ਨਵੀਂ ਦਿੱਲੀ – ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਨਾਲ ਪੈਟਰੋਲ 29 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ। ਇਸ ਦੇ ਕਾਰਨ ਮੁੰਬਈ ਵਿੱਚ ਪਹਿਲੀ ਵਾਰ ਪੈਟਰੋਲ 102 ਰੁਪਏ ਅਤੇ ਡੀਜ਼ਲ 94 ਰੁਪਏ ਨੂੰ ਪਾਰ ਕਰ ਗਿਆ ਹੈ। ਚੇਨਈ ਵਿੱਚ ਪੈਟਰੋਲ ਪਹਿਲੀ ਵਾਰ 97 ਰੁਪਏ ਤੋਂ ਉੱਪਰ ਹੋ ਗਿਆ। ਦਿੱਲੀ ਵਿੱਚ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 95.85 ਰੁਪਏ ਅਤੇ ਡੀਜ਼ਲ 28 ਪੈਸੇ ਦੀ ਤੇਜ਼ੀ ਨਾਲ 86.75 ਰੁਪਏ ਪ੍ਰਤੀ ਲੀਟਰ ਹੋ ਗਿਆ।ਇਸ ਮਹੀਨੇ ਵਿੱਚ ਦਿੱਲੀ ਵਿੱਚ ਪੈਟਰੋਲ 5.45 ਰੁਪਏ ਅਤੇ ਡੀਜ਼ਲ 6.02 ਰੁਪਏ ਮਹਿੰਗਾ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ ਵਿੱਚ 28 ਪੈਸੇ ਅਤੇ ਡੀਜ਼ਲ ਵਿੱਚ 30 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 102.04 ਰੁਪਏ ਅਤੇ ਡੀਜ਼ਲ ਦੀ ਕੀਮਤ 94.15 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚੇਨਈ ਵਿੱਚ ਪੈਟਰੋਲ 25 ਪੈਸੇ ਮਹਿੰਗਾ ਹੋ ਕੇ 97.19 ਰੁਪਏ ਅਤੇ ਡੀਜ਼ਲ 27 ਪੈਸੇ ਦੀ ਤੇਜ਼ੀ ਨਾਲ 91.42 ਰੁਪਏ ਪ੍ਰਤੀ ਲੀਟਰ ਹੋ ਗਿਆ। ਕੋਲਕਾਤਾ ਵਿੱਚ ਪੈਟਰੋਲ ਅਤੇ ਡੀਜ਼ਲ ਵਿੱਚ 28-28 ਪੈਸੇ ਦਾ ਵਾਧਾ ਹੋਇਆ ਹੈ। ਉਥੇ ਇਕ ਲੀਟਰ ਪੈਟਰੋਲ 95.80 ਰੁਪਏ ਅਤੇ ਡੀਜ਼ਲ 89.60 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ ਹੈ।