• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

Asli Punjabi by Asli Punjabi
June 5, 2021
in Health, Punjab, Top Stories
0
ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫਤ ਦਿੱਤੇ ਜਾਣਗੇ।ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਸ੍ਰੀ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।ਸ. ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ।ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।

Previous Post

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Next Post

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

Recommended

ਮੁੱਖ ਮੰਤਰੀ ਦੇ ਫਾਰਮ ਹਾਊਸ ਵੱਲ ਕੂਚ ਕਰਦੇ ਭਗਵੰਤ ਮਾਨ ਅਤੇ ਆਪ ਦੇ 11 ਵਿਧਾਇਕ ਗ੍ਰਿਫਤਾਰ

ਮੁੱਖ ਮੰਤਰੀ ਦੇ ਫਾਰਮ ਹਾਊਸ ਵੱਲ ਕੂਚ ਕਰਦੇ ਭਗਵੰਤ ਮਾਨ ਅਤੇ ਆਪ ਦੇ 11 ਵਿਧਾਇਕ ਗ੍ਰਿਫਤਾਰ

August 4, 2020
ਦੇਖੋ ,ਦਿਲਜੀਤ ਦੋਸਾਂਝ ਦਾ ਅਮੇਜ਼ੌਨ ਦੀ ਅਲੈਕਸਾ ਬੀਬੀ ਨਾਲ ਕੀ ਪਿਆ ਸੀ ਪੰਗਾ ?

ਦੇਖੋ ,ਦਿਲਜੀਤ ਦੋਸਾਂਝ ਦਾ ਅਮੇਜ਼ੌਨ ਦੀ ਅਲੈਕਸਾ ਬੀਬੀ ਨਾਲ ਕੀ ਪਿਆ ਸੀ ਪੰਗਾ ?

August 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In