• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

Asli Punjabi by Asli Punjabi
June 7, 2021
in Punjab, Top Stories
0
ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ
586
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ

ਚੰਡੀਗੜ੍ਹ – ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸ਼ੁਰੂ ਕੀਤੀ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਇਹ ਈ-ਆਈ.ਡੀਜ਼ ਐਨ.ਐਫ.ਸੀ. ਟੈਕਨੋਲੋਜੀ ਨਾਲ ਲੈਸ ਹਨ।ਇਹ ਇਕ ਮਾਪਦੰਡ ਅਧਾਰਤ ਵਾਇਰਲੈੱਸ ਕਮਿਊਨੀਕੇਸ਼ਨ ਤਕਨਾਲੋਜੀ ਹੈ ਜੋ ਕੁਝ ਸੈਂਟੀਮੀਟਰ ਦੀ ਦੂਰੀ ਤੋਂ ਉਪਕਰਨਾਂ ਦਰਮਿਆਨ ਡਾਟਾ ਦੇ ਆਦਾਨ-ਪ੍ਰਦਾਨ ਦੀ ਆਗਿਆ ਦਿੰਦੀ ਹੈ ਅਤੇ ਇਸਨੂੰ ਮੁੱਢਲੇ ਪ੍ਰਮਾਣਿਕਤਾ ਉਪਕਰਣ ਵਜੋਂ ਵਰਤਿਆ ਜਾਏਗਾ। ਐਨਐਫਸੀ 13.66 ਮੈਗਾਹਰਟਜ਼ ਤੇ ਕੰਮ ਕਰਦੀ ਹੈ ਅਤੇ 424 ਕੇਬਿਟਜ਼/ਸੈਕਿੰਡ ਤੱਕ ਦੀ ਸਪੀਡ ਨਾਲ ਡਾਟਾ ਟਰਾਂਸਫਰ ਕਰਦੀ ਹੈ।ਜ਼ਿਕਰਯੋਗ ਹੈ ਕਿ ਇੱਕ ਐਨਐਫਸੀ ਸਮਰੱਥ ਮੋਬਾਈਲ ਡਿਵਾਈਸ ਇੱਕ ਕਾਰਡ ਜਾਂ ਰੀਡਰ ਜਾਂ ਦੋਵਾਂ ਦੀ ਤਰ੍ਹਾਂ ਕੰਮ ਕਰ ਸਕਦੀ ਹੈ ਜੋ ਉਪਭੋਗਤਾ ਡਿਵਾਇਸ ਨੂੰ ਜਾਣਕਾਰੀ ਸਾਂਝੀ ਕਰਨ ਅਤੇ ਆਪਣੀ ਪਛਾਣ ਸਾਬਤ ਕਰਨ ਦੇ ਯੋਗ ਬਣਾਉਂਦੀ ਹੈ।ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਇਸ ਐਨ.ਐਫ.ਸੀ. ਤਕਨਾਲੋਜੀ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਈ-ਆਈ.ਡੀਜ਼ ਤਿਆਰ ਕਰਕੇ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮੰਡੀ ਬੋਰਡ ਅਗਲੇ ਹਫ਼ਤੇ ਇਸ ਤਕਨਾਲੋਜੀ ਦੀ ਸ਼ੁਰੂਆਤ ਕਰੇਗਾ। ਇਸ ਲਈ, ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਐਚਆਰਐਮਐਸ) ਦੇ ਡੇਟਾ ਦਾ ਇਸਤੇਮਾਲ ਕੀਤਾ ਗਿਆ ਹੈ, ਜਿੱਥੇ ਹਰ ਅਧਿਕਾਰੀ / ਕਰਮਚਾਰੀ ਦੇ ਵੇਰਵੇ ਸਰਵਿਸ ਬੁੱਕ ਦੇ ਰੂਪ ਵਿੱਚ ਸਟੋਰ ਕੀਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਪੈਨਸ਼ਨਰਾਂ ਤੱਕ ਵੀ ਵਧਾਈ ਜਾ ਸਕਦੀ ਹੈ ਕਿਉਂਕਿ ਉਹ ਐਚ.ਆਰ.ਐਮ.ਐਸ. ਸਿਸਟਮ ਦਾ ਹਿੱਸਾ ਹਨ।ਚੇਅਰਮੈਨ ਨੇ ਅੱਗੇ ਕਿਹਾ ਕਿ ਵਿਸ਼ੇਸ਼ ਤੌਰਤੇ ਕੋਵਿਡ-19 ਦੇ ਸਮੇਂ ਦੌਰਾਨ ਜਦੋਂ ਸੰਪਰਕ ਰਹਿਤ ਪਛਾਣ ਲਈ ਇਸਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਸਮਾਰਟ ਚਿੱਪਾਂ ਵਾਲੇ ਐਨਐਫਸੀ-ਸਮਰਥਿਤ ਮੋਬਾਈਲ ਫੋਨ, ਵਿਅਕਤੀਗਤ ਦੀ ਪਛਾਣ ਨਾਲ ਮਿਲਾਨ ਕਰਨ ਲਈ ਫੋਨ ਨੂੰ ਸੁਰੱਖਿਅਤ ਢੰਗ ਨਾਲ ਡਾਟਾ ਸਟੋਰ ਕਰਨ ਅਤੇ ਇਸਤੇਮਾਲ ਕਰਨ ਦੀ ਆਗਿਆ ਦਿੰਦੇ ਹਨ। ਮੌਜੂਦਾ ਸਮੇਂ ਐਨਐਫਸੀ ਮੋਬਾਈਲ ਫੋਨਾਂ ਵਿੱਚ ਮਿਆਰੀ ਕਾਰਜਕੁਸ਼ਲਤਾ ਦੇ ਤੌਰ ਤੇ ਉਪਲਬਧ ਹੈ ਅਤੇ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਸੰਪਰਕ ਰਹਿਤ ਵਰਤੋਂ ਕਰਨ, ਡਿਜੀਟਲ ਸਮੱਗਰੀ ਤੱਕ ਪਹੁੰਚ ਕਰਨ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਸੌਖੇ ਢੰਗ ਨਾਲ ਕੁਨੈਕਟ ਕਰਨ ਦੀ ਆਗਿਆ ਦਿੰਦਾ ਹੈ।ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਚਾਰ ਸਾਲ ਪਹਿਲਾਂ ਐਚ.ਆਰ.ਐਮ.ਐਸ. ਪ੍ਰਣਾਲੀ ਲਾਗੂ ਕੀਤੀ ਹੈ ਅਤੇ ਹੁਣ ਸਾਰੇ ਅਧਿਕਾਰੀ/ਕਰਮਚਾਰੀ ਇਸ ਪ੍ਰਣਾਲੀ ਦਾ ਹਿੱਸਾ ਹਨ, ਜਿਥੇ ਉਨ੍ਹਾਂ ਵੱਲੋਂ ਇਸ ਪ੍ਰਣਾਲੀ ਰਾਹੀਂ ਹੀ ਤਨਖਾਹਾਂ ਵੀ ਕਢਵਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਐਨਐਫਸੀ ਤਕਨਾਲੋਜੀ ਦੀ ਵਰਤੋਂ ਕਰਦਿਆਂ ਈ-ਆਈ.ਡੀਜ਼ ਦੀ ਵਰਤੋਂ ਇਸ ਮਹਾਂਮਾਰੀ ਦੌਰਾਨ ਪੰਜਾਬ ਲਈ ਇੱਕ ਮੀਲ ਪੱਥਰ ਸਾਬਤ ਹੋਏਗੀ, ਖ਼ਾਸਕਰ ਉਨ੍ਹਾਂ ਕਰਮਚਾਰੀਆਂ ਲਈ ਜੋ ਲਾਕਡਾਊਨ/ਕਰਫਿਊ ਵਿਚ ਵੀ ਦਿਨ ਰਾਤ ਕੰਮ ਕਰ ਰਹੇ ਹਨ, ਜਿੱਥੇ ਉਨ੍ਹਾਂ ਨੂੰ ਆਪਣਾ ਆਈਡੀ ਨਾਲ ਕਾਰਡ ਰੱਖਣਾ ਪੈਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੰਡੀ ਬੋਰਡ ਦੁਆਰਾ ਜਾਰੀ ਕੀਤੀ ਗਈ ਈ-ਆਈ.ਡੀਜ਼ ਦੀ ਵਰਤੋਂ ਦੋ ਉਦੇਸ਼ਾਂ ਸ਼ਨਾਖ਼ਤੀ ਕਾਰਡ ਦੇ ਨਾਲ ਨਾਲ ਇੱਕ ਬਿਜ਼ਨਸ ਕਾਰਡ ਵਜੋਂ ਵੀ ਕੀਤੀ ਜਾ ਸਕੇਗੀ। ਉਹ ਵਿਅਕਤੀ ਜਿਸ ਕੋਲ ਇਹ ਐਨ.ਐਫ.ਸੀ. ਕਾਰਡ ਹੈ, ਨੂੰ ਆਪਣੇ ਵੇਰਵੇ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਲਈ ਸਮਾਰਟ ਫੋਨਤੇ ਟੈਪ ਕਰਨ ਦੀ ਜ਼ਰੂਰਤ ਹੈ। ਇਹ ਐਨਐਫਸੀ ਕਾਰਡ ਵਿਅਕਤੀ ਦੇ ਸੋਸ਼ਲ ਨੈਟਵਰਕ ਜਿਵੇਂ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ਚੈਨਲ ਆਦਿ ਦੀ ਜਾਣਕਾਰੀ ਵੀ ਲੈ ਸਕਦਾ ਹੈ। ਇਸ ਤਰ੍ਹਾਂ, ਸਿਰਫ ਇੱਕ ਟੈਪ ਵਿੱਚ, ਕੋਈ ਵੀ ਆਪਣੇ ਆਈਡੀ ਕਾਰਡ ਨੂੰ ਵੇਖੇ ਬਿਨਾਂ ਜਾਣਕਾਰੀ ਸਾਂਝੀ ਕਰ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ ਸਿਟੀਜ਼ਨ ਕਾਰਡ / ਸ਼ਨਾਖਤੀ ਕਾਰਡ, ਬੁਢਾਪਾ ਪੈਨਸ਼ਨ, ਡਰਾਇਵਿੰਗ ਲਾਇਸੰਸ, ਪੇਸ਼ੈਂਟ ਕਾਰਡ ਜਾਂ ਬੀਮਾ ਯੋਜਨਾਵਾਂ ਆਦਿ ਵੀ ਇਸ ਸਮਾਰਟ ਕਾਰਡ ਨਾਲ ਜੋੜੀਆਂ ਜਾ ਸਕਦੀਆਂ ਹਨ ਤਾਂ ਜੋ ਸਾਰੀਆਂ ਯੋਜਨਾਵਾਂ ਤੱਕ ਪਹੁੰਚ ਲਈ ਇਕ ਮੰਚ ਬਣਾਇਆ ਜਾ ਸਕੇ। ਇਸ ਤਰ੍ਹਾਂ, ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਕਾਰਡ ਦੀ ਵਰਤੋਂ ਨਾਗਰਿਕਾਂ ਦੇ ਲਾਭ ਲਈ ਪੰਜਾਬ ਦੇ ਨਾਲ ਨਾਲ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਕੀਤੀ ਜਾ ਸਕੇਗੀ। ਇਹ ਕਾਰਡ ਨਾਗਰਿਕਾਂ ਨੂੰ ਆਪਣੇ ਨਾਲ ਗੈਰ-ਜ਼ਰੂਰੀ ਦਸਤਾਵੇਜ਼ ਲਿਜਾਏ ਬਿਨਾਂ ਵੱਖ ਵੱਖ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ

Next Post

ਕੋਰੋਨਾ ਮਹਾਮਾਰੀ ਨਾਲ ਨਜਿਠਣ ਦੇ ਲਈ ਹਰਿਆਣਾ ਸੂਬੇ ਨੂੰ ਮਾਲਟਾ ਦੇ ਫਾਰਮਾ ਰੈਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਮਿਲਿਆ ਪ੍ਰਸਤਾਵ – ਅਨਿਲ ਵਿਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੋਰੋਨਾ ਮਹਾਮਾਰੀ ਨਾਲ ਨਜਿਠਣ ਦੇ ਲਈ ਹਰਿਆਣਾ ਸੂਬੇ ਨੂੰ ਮਾਲਟਾ ਦੇ ਫਾਰਮਾ ਰੈਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਮਿਲਿਆ ਪ੍ਰਸਤਾਵ – ਅਨਿਲ ਵਿਜ

ਕੋਰੋਨਾ ਮਹਾਮਾਰੀ ਨਾਲ ਨਜਿਠਣ ਦੇ ਲਈ ਹਰਿਆਣਾ ਸੂਬੇ ਨੂੰ ਮਾਲਟਾ ਦੇ ਫਾਰਮਾ ਰੈਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਮਿਲਿਆ ਪ੍ਰਸਤਾਵ - ਅਨਿਲ ਵਿਜ

Recommended

ਇਤਿਹਾਸਕ ਖੋਜ ਬਦਲੇ ਨਾਸਾ ਵੱਲੋਂ ਭਾਰਤੀ ਸਾਇੰਸਦਾਨਾਂ ਦੀ ਭਰਪੂਰ ਸ਼ਲਾਘਾ

ਇਤਿਹਾਸਕ ਖੋਜ ਬਦਲੇ ਨਾਸਾ ਵੱਲੋਂ ਭਾਰਤੀ ਸਾਇੰਸਦਾਨਾਂ ਦੀ ਭਰਪੂਰ ਸ਼ਲਾਘਾ

September 2, 2020
ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2  ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2 ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

April 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In