• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

Asli Punjabi by Asli Punjabi
June 10, 2021
in Health, Punjab
0
ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ।ਟੀਕਿਆਂ ਦੀਆਂ ਵਾਧੂ ਕੀਮਤਾਂ ‘ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।ਕੇਂਦਰ ਸਰਕਾਰ ਵੱਲੋਂ ਟੀਕੇ ਦੀ ਸਾਰੀ ਖਰੀਦ ਨੂੰ ਆਪਣੇ ਦਾਇਰੇ ਵਿਚ ਲੈਣ ਦੇ ਤਾਜ਼ਾ ਫੈਸਲੇ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਿਆਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਕੋਲ ਖ਼ਰੀਦ ਲਈ ਭਾਰਤ ਸਰਕਾਰ ਵਾਂਗ ਇਜਾਰੇਦਾਰੀ ਦਾ ਅਧਿਕਾਰ ਨਹੀਂ ਹੈ ਜੋ ਦੇਸ਼ ਦੀ ਸਮੂਹ ਆਬਾਦੀ ਲਈ ਢੁੱਕਵੀਂ ਕੀਮਤ `ਤੇ ਟੀਕਿਆਂ ਦੀ ਖ਼ਰੀਦ ਲਈ ਗੱਲਬਾਤ ਰਾਹੀਂ ਸਮਝੌਤਾ ਕਰ ਸਕਦੀਆਂ ਹਨ ਕਿਉਂਕਿ ਭਾਰਤ ਸਰਕਾਰ ਕੋਵੀਸ਼ੀਲਡ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਪ੍ਰਾਪਤ ਕਰ ਰਹੀ ਸੀ ਜਦਕਿ ਸੂਬਾ ਸਰਕਾਰ ਨੂੰ ਇਸ ਲਈ ਜੀ.ਐਸ.ਟੀ. ਸਮੇਤ 315 ਰੁਪਏ ਅਦਾ ਕਰਨੇ ਪੈ ਰਹੇ ਸਨ।ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਇਹ ਵੀ ਸਲਾਹ ਦਿੱਤੀ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਮੁਫ਼ਤ ਟੀਕੇ ਲਗਾਉਣੇ ਚਾਹੀਦੇ ਹਨ ਕਿਉਂਕਿ ਭਾਜਪਾ ਨੇ ਚੋਣਾਂ ਦੌਰਾਨ ਕਈ ਰਾਜਾਂ ਵਿੱਚ ਐਲਾਨ ਕੀਤਾ ਸੀ ਕਿ ਸਾਰਿਆਂ ਨੂੰ ਮੁਫਤ ਕੋਵਿਡ ਟੀਕੇ ਮੁਹੱਈਆ ਕਰਵਾਏ ਜਾਣਗੇ। ਸਾਰਿਆਂ ਨੂੰ ਮੁਫਤ ਟੀਕਾ ਲਗਵਾਉਣ ਦੇ ਮੱਦੇਨਜ਼ਰ, ਭਾਰਤ ਸਰਕਾਰ ਨੂੰ ਨਿੱਜੀ ਅਦਾਰਿਆਂ ਨੂੰ ਦਿੱਤਾ 25 ਪ੍ਰਤੀਸ਼ਤ ਕੋਟਾ ਖ਼ਤਮ ਕਰਨਾ ਚਾਹੀਦਾ ਹੈ।ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹਨਾਂ ਨੂੰ ਨਵੀਂ ਨੀਤੀ ਅਧੀਨ ਰਾਜ ਸਰਕਾਰਾਂ ਵੱਲੋਂ ਕੋਵਿਡ ਵੈਕਸੀਨ ਲਈ ਕੀਤੀ ਸਾਰੀ ਅਦਾਇਗੀ ਵਾਪਸ ਕਰ ਦੇਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਟੀਕਾਕਰਨ ਨੀਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸ਼ੁਰੂਆਤ ਵਿੱਚ ਕੇਵਲ ਗਰੀਬ ਅਤੇ ਸਭ ਤੋਂ ਵੱਧ ਯੋਗ ਵਰਗਾਂ ਜਿਵੇਂ ਸਹਿ- ਬਿਮਾਰੀਆਂ ਵਾਲੇ ਪੀੜਤਾਂ, ਉਸਾਰੀ ਕਿਰਤੀਆਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਪਰਿਵਾਰ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ 18-44 ਉਮਰ ਵਰਗ ਦੇ ਉਨ੍ਹਾਂ ਲੋਕਾਂ ਦਾ ਟੀਕਾਕਰਨ ਪੂਰਾ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ ਜਿਹੜੇ ਵਿਦਿਆਰਥੀਆਂ ਅਤੇ ਵਿਅਕਤੀਆਂ ਨੂੰ ਨੌਕਰੀਆਂ ਲਈ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਸੀ ਅਤੇ ਉਹਨਾਂ ਨੂੰ ਕਿਸੇ ਵੀ ਤਰਜੀਹੀ ਸਮੂਹ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਮਈ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਸਿਖਰ ਨੂੰ ਵੇਖਦਿਆਂ 18-44 ਉਮਰ ਵਰਗ ਦੇ ਬਹੁਤ ਸਾਰੇ ਨੌਜਵਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੂਸਰੇ ਰਾਜਾਂ ਦੀ ਤਰ੍ਹਾਂ ਪੰਜਾਬ ਦੇ ਨਿੱਜੀ ਹਸਪਤਾਲਾਂ ਵਿੱਚ ਕੋਈ ਟੀਕਾਕਰਨ ਉਪਲਬਧ ਨਹੀਂ ਹੈ, ਇਸ ਲਈ ਟੀਕੇ ਖਰੀਦਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨੇਸ਼ਨ ਲੈਣ ਲਈ ਕਿਹਾ ਗਿਆ ਪਰ ਕੁਝ ਹਸਪਤਾਲ ਹੀ ਨਿਰਮਾਤਾਵਾਂ ਤੋਂ ਸਿੱਧੀ ਸੀਮਤ ਸਪਲਾਈ ਪ੍ਰਾਪਤ ਕਰ ਸਕੇ, ਜਦੋਂਕਿ ਬਚਦੇ ਹਸਪਤਾਲਾਂ ਨੇ ਸੂਬਾ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ।ਸ. ਸਿੱਧੂ ਨੇ ਦੱਸਿਆ ਕਿ ਟੀਕਾ ਉਸ ਕੀਮਤ ‘ਤੇ ਨਿੱਜੀ ਹਸਪਤਾਲਾਂ ਨੂੰ ਦਿੱਤਾ ਜਾਂਦਾ ਸੀ, ਜਿਸ ਕੀਮਤ ‘ਤੇ ਉਹ ਨਿਰਮਾਤਾਵਾਂ ਤੋਂ ਖਰੀਦਦੇ ਸਨ। ਪ੍ਰਾਈਵੇਟ ਹਸਪਤਾਲਾਂ ਤੋਂ ਲਈ ਜਾਣ ਰਕਮ ਨੂੰ ਸਟੇਟ ਵੈਕਸੀਨ ਫੰਡ ਵਿੱਚ ਪਾ ਦਿੱਤਾ ਜਾਂਦਾ ਸੀ ਤਾਂ ਜੋ ਗਰੀਬਾਂ ਅਤੇ ਲੋੜਵੰਦਾਂ ਲਈ ਟੀਕੇ ਖਰੀਦੇ ਜਾ ਸਕਣ।ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਟੀਕੇ ਅਤੇ ਦਵਾਈ ਦੀ ਕੀਮਤ ਤੈਅ ਕਰਨਾ ਭਾਰਤ ਸਰਕਾਰ ਦੇ ਦਾਇਰੇ ਵਿਚ ਆਉਂਦਾ ਹੈ ਅਤੇ ਨਿੱਜੀ ਹਸਪਤਾਲਾਂ ਵਿਚ ਟੀਕੇ ਦੀਆਂ ਕੀਮਤਾਂ ਨਿਰਧਾਰਤ ਕਰਨ ਸਬੰਧੀ ਤਾਜ਼ਾ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

Previous Post

ਸੇਵਾ ਕੇਂਦਰਾਂ `ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁੱਹਈਆ ਹੋਣਗੀਆਂ: ਮੁੱਖ ਸਕੱਤਰ

Next Post

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

Recommended

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਕਿਸੇ ਵੀ ਸੂਰਤ ਵਿੱਚ ਦਾਖਲੇ ਤੋਂ ਇਨਕਾਰ ਨਾ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਕਿਸੇ ਵੀ ਸੂਰਤ ਵਿੱਚ ਦਾਖਲੇ ਤੋਂ ਇਨਕਾਰ ਨਾ ਕਰਨ ਦੇ ਨਿਰਦੇਸ਼

September 24, 2020
ਆਰੀਅਨਜ਼ ਨੂੰ ਏਸ਼ੀਅਨ ਅਚੀਵਰਜ਼ ਅਵਾਰਡ 2020 ਵਿੱਚ “ਪੰਜਾਬ ਵਿੱਚ ਸਰਬੋਤਮ ਪ੍ਰਾਈਵੇਟ ਲਾਅ ਕਾਲਜ” ਦਾ ਪੁਰਸਕਾਰ ਮਿਲਿਆ

ਆਰੀਅਨਜ਼ ਨੂੰ ਏਸ਼ੀਅਨ ਅਚੀਵਰਜ਼ ਅਵਾਰਡ 2020 ਵਿੱਚ “ਪੰਜਾਬ ਵਿੱਚ ਸਰਬੋਤਮ ਪ੍ਰਾਈਵੇਟ ਲਾਅ ਕਾਲਜ” ਦਾ ਪੁਰਸਕਾਰ ਮਿਲਿਆ

November 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In