• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

Asli Punjabi by Asli Punjabi
June 9, 2021
in Punjab
0
ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ।ਇਕ ਵਧਾਈ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸ਼ਲਾਘਾ ਕੀਤੀ ਹੈ ਜਿਸ ਨੇ ਹਰੇਕ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ, “ਇਹ ਸੱਚਮੁੱਚ ਹੀ ਸ਼ਲਾਘਾਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਸਰਵੇ ਵਿਚ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਨੇ ਸਿਖਰਲਾ ਸਥਾਨ ਹਾਸਲ ਕੀਤਾ ਹੈ ਜਿਸ ਤੋਂ ਸਕੂਲ ਸਿੱਖਿਆ ਦੀ ਕਾਇਆ-ਕਲਪ ਲਈ ਤੈਅ ਪੈਮਾਨਿਆਂ ਨੂੰ ਹਾਸਲ ਕਰਨ ਵਿਚ ਪੰਜਾਬ ਦੇ ਸਕੂਲਾਂ ਦੀ ਸ਼ਾਨਦਾਰ ਕਾਰਗੁਜਾਰੀ ਦਾ ਪ੍ਰਗਟਾਵਾ ਹੁੰਦਾ ਹੈ।” ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਦੇ ਕੋਨੇ-ਕੋਨੇ ਵਿਚ ਮਿਆਰੀ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਲਈ ਸਾਰਿਆਂ ਵੱਲੋਂ ਹੋਰ ਵੀ ਉਤਸ਼ਾਹ ਅਤੇ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਮਰਪਿਤ ਭਾਵਨਾ ਅਤੇ ਯੋਗ ਰਹਿਨੁਮਾਈ ਅਤੇ ਸਕੂਲ ਸਿੱਖਿਆ ਦੇ ਸਕੱਤਰ ਕਿਸ਼ਨ ਕੁਮਾਰ ਦੀ ਅਹਿਮ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸ਼ਾਨਦਾਰ ਸਫ਼ਲਤਾ ਹਾਸਲ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਨ ਅਤੇ ਗੈਰ-ਅਧਿਆਪਨ ਮੁਲਾਜ਼ਮਾਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦਿੜ ਸੰਕਲਪ ਦੇ ਨਾਲ ਸਕੂਲ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਦਿੱਤੀ ਗਈ ਜਿਸ ਦੇ ਯੋਗਦਾਨ ਸਦਕਾ ਵਿਭਾਗ ਨੇ ਇਸ ਅਨੂਠੀ ਪ੍ਰਾਪਤੀ ਹਾਸਲ ਕੀਤੀ।ਮੁੱਖ ਮੰਤਰੀ ਨੇ ਇਸ ਸਫ਼ਲਤਾ ਨੂੰ ਬਹੁਤ ਹੀ ਤਸੱਲੀਬਖਸ਼ ਅਤੇ ਗੌਰਵਮਈ ਕਰਾਰ ਦਿੱਤਾ ਹੈ ਕਿਉਂ ਜੋ ਪੰਜਾਬ ਨੇ ਸਾਲ 2018-19 ਵਿਚ ਗ੍ਰੇਡ-2 ਤੋਂ ਆਪਣੇ ਰੇਕਿੰਗ ਵਿੱਚ ਵਰਨਣਯੋਗ ਸੁਧਾਰ ਕੀਤਾ ਜਿਸ ਸਦਕਾ ਸੂਬੇ ਨੇ ਨਾ ਸਿਰਫ ਸਾਲ 2019-20 ਵਿਚ ਗ੍ਰੇਡ-1++ ਹਾਸਲ ਕੀਤਾ ਸਗੋਂ ਪੰਜ ਕਾਰਜ-ਖੇਤਰ ਵਿੱਚ 1000 ਅੰਕਾਂ ਵਿੱਚੋਂ 929 ਅੰਕਾਂ ਨਾਲ ਰੇਕਿੰਗ ਦੇ ਦਰਜੇ ਵਿਚ ਸਿਖਰਲੇ ਸਥਾਨ ਵਜੋਂ ਉਭਰਿਆ ਅਤੇ ਇਨ੍ਹਾਂ ਪੰਜ ਕਾਰਜ-ਖੇਤਰਾਂ ਵਿਚ ਸਿੱਖਣ ਦੇ ਨਤੀਜੇ, ਪਹੁੰਚ, ਬੁਨਿਆਦੀ ਢਾਂਚੇ ਦੀ ਸੁਵਿਧਾ, ਬਰਾਬਰੀ ਅਤੇ ਸਾਸ਼ਨ ਸ਼ਾਮਲ ਹੈ, ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ 70 ਪੈਮਾਨਿਆਂ ਦੇ ਆਧਾਰ ਉਤੇ ਤੈਅ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2019-20 ਦੀ ਰੈਕਿੰਗ ਵਿੱਚ ਸਿਖਰਲੇ ਪੰਜ ਸਥਾਨ ਹਾਸਲ ਕਰਨ ਵਾਲਿਆਂ ਵਿਚ ਚਾਰ ਸੂਬੇ/ਕੇਂਦਰੀ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ, ਤਾਮਿਲਨਾਡੂ, ਕੇਰਲਾ, ਅੰਡੇਮਾਨ ਤੇ ਨਿਕੋਬਾਰ ਦੀਪ ਸ਼ਾਮਲ ਹਨ।ਮੁੱਖ ਮੰਤਰੀ ਨੇ ਇਸ ਪੱਖ ਦਾ ਵੀ ਜਿਕਰ ਕੀਤਾ ਕਿ ਸਕੂਲ ਸਿੱਖਿਆ ਵਿਭਾਗ ਨੇ ਸਮਾਰਟ ਕਲਾਸ ਰੂਮ ਦੇ ਉਪਰਾਲੇ ਦੇ ਨਾਲ-ਨਾਲ ਕੋਵਿਡ-19 ਮਹਾਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਤਾਲੀਮ ਹਾਸਲ ਕਰਨ ਦੇ ਯੋਗ ਬਣਾਉਣ ਲਈ ਸਮਾਰਟ ਮੋਬਾਈਲ ਫੋਨ ਵੰਡਣ ਸਮੇਤ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਨਿਰੰਤਰ ਜਾਰੀ ਰਹਿਣੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਆਲਮੀ ਪੱਧਰ ਉਤੇ ਸਿੱਖਿਆ ਦੇ ਬਦਲ ਰਹੇ ਦੌਰ ਦੇ ਅਨੁਕੂਲ ਗਤੀ ਬਣਾਈ ਰੱਖਣ ਦੇ ਉਦੇਸ਼ ਨਾਲ ਭਵਿੱਖੀ ਉਪਰਾਲਿਆਂ ਲਈ ਵਿਭਾਗ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।ਜਿਕਰਯੋਗ ਹੈ ਕਿ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ ਦੀ ਸ਼ੁਰੂਆਤ ਸਾਲ 2019 ਵਿਚ ਕੀਤੀ ਗਈ ਸੀ ਜਿਸ ਦਾ ਉਦੇਸ਼ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਨੂੰ ਮਿਆਰੀ ਨਤੀਜੇ ਹਾਸਲ ਕਰਨ ਦੇ ਸੰਦਰਭ ਵਿਚ ਸਿੱਖਿਆ ਖੇਤਰ ਵਿਚ ਬਿਹਤਰੀਨ ਵਿਵਸਥਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅੱਗੇ ਆਉਣ ਦਾ ਸੱਦਾ ਦੇਣਾ ਸੀ।ਇਹ ਵੀ ਕਾਬਲੇਗੌਰ ਹੈ ਕਿ ਮੁਲਕ ਵਿਚ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੂਜੇ ਸੂਬਿਆਂ ਲਈ ਰਾਹ ਦਸੇਰਾ ਬਣ ਕੇ ਉੱਭਰਿਆ ਹੈ ਜਿਸ ਨੇ ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ, ਨਵੀਨਤਮ ਅਧਿਆਪਨ ਕਾਰਜ-ਵਿਧੀ, ਅਧਿਆਪਕਾਂ ਦੀ ਭਰਤੀ ਅਤੇ ਤਬਾਦਲੇ ਲਈ ਪਾਰਦਰਸ਼ੀ ਨੀਤੀ ਨੂੰ ਲਾਗੂ ਕਰਨ ਦੀਆਂ ਨਿਵੇਕਲੀਆਂ ਪਹਿਲਕਦਮੀਆਂ ਨੂੰ ਅਮਲੀਜਾਮਾ ਪਹਿਨਾਇਆ।

Previous Post

ਰਾਜ ਦੇ ਸਰਕਾਰੀ ਕਰਮਚਾਰੀਆਂ, ਪੈਂਸ਼ਨਰਾਂ/ਪਰਿਵਾਰਕ ਪਂਸ਼ਨਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਸੀਮਤ ਕੈਸ਼ਲੈਸ ਮੈਡੀਕਲ ਸਹੂਲਤਾਂ ਵਿਚ ਹੁਣ ਕੋਵਿਡ-19 ਬੀਮਾਰੀ ਵੀ ਸ਼ਹਮਿਲ – ਸਿਹਤ ਮੰਤਰੀ

Next Post

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

Recommended

15 ਜੁਲਾਈ ਤੱਕ ਐਲਾਨੇ ਜਾਣਗੇ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਵਲੋਂ ਨਤੀਜੇ

15 ਜੁਲਾਈ ਤੱਕ ਐਲਾਨੇ ਜਾਣਗੇ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਵਲੋਂ ਨਤੀਜੇ

June 26, 2020
ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

January 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In