• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

Asli Punjabi by Asli Punjabi
June 10, 2021
in Punjab
0
ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ
586
SHARES
3.3k
VIEWS
Share on FacebookShare on TwitterShare on Whatsapp

ਮੈਡੀਕਲ ਕਾਲਜ, ਮੁਹਾਲੀ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ; ਏ.ਆਈ.ਐੱਮ.ਐੱਸ. ‘ਤੇ 375 ਕਰੋੜ ਰੁਪਏ ਖਰਚੇ ਕੀਤੇ ਜਾਣਗੇ – ਓ.ਪੀ. ਸੋਨੀ

ਚੰਡੀਗੜ੍ਹ – ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਮੈਡੀਕਲ ਕਾਲਜਾਂ (ਦੋਵੇਂ ਪ੍ਰਾਈਵੇਟ ਅਤੇ ਸਰਕਾਰੀ) ਵਿਚ 1400 ਦੇ ਕਰੀਬ ਐਮਬੀਬੀਐਸ ਸੀਟਾਂ ਹਨ ਜਿਹਨਾਂ ਵਿੱਚ ਇਨ੍ਹਾਂ 4 ਮੈਡੀਕਲ ਕਾਲਜਾਂ ਦੇ ਖੁੱਲ੍ਹਣ ਨਾਲ 500 ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸਾਰੇ ਕਾਲਜਾਂ ਲਈ ਜ਼ਮੀਨ ਉਪਲੱਬਧ ਕਰ ਦਿੱਤੀ ਗਈ ਹੈ ਪਰ ਏਆਈਐਮਐਸ ਮੁਹਾਲੀ ਦੇ ਪਹਿਲਾਂ ਚਾਲੂ ਹੋਣ ਦੀ ਉਮੀਦ ਹੈ ਕਿਉਂਕਿ ਇਥੇ ਪਹਿਲਾਂ ਹੀ 300 ਬੈੱਡਾਂ ਵਾਲਾ ਹਸਪਤਾਲ ਹੈ ਜਿਸ ਨੂੰ ਮੈਡੀਕਲ ਕਾਲਜ ਨਾਲ ਜੋੜਨ ਲਈ ਇਸ ਵਿੱਚ ਕੇਵਲ ਥੋੜਾ ਵਾਧਾ ਕਰਨ ਦੀ ਜ਼ਰੂਰਤ ਹੈ। ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਲਈ 80 ਫ਼ੀਸਦੀ ਫੈਕਲਟੀ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਪੈਰਾਮੈਡੀਕਲ ਤੇ ਹੋਰ ਸਹਾਇਕ ਸਟਾਫ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਐਨਐਮਸੀ ਨਿਰੀਖਣ ਲਈ ਅਪਲਾਈ ਕੀਤਾ ਗਿਆ ਹੈ ਅਤੇ ਅਸੀਂ ਇਸ ਸਾਲ ਐਮਬੀਬੀਐਸ ਦਾ ਪਹਿਲਾ ਬੈਚ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਹਾਂ। ਉਹਨਾਂ ਅੱਗੇ ਕਿਹਾ ਕਿ ਮੈਡੀਕਲ ਕਾਲਜ ਦੀ ਇਮਾਰਤ ਵਿਚ ਇਕ ਅਕਾਦਮਿਕ ਬਲਾਕ, ਚਾਰ ਲੈਕਚਰ ਥੀਏਟਰ, ਲੈਬ, ਲੜਕੀਆਂ/ਲੜਕਿਆਂ ਲਈ ਹੋਸਟਲ, ਫੈਕਲਟੀ ਰਿਹਾਇਸ਼, ਲਾਇਬ੍ਰੇਰੀ, ਆਡੀਟੋਰੀਅਮ ਦੇ ਨਾਲ-ਨਾਲ ਇਨਡੋਰ ਪਲੇਅ ਏਰੀਆ/ਕਮਿਊਨਿਟੀ ਸੈਂਟਰ ਲਈ ਕਾਫ਼ੀ ਜਗ੍ਹਾ ਹੋਵੇਗੀ। ਇਸ ਤੋਂ ਇਲਾਵਾ, 200 ਬੈੱਡਾਂ ਵਾਲੇ ਨਵੇਂ ਹਸਪਤਾਲ ਬਲਾਕ ਵਿੱਚ ਆਰਥੋ, ਪੀਡਜ਼, ਈ.ਐਨ.ਟੀ., ਡਰਮਾ, ਸਰਜਰੀ ਆਦਿ ਲਈ ਸਮਰਪਿਤ ਵਾਰਡਾਂ ਵਾਲੀ ਅਤਿ ਆਧੁਨਿਕ ਬਹੁ-ਮੰਜ਼ਲਾ ਬਿਲਡਿੰਗ , ਇਕ ਸਮਰਪਿਤ ਬਲੱਡ ਬੈਂਕ ਅਤੇ ਸੱਤ ਆਪ੍ਰੇਸ਼ਨ ਥੀਏਟਰ ਹੋਣਗੇ। ਮੌਜੂਦਾ ਅਨੁਮਾਨਾਂ ਅਨੁਸਾਰ, ਬੁਨਿਆਦੀ ਢਾਂਚੇ ‘ਤੇ ਲਗਭਗ 325 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦੋਂਕਿ 50 ਕਰੋੜ ਰੁਪਏ ਉੱਚ ਤਕਨੀਕੀ ਉਪਕਰਣਾਂ ‘ਤੇ ਖਰਚ ਕੀਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਆਰੰਭਕ ਕੰਮ ਖ਼ਤਮ ਕਰ ਲਏ ਗਏ ਹਨ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਇਮਾਰਤ ਦੀ ਉਸਾਰੀ ਲਈ ਅਗਲੇ ਪੰਦਰਵਾੜੇ ਵਿਚ ਟੈਂਡਰ ਜਾਰੀ ਕੀਤੇ ਜਾਣਗੇ।ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਦੱਸਿਆ ਕਿ ਇਸ ਦੌਰਾਨ ਹੁਸ਼ਿਆਰਪੁਰ ਅਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਸਲਾਹਕਾਰਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਡਿਜ਼ਾਈਨ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਮਾਰਤਾਂ ਦੇ ਡਿਜ਼ਾਇਨ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਉਨ੍ਹਾਂ ਲਈ ਟੈਂਡਰ ਵੀ ਜਾਰੀ ਕਰ ਦਿੱਤੇ ਜਾਣਗੇ।ਨੀਂਹ ਪੱਥਰ ਸਮਾਰੋਹ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਦੇ ਨਾਲ ਪਹੁੰਚੇ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਕਾਲਜ ਨੂੰ 10 ਏਕੜ ਤੋਂ ਵੱਧ ਜ਼ਮੀਨ ਲੀਜ਼ ‘ਤੇ ਦੇਣ ਲਈ ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਦਾ ਧੰਨਵਾਦ ਕੀਤਾ। ਸਿਹਤ ਮੰਤਰੀ ਨੇ ਮੈਡੀਕਲ ਕਾਲਜ ਦੀ ਉਸਾਰੀ ਪ੍ਰਕ੍ਰਿਆ ਨੂੰ ਇਕ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਤਕਰੀਬਨ ਚਾਰ ਦਹਾਕਿਆਂ ਬਾਅਦ ਸੂਬੇ ਵਿਚ ਇਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਹੋ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਅਤੇ ਮੁਹਾਲੀ ਵਿਖੇ ਮੈਡੀਕਲ ਕਾਲਜ ਸਥਾਪਤ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਬਹੁਤ ਸਹਾਈ ਹੋਵੇਗਾ। ਉਹਨਾਂ ਅੱਗੇ ਕਿਹਾ ਕਿ ਏਆਈਐਮਐਸ ਮੁਹਾਲੀ, ਆਪਣੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਵਿੱਚ ਵੀ ਸਹਾਈ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੇ.ਐਸ. ਬੇਦੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਡੀਆਰਐਮਈ ਡਾ. ਸੁਜਾਤਾ ਵੀ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

Next Post

ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

Recommended

ਐਨਆਈਸੀਡੀਸੀ ਨਾਲ ਸੂਬੇ ਵਿਚ ਉਦਯੋਗਿਕਰਣ ਅਤੇ ਲਾਜਿਸਟਿਕਸ ਖੇਤਰ ਵਿਚ ਮਿਲੇਗੀ ਮਦਦ – ਮਨੋਹਰ ਲਾਲ

ਐਨਆਈਸੀਡੀਸੀ ਨਾਲ ਸੂਬੇ ਵਿਚ ਉਦਯੋਗਿਕਰਣ ਅਤੇ ਲਾਜਿਸਟਿਕਸ ਖੇਤਰ ਵਿਚ ਮਿਲੇਗੀ ਮਦਦ – ਮਨੋਹਰ ਲਾਲ

May 31, 2023
6 ਜਨਵਰੀ ਨੂੰ ਏਅਰਪੋਰਟ ਤੋਂ ਆਏ 13 ਕੋਰੋਨਾ ਪਾਜ਼ੀਟਿਵ ਅੰਮ੍ਰਿਤਸਰ ਦੇ ਮਰੀਜ਼ਾਂ ‘ਚੋਂ 4 ਨਿਕਲੇ ਬਾਹਰਲੇ ਜ਼ਿਲ੍ਹਿਆਂ ਤੋਂ

6 ਜਨਵਰੀ ਨੂੰ ਏਅਰਪੋਰਟ ਤੋਂ ਆਏ 13 ਕੋਰੋਨਾ ਪਾਜ਼ੀਟਿਵ ਅੰਮ੍ਰਿਤਸਰ ਦੇ ਮਰੀਜ਼ਾਂ ‘ਚੋਂ 4 ਨਿਕਲੇ ਬਾਹਰਲੇ ਜ਼ਿਲ੍ਹਿਆਂ ਤੋਂ

January 7, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In