• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ

Asli Punjabi by Asli Punjabi
June 9, 2021
in Punjab, Top Stories
0
ਪੰਜਾਬ ਨੂੰ ਸਾਫ਼- ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ: ਮੁੱਖ ਸਕੱਤਰ
587
SHARES
3.3k
VIEWS
Share on FacebookShare on TwitterShare on Whatsapp

ਅਧਿਕਾਰੀਆਂ ਨੂੰ ਪਾਣੀ-ਹਵਾ ਪ੍ਰਦੂਸ਼ਣ ਅਤੇ ਠੋਸ ਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਣ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਮਹਾਂਮਾਰੀ ਦੀ ਸਥਿਤੀ ਵਿਚ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿ ਸਾਰੇ ਵਿਭਾਗ ਸੂਬੇ ਦੇ ਵਾਤਾਵਰਣ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਦੇਣ।ਉਹ ਇਥੇ ਸੂਬੇ ਵਿੱਚ ਵਾਤਾਵਰਣ ਯੋਜਨਾ ਤਹਿਤ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਸਬੰਧੀ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਖੇਤੀਬਾੜੀ ਵਿਭਾਗ ਨੇ ਦੱਸਿਆ ਕਿ ਝੋਨੇ ਵਰਗੀਆਂ ਲੰਬੇ ਸਮੇਂ ਵਾਲੀਆਂ ਫ਼ਸਲਾਂ ਦਾ ਥਾਂ ਛੋਟੇ ਸਮੇਂ ਵਾਲੀਆਂ ਵਿਭਿੰਨ ਕਿਸਮਾਂ ਜਿਵੇਂ ਮੱਕੀ, ਕਪਾਹ ਅਤੇ ਬਾਗਬਾਨੀ ਨਾਲ ਸਬੰਧਤ ਹੋਰ ਫ਼ਸਲਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਸਬੰਧੀ ਸਾਰੇ ਯਤਨ ਕੀਤੇ ਜਾ ਰਹੇ ਹਨ।ਉਹਨਾਂ ਇਹ ਵੀ ਦੱਸਿਆ ਕਿ ਸੂਬੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ 880 ਕਰੋੜ ਰੁਪਏ ਦਾ ਪ੍ਰਾਜੈਕਟ ਭੇਜਿਆ ਗਿਆ ਹੈ। ਪੰਜਾਬ ਊਰਜਾ ਵਿਕਾਸ ਏਜੰਸੀ ਦੇ ਨੁਮਾਇੰਦੇ ਨੇ ਦੱਸਿਆ ਕਿ 6 ਮੈਗਾਵਾਟ ਸਮਰੱਥਾ ਦਾ ਬਾਇਓਮਾਸ ਪਾਵਰ ਪ੍ਰੋਜੈਕਟ ਮੁਕੰਮਲ ਹੋ ਚੁੱਕਾ ਹੈ, ਜਦੋਂ ਕਿ 14 ਮੈਗਾਵਾਟ ਸਮਰੱਥਾ ਦੇ ਦੋ ਬਾਇਓਮਾਸ ਪ੍ਰਾਜੈਕਟ ਅਤੇ 36.5 ਟੀਪੀਡੀ ਸਮਰੱਥਾ ਦੇ ਦੋ ਬਾਇਓ ਸੀ ਐਨ ਜੀ ਪ੍ਰਾਜੈਕਟ ਉਸਾਰੀ ਅਧੀਨ ਹਨ ਅਤੇ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸੂਬੇ ਵਿਚ ਝੋਨੇ ਦੀ ਪਰਾਲੀ ਵਿੱਚ ਲਗਭਗ 8 ਮਿਲੀਅਨ ਟਨ ਦੀ ਕਮੀ ਆਵੇਗੀ।ਲੁਧਿਆਣਾ ਤੋਂ ਸਤਲੁਜ ਦਰਿਆ ਵਿਚ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੇਰਵੇ ਦਿੰਦਿਆਂ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਸਰਹਿੰਦ ਨਹਿਰ ਤੋਂ ਬੁੱਢੇ ਨਾਲੇ ਵਿਚ 200 ਕਿਊਸਕ ਤਾਜ਼ਾ ਪਾਣੀ ਛੱਡਣ ਦਾ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤੱਕ ਪੂਰਾ ਹੋ ਜਾਵੇਗਾ।ਸੂਬੇ ਦੇ ਵੱਖ ਵੱਖ ਕਸਬਿਆਂ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ 120 ਐਸਟੀਪੀਜ਼ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਾਜੈਕਟਾਂ ਦੇ ਕੰਮ ਨੂੰ ਪੂਰਾ ਕਰਨ ਲਈ ਹਰੇਕ ਵਿਭਾਗ ਦੁਆਰਾ ਦਿੱਤੀ ਸਮੇਂ ਸੀਮਾ ਦੀ ਸਖ਼ਤੀ ਨਾਲ ਪਾਲਣ ਕਰਨ।ਭੋਂ ਅਤੇ ਜਲ ਸੰਭਾਲ ਵਿਭਾਗ ਦੇ ਨੁਮਾਇੰਦੇ ਨੇ ਮੀਟਿੰਗ ਵਿੱਚ ਦੱਸਿਆ ਕਿ ਰਾਮਪੁਰਾ ਫੂਲ, ਸੰਗਤ ਅਤੇ ਖੰਨਾ ਸ਼ਹਿਰਾਂ ਵਿੱਚ 38 ਐਮ.ਐਲ.ਡੀ. ਸੋਧੇ ਹੋਏ ਗੰਦੇ ਪਾਣੀ ਦੀ ਮੁੜ ਵਰਤੋਂ ਲਈ ਸਿੰਜਾਈ ਨੈੱਟਵਰਕ ਸਥਾਪਤ ਕਰਨ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਕਿਸਾਨਾਂ ਨੇ ਸੋਧੇ ਹੋਏ ਪਾਣੀ ਦਾ ਇਸਤੇਮਾਲ ਕਰਨਾ ਅਰੰਭ ਕਰ ਦਿੱਤਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸੂਬੇ ਵਿੱਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ 545 ਪਿੰਡਾਂ ਵਿੱਚ ਮੁਕੰਮਲ ਹੋ ਚੁੱਕਾ ਹੈ ਅਤੇ 638 ਪਿੰਡਾਂ ਵਿੱਚ ਇਹ ਕੰਮ ਪ੍ਰਗਤੀ ਅਧੀਨ ਹੈ।ਮੀਟਿੰਗ ਦੌਰਾਨ ਇਹ ਸੰਕਲਪ ਲਿਆ ਗਿਆ ਕਿ ਇੱਕ ਵਾਰ ਵਰਤੋਂ ਚ ਆਉਣ ਵਾਲੇ ਪਲਾਸਟਿਕ ਦਾ ਨਿਬੇੜਾ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਤੇ ਮਿਉਂਸਪਲ ਕਮਿਸ਼ਨਰ ਇਸ ਦੇ ਨਿਬੇੜੇ ਲਈ ਹਰ ਸੰਭਵ ਯਤਨ ਕਰਨਗੇ। ਇਸ ਮਾਮਲੇ ਦੀ ਸਮੀਖਿਆ ਮੁੱਖ ਸਕੱਤਰ ਪੱਧਰਤੇ ਦੋ ਮਹੀਨਿਆਂ ਵਿਚ ਇਕ ਵਾਰ ਕੀਤੀ ਜਾਵੇਗੀ।9 ਨਾਨ-ਅਟੇਨਮੈਂਟ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੰਦਆਂ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ 114 ਇੰਡਕਸ਼ਨ ਭੱਠੀਆਂ ਅਤੇ 57 ਭੱਠਿਆਂ ਨੇ ਸਾਈਡ ਸੱਕਸ਼ਟ ਹੁੱਡ ਅਤੇ ਇੰਡਿਊਸਡ ਡਰਾਫਟ ਤਕਨਾਲੋਜੀ ਨੂੰ ਅਪਣਾਇਆ ਹੈ। ਇਸ ਦੇ ਨਾਲ ਹੀ 57 ਸਟੀਲ ਰੀ-ਰੋਲਿੰਗ ਮਿੱਲਾਂ ਕੋਲੇ ਤੋਂ ਸੀ.ਐਨ.ਜੀ./ਪੀ.ਐਨ.ਜੀ. ਵਿਚ ਤਬਦੀਲ ਹੋ ਗਈਆਂ ਹਨ। ਇਸ ਦੇ ਨਤੀਜੇ ਵਜੋਂ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਲੁਧਿਆਣਾ ਵਿਚ ਹਵਾ ਪ੍ਰਦੂਸ਼ਣ ਚ ਕਾਫ਼ੀ ਕਮੀ ਆਈ ਹੈ।ਡਾਇਰੈਕਟਰ ਵਾਤਾਵਰਣ ਨੇ ਦੱਸਿਆ ਕਿ ਸੂਬੇ ਨੇ ਵੱਖ ਵੱਖ ਰਣਨੀਤਕ ਥਾਵਾਂਤੇ 10 ਕੰਟੀਨਿਊਸ ਐਂਬੀਐਂਟ ਏਅਰ ਕੁਆਲਟੀ ਸਟੇਸ਼ਨ ਸਥਾਪਤ ਕਰਕੇ ਆਪਣੇ ਹਵਾ ਗੁਣਵੱਤਾ ਨਿਗਰਾਨ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

Next Post

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

Recommended

ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ‘ਸ਼ਿਮਲਾ ਮਿਰਚ’

ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ‘ਸ਼ਿਮਲਾ ਮਿਰਚ’

November 8, 2020
ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

October 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In