• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

Asli Punjabi by Asli Punjabi
June 8, 2021
in Punjab, Top Stories
0
ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼
587
SHARES
3.3k
VIEWS
Share on FacebookShare on TwitterShare on Whatsapp

ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ‘ਤੇ 20 ਜਣਿਆਂ ਦੀ ਇਜਾਜ਼ਤ

ਚੰਡੀਗੜ੍ਹ – ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨ੍ਹਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀ.ਐਫ.ਆਰ.) ਪਹਿਲੀ ਲਹਿਰ ਨਾਲੋਂ ਘੱਟ ਹੈ।ਮੁੱਖ ਮੰਤਰੀ ਨੇ ਪਿੰਡਾਂ ਵਿੱਚ ਕਰੋਨਾ ਮੁਕਤ ਪੇਂਡੂ ਅਭਿਆਨ ਦੀ ਰਫ਼ਤਾਰ ‘ਤੇ ਤਸੱਲੀ ਪ੍ਰਗਟ ਕੀਤੀ ਜਿੱਥੇ ਕਿ 1.5 ਕਰੋੜ ਵਿਅਕਤੀਆਂ (37 ਲੱਖ ਘਰਾਂ) ਨੂੰ ਪਹਿਲਾਂ ਹੀ ਸਕਰੀਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ 5889 ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹੋਈ ਹੈ ਜਿਨ੍ਹਾਂ ਨੂੰ ਪ੍ਰੋਟੋਕਾਲ ਅਨੁਸਾਰ ਮਦਦ ਮੁਹੱਈਆ ਕਰਵਾਈ ਗਈ ਹੈ। ਹਫ਼ਤੇ ਦਰ ਹਫ਼ਤੇ ਦੀ ਪਾਜ਼ੇਟਿਵਿਟੀ ਦਰ 9 ਫੀਸਦੀ ਤੋਂ ਘੱਟ ਕੇ ਮਹਿਜ 3 ਫੀਸਦੀ ਰਹਿ ਗਈ ਹੈ। ਉਨ੍ਹਾਂ ਹਾਲਾਂਕਿ ਇਹ ਵੀ ਕਿਹਾ ਕਿ ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਨੂੰ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ।ਬਲੈਕ ਫੰਗਸ (ਮਿਊਕੋਰਮਾਈਕੌਸਿਸ) ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਮਿਊਕੋਰਮਾਈਕੌਸਿਸ ਦੇ 381 ਮਾਮਲੇ ਹਨ ਜਿਨ੍ਹਾਂ ਵਿਚੋਂ 38 ਠੀਕ ਹੋ ਚੁੱਕੇ ਹਨ ਜਦੋਂ ਕਿ 265 ਇਲਾਜ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਜ ਲਈ ਦਵਾਈਆਂ ਭਰਪੂਰ ਮਾਤਰਾ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਦੀ ਸਪਲਾਈ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀਆਂ ਦਵਾਈਆਂ ਦੀ ਸੂਬੇ ਵਿੱਚ ਕੋਈ ਘਾਟ ਨਹੀਂ ਹੈ। ਮਾਮਲਿਆਂ ਨੂੰ ਚੰਗੀ ਤਰ੍ਹਾਂ ਸਾਂਭਣ ਲਈ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਟੈਸਟਿੰਗ ਦਾ ਸਮਾਂ ਘਟਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਬਿਹਤਰ ਢੰਗ ਨਾਲ ਇਲਾਜ ਨੂੰ ਲੱਭਿਆ ਜਾ ਸਕੇ। ਇਸ ਸਬੰਧ ਵਿੱਚ ਉਨ੍ਹਾਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿਸਾਲ ਦਿੱਤੀ ਜਿਨ੍ਹਾਂ ਨੂੰ ਕੋਵਿਡ ਤੋਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਹਸਪਤਾਲਾਂ ਦੇ 20 ਫੀਸਦੀ ਮਰੀਜ਼ ਉਹ ਹਨ ਜਿਨ੍ਹਾਂ ਨੂੰ ਠੀਕ ਹੋਣ ਮਗਰੋਂ ਦੁਬਾਰਾ ਭਰਤੀ ਕਰਵਾਉਣਾ ਪਿਆ।ਪੰਜਾਬ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਮੀਟਿੰਗ ਮੌਕੇ ਦੱਸਿਆ ਕਿ 30 ਫੀਸਦੀ ਕੋਵਿਡ ਮਰੀਜ਼ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਵਿੱਚ ਲੱਛਣ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਠੀਕ ਹੋਣ ਲਈ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਲੱਗ ਰਿਹਾ ਹੈ ਇਸ ਲਈ ਉਨ੍ਹਾਂ ਦੀ ਸਖਤ ਨਿਗਰਾਨੀ ਕਰਨ ਦੀ ਲੋੜ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

Next Post

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

Recommended

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਨਾਮਨਜੂਰ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਨਾਮਨਜੂਰ ਕਰਨ ਦੀ ਕੀਤੀ ਮੰਗ

June 22, 2023
ਯੂਕਰੇਨ ਯੁੱਧ : ਮਿਸਾਲੀ ਮਾਨਵਤਾਵਾਦੀ ਯਤਨਾਂ ਲਈ ਸਿੱਖ ਭਾਈਚਾਰੇ ਦਾ ਸਨਮਾਨ

ਯੂਕਰੇਨ ਯੁੱਧ : ਮਿਸਾਲੀ ਮਾਨਵਤਾਵਾਦੀ ਯਤਨਾਂ ਲਈ ਸਿੱਖ ਭਾਈਚਾਰੇ ਦਾ ਸਨਮਾਨ

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In