• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

Asli Punjabi by Asli Punjabi
June 12, 2021
in Punjab
0
ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
586
SHARES
3.3k
VIEWS
Share on FacebookShare on TwitterShare on Whatsapp

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ਵਿਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿਚ ਜਾਵੇਗਾ, ਉਥੇ ਹੀ ਬਿਜਲੀ ਖਰਚਿਆਂ ਵਿਚ ਵੀ ਵੱਡੀ ਕਮੀ ਆਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲੀ ਥਾਂ ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਜਦੋਂ ਹੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ, ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਵੀ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਵੱਲੋਂ ਸ. ਬਲਦੇਵ ਸਿੰਘ, ਸ. ਜਰਨੈਲ ਸਿੰਘ ਕੰਗ, ਮਾਸਟਰ ਰਣਜੀਤ ਸਿੰਘ, ਪ੍ਰੋ. ਐਨ.ਪੀ. ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਆਦਿ ਹਾਜ਼ਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ

Next Post

ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

Recommended

ਖੇਡਾਂ ਵਤਨ ਪੰਜਾਬ ਦੀਆਂ 2023: 5 ਦਿਨਾਂ ਵਾਲੀਬਾਲ ਸਮੈਸਿੰਗ ਰਾਜ ਪੱਧਰੀ ਖੇਡ ਸਮਾਰੋਹ 17 ਅਕਤੂਬਰ ਤੋਂ

ਖੇਡਾਂ ਵਤਨ ਪੰਜਾਬ ਦੀਆਂ 2023: 5 ਦਿਨਾਂ ਵਾਲੀਬਾਲ ਸਮੈਸਿੰਗ ਰਾਜ ਪੱਧਰੀ ਖੇਡ ਸਮਾਰੋਹ 17 ਅਕਤੂਬਰ ਤੋਂ

October 12, 2023
ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

July 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In