• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

Asli Punjabi by Asli Punjabi
June 3, 2021
in Health, Punjab, Top Stories
0
ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਖ ਮੰਤਰੀ ਦੀ ਹਾਜ਼ਰੀ ‘ਚ ਲੁਧਿਆਣਾ ਦੇ ਉਦਯੋਗਾਂ ਨੇ 2 ਆਕਸੀਜਨ ਪਲਾਂਟ ਲਗਾਉਣ ਲਈ ਸੀ.ਐਸ.ਸੀ. ਅਤੇ ਕ੍ਰਿਸ਼ਨਾ ਚੈਰੀਟੇਬਲ ਟਰੱਸਟ ਨਾਲ ਸਮਝੌਤਾ ਕੀਤਾ
ਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।ਇਸ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਜ਼ਿਲੇ ਵਿੱਚ ਦੋ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਵੀ ਸਹੀਬੱਧ ਹੋਇਆ ਜਿਸ ਲਈ 20 ਉਦਯੋਗਾਂ ਵੱਲੋਂ 1.2 ਕਰੋੜ ਰੁਪਏ ਦਾਨ ਦਿੱਤਾ ਗਿਆ। ਦੋ ਹਸਪਤਾਲਾਂ ਨਾਲ ਉਦਯੋਗਾਂ ਤਰਫੋਂ ਸਮਝੌਤਾ ਕਰਨ ਵਾਲੇ ਸੀ.ਆਈ.ਆਈ. ਦੇ ਸਾਬਕਾ ਪ੍ਰਧਾਨ ਰਾਹੁਲ ਆਹੁਜਾ ਅਨੁਸਾਰ ਇਹ ਦੋ ਪਲਾਂਟ ਸੀ.ਐਮ.ਸੀ. ਲੁਧਿਆਣਾ ਅਤੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਵਿਖੇ ਛੇ ਤੋਂ ਅੱਠ ਹਫਤਿਆਂ ਦੇ ਅੰਦਰ ਸਥਾਪਤ ਹੋਣਗੇ। ਸਮਝੌਤੇ ਅਨੁਸਾਰ 20 ਫੀਸਦੀ ਆਕਸੀਜਨ ਇਲਾਜ ਲਈ ਗਰੀਬ ਮਰੀਜ਼ਾਂ ਨੂੰ ਸਬਸਿਡੀ ਉਤੇ ਮਿਲੇਗੀ।ਮੁੱਖ ਮੰਤਰੀ ਨੇ ਸੂਬੇ ਦੇ ਉਦਯੋਗਾਂ ਅਤੇ ਸਿਵਲ ਸੁਸਾਇਟੀ ਦੇ ਨਾਲ-ਨਾਲ ਪੁਲਿਸ ਨਾਲ ਸਾਂਝੀ ਪਹਿਲਕਦਮੀ ਨੂੰ ਵਧੀਆ ਕਦਮ ਦੱਸਦਿਆਂ ਕਿਹਾ ਕਿ ਮਹਾਂਮਾਰੀ ਵੱਡੀ ਚੁਣੌਤੀ ਹੈ ਅਤੇ ਸੂਬੇ ਨੂੰ ਮਾੜੀ ਤੋਂ ਮਾੜੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਨੂੰ ਨਹੀਂ ਪਤਾ ਕਿ ਭਾਰਤ ਵਿੱਚ ਤੀਜੀ ਲਹਿਰ ਆਵੇਗੀ ਪਰ ਪੰਜਾਬ ਕਿਸੇ ਵੀ ਹੋਰ ਸੰਭਾਵਿਤ ਲਹਿਰ ਜਿਹੜੀ ਕਿ ਬੱਚਿਆਂ ਨੂੰ ਵੱਧ ਪ੍ਰਭਾਵਿਤ ਕਰ ਸਕਦੀ ਹੈ, ਦਾ ਮੁਕਾਬਲਾ ਕਰਨ ਲਈ ਪੂਰੀਆਂ ਤਿਆਰੀਆਂ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਨੂੰ ਅਪੀਲ ਕੀਤੀ ਕਿ ਆਪਣੇ ਕਰਮਚਾਰੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਅਤੇ ਸਾਰੇ ਪੰਜਾਬੀਆਂ ਨੂੰ ਬਚਾਇਆ ਜਾ ਸਕੇ।ਮਹਾਂਮਾਰੀ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਉਦਯੋਗਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਹਮੇਸ਼ਾ ਹੀ ਕਿਸੇ ਵੀ ਸੰਕਟ ਵਿੱਚ ਮੱਦਦ ਕਰਨ ਲਈ ਅੱਗੇ ਹੱਥ ਵਧਾਉਂਦੇ ਹਨ। ਉਨ੍ਹਾਂ ਚੇਤੇ ਕਰਦਿਆਂ ਕਿਹਾ ਕਿ ਵਰਧਮਾਨ ਤੇ ਓਸਵਾਲ ਉਦਯੋਗਾਂ ਨੇ ਉਸ ਵੇਲੇ ਆਕਸੀਜਨ ਸਪਲਾਈ ਵਿੱਚ ਮੱਦਦ ਕੀਤੀ ਜਦੋਂ ਕੋਵਿਡ ਕੇਸ ਆਪਣੀ ਸਿਖਰ ਉਤੇ ਰੋਜ਼ਾਨਾ 9500 ਤੋਂ ਵੱਧ ਸਾਹਮਣੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਕੇਸ ਭਾਵੇਂ ਕਿ ਪਹਿਲੀ ਜੂਨ ਨੂੰ ਘਟ ਕੇ 2184 ‘ਤੇ ਆ ਗਏ ਹਨ ਪਰ ਇਸ ਬਾਰੇ ਹਾਲੇ ਕੋਈ ਪਤਾ ਨਹੀਂ ਕਿ ਇਹ ਸੰਕਟ ਕਿੰਨਾ ਲੰਬਾ ਚੱਲੇਗਾ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪੰਜਾਬ ਇਸ ਵਿੱਚੋਂ ਬਾਹਰ ਆਵੇਗਾ ਅਤੇ ਫਤਹਿ ਹਾਸਲ ਕਰੇਗਾ।ਮੁੱਖ ਮੰਤਰੀ ਨੇ ਕੋਵਿਡ ਵਾਰਡ ਲਈ ਪੁਲਿਸ ਪਬਲਿਕ ਫਾਊਡੇਸ਼ਨ ਦੀ ਸ਼ਲਾਘਾ ਕੀਤੀ ਜਿਹੜਾ ਕਿ ਸੀ.ਐਮ.ਸੀ. ਹਸਪਤਾਲ ਨਾਲ ਕੀਤੇ ਸਮਝੌਤੇ ਤਹਿਤ ਮੈਡੀਕਲ ਢਾਂਚੇ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਹਸਪਤਾਲ ਨੇ ਵਾਰਡ ਸਥਾਪਤ ਕਰਨ ਲਈ ਜਗ੍ਹਾਂ, ਸਟਾਫ ਸਬੰਧੀ ਸੇਵਾਵਾਂ, ਪ੍ਰਸ਼ਾਸਕੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਹੈ, ਜੋ ਕਿ ਲੈਵਲ 2 ਦੀ ਸਹੂਲਤ ਹੈ। ਇਸ ਵਾਰਡ ਦੇ ਮਰੀਜ਼ਾਂ ਨੂੰ ਰਿਆਇਤੀ ਦਰਾਂ ‘ਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ 20 ਫੀਸਦੀ ਬੈਡ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ। ਵਾਰਡ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਜਿਵੇਂ ਮਰੀਜ਼ਾਂ ਦੇ ਬੈਡ, ਕਾਰਡੀਅਕ ਮੋਨੀਟਰ, ਆਕਸੀਜਨ ਕੰਸਨਟ੍ਰੇਟਰ ਅਤੇ ਯੂ.ਪੀ.ਐਸ. ਸਿਸਟਮ ਨਾਲ ਲੈਸ ਹਨ। ਇਹ ਵਾਰਡ ਸਮਝੌਤੇ ‘ਤੇ ਦਸਤਖਤ ਹੋਣ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਦੇ ਨਾਲ ਨਾਲ ਆਮ ਲੋਕਾਂ ਤੱਕ ਸੇਵਾਵਾਂ ਪਹੁੰਚਾਉਣ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ ਅਤੇ ਖਾਣੇ ਦੀ ਵੰਡ ਅਤੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਭੋਜਨ ਹੈਲਪਲਾਈਨ ਸਮੇਤ ਬਹੁਤ ਸਾਰੇ ਸਮਾਜ ਸੇਵੀ ਕੰਮ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕੋਈ ਵੀ ਭੁੱਖੇ ਨਾ ਸੌਂਵੇ।ਸੀ.ਐਮ.ਸੀ. ਦੇ ਡਾਇਰੈਕਟਰ ਵਿਲੀਅਮ ਭੱਟੀ ਨੇ ਇਸ ਮੁਸ਼ਕਲ ਸਮੇਂ ਦੌਰਾਨ ਸਹਾਇਤਾ ਲਈ ਲੁਧਿਆਣਾ ਦੇ ਨਾਗਰਿਕਾਂ ਦਾ ਇਕ ਵਾਰ ਫਿਰ ਧੰਨਵਾਦ ਕੀਤਾ ਜਦੋਂ ਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਜਨਤਕ ਅਤੇ ਉਦਯੋਗਾਂ ਦੇ ਸਹਿਯੋਗ ਨਾਲ-ਨਾਲ ਪ੍ਰਾਈਵੇਟ ਸਿਹਤ ਖੇਤਰ ਦੇ ਯੋਗਦਾਨ ਨੇ ਸੂਬੇ ਦੀ ਕੋਰੋਨਾ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੀ.ਐਮ.ਸੀ. ਨੂੰ 14 ਵੈਂਟੀਲੇਟਰਾਂ ਦੀ ਸਪਲਾਈ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਹੈ ਜਿਨ੍ਹਾਂ ਨੇ ਬਦਲੇ ਵਿੱਚ ਸਰਕਾਰ ਵੱਲੋਂ ਰੈਫਰ ਕੀਤੇ ਗਰੀਬ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮਹਾਂਮਾਰੀ ਦੀ ਭਵਿੱਖੀ ਲਹਿਰ ਨਾਲ ਨਜਿੱਠਣ ਸਬੰਧੀ ਤਿਆਰੀ ਲਈ ਉਦਯੋਗ ਅਤੇ ਕਾਰੋਬਾਰ ਦੇ ਆਗੂਆਂ ਨੂੰ ਮਿਆਰੀ ਬੁਨਿਆਦੀ ਢਾਂਚਾ ਬਣਾਉਣ ਅਤੇ ਹਸਪਤਾਲਾਂ ਦੀ ਮੌਜੂਦਾ ਸਮਰੱਥਾ ਵਧਾਉਣ ਸਬੰਧੀ ਕੀਤੀ ਗਈ ਅਪੀਲ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਵੱਲੋਂ ਵਿਸ਼ੇਸ਼ ਵਾਰਡ ਸਥਾਪਤ ਕਰਨ ਦੀ ਪਹਿਲਕਦਮੀ ਕੀਤੀ ਗਈ ਸੀ। ਪੀ.ਪੀ.ਐਫ., ਜੋ ਕਿ ਰਜਿਸਟਰਡ ਸੁਸਾਇਟੀ ਹੈ, ਦੇ ਸੀਨੀਅਰ ਮੀਤ ਪ੍ਰਧਾਨ ਨੀਰਜ ਸਤੀਜਾ ਨੇ ਏ.ਡੀ.ਜੀ.ਪੀ. ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਪੀ.ਪੀ.ਐਫ. ਦੇ ਮੁਖੀ ਆਰ.ਪੀ. ਢੋਕੇ ਨਾਲ ਮਿਲ ਕੇ ਇਸ ਉਪਰਾਲੇ ਦੀ ਅਗਵਾਈ ਕੀਤੀ। ਪੀ.ਪੀ.ਐਫ. ਸੁਸਾਇਟੀ ਨੂੰ ਦਰਪੇਸ਼ ਮੁਸ਼ਕਲਾਂ ਦੀ ਪਛਾਣ ਕਰਕੇ ਪੁਲਿਸ ਅਤੇ ਲੋਕਾਂ ਨੂੰ ਇਕਜੁੱਟ ਕਰਦਾ ਹੈ ਅਤੇ ਪ੍ਰਸ਼ਾਸਨ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ, ਖਾਸਕਰ ਪ੍ਰਮੁੱਖ ਸਨਅਤਕਾਰਾਂ ਦੋਵਾਂ ਦਾ ਸਮਰਥਨ ਯਕੀਨੀ ਬਣਾ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਇਤਾ ਕਰਦਾ ਹੈ।

Previous Post

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

Next Post

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ

ਜੂਨ ’84 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਜਾਣਗੇ ਦਰਸ਼ਨ

Recommended

ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

June 14, 2021
21 ਸਤੰਬਰ ਤੋਂ ਫਿਰ ਖੁੱਲ੍ਹਣਗੇ ਆਇਲਟਸ ਅਤੇ ਇਮੀਗ੍ਰੇਸ਼ਨ ਸੈਂਟਰ, ਕੇਂਦਰ ਸਰਕਾਰ ਨੇ ਦਿੱਤੀ ਮੰਜੂਰੀ

21 ਸਤੰਬਰ ਤੋਂ ਫਿਰ ਖੁੱਲ੍ਹਣਗੇ ਆਇਲਟਸ ਅਤੇ ਇਮੀਗ੍ਰੇਸ਼ਨ ਸੈਂਟਰ, ਕੇਂਦਰ ਸਰਕਾਰ ਨੇ ਦਿੱਤੀ ਮੰਜੂਰੀ

September 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In