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ।