• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

Asli Punjabi by Asli Punjabi
June 12, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ
587
SHARES
3.3k
VIEWS
Share on FacebookShare on TwitterShare on Whatsapp

ਮੁਲਜ਼ਮ ਦੇ ਯੂਐਸਏ-ਅਧਾਰਤ ਹੈਂਡਲਰ ਲਈ ਖੁੱਲੇ ਵਾਰੰਟ ਜਾਰੀ, ਅੰਤਰਰਾਸ਼ਟਰੀ ਸਬੰਧਾਂ ਨੂੰ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ – ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਵਿਦੇਸ਼ੀ ਪਿਸਟਲਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪਾਕਿਸਤਾਨ-ਅਧਾਰਤ ਅੱਤਵਾਦੀ ਸੰਗਠਨਾਂ ਅਤੇ ਅਮਰੀਕਾ, ਕਨੇਡਾ ਅਤੇ ਯੂਕੇ ਅਧਾਰਤ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜੇ ਹੋਇਆ ਸੀ ਅਤੇ ਇੱਕ ਯੂਐਸਏ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।ਡੀਜੀਪੀ ਦਿਨਕਰ ਗੁਪਤਾ ਨੇ ਅੱਜ ਜ਼ਬਤ ਕੀਤੇ ਹਥਿਆਰਾਂ ਦਾ ਵੇਰਵਾ ਦਿੰਦਿਆਂ ਖੁਲਾਸਾ ਕੀਤਾ ਕਿ ਇਹ ਹਥਿਆਰ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੇ ਜਾਣੇ ਸਨ।ਸ੍ਰੀ ਗੁਪਤਾ ਨੇ ਦੱਸਿਆ ਕਿ ਜਗਜੀਤ ਸਿੰਘ ਉਰਫ ਜੱਗੂ (25 ਸਾਲ) ਵਾਸੀ ਪੂਰੀਆਂ ਕਲਾਂ, ਥਾਣਾ ਸਦਰ ਬਟਾਲਾ, ਜ਼ਿਲ੍ਹਾ ਬਟਾਲਾ ਨੂੰ ਵੀਰਵਾਰ ਰਾਤ ਨੂੰ ਪੰਜਾਬ ਇੰਟਰਨਲ ਸਕਿਓਰਿਟੀ ਵਿੰਗ ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦੇ ਕਥੂਨੰਗਲ ਨੇੜਿਓਂ ਗ੍ਰਿਫਤਾਰ ਕੀਤਾ ਸੀ। ਇੱਕ ਇਨਟੈਲੀਜੈਂਸ ਆਪ੍ਰੇਸ਼ਨ ਵਿੱਚ, ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕਥੂਨੰਗਲ ਪਿੰਡ, ਅੰਮ੍ਰਿਤਸਰ-ਬਟਾਲਾ ਰੋਡ ‘ਤੇ ਇੱਕ ਖਾਸ ਪੁਲਿਸ ਨਾਕੇ ਲਗਾ ਕੇ ਰਜਿਸਟਰੇਸ਼ਨ ਨੰਬਰ ਪੀ.ਬੀ.-06-ਏ.ਐਨ.-7016 ਵਾਲੀ ਇਕ ਆਈ -20 ਕਾਰ ਪਿੱਛਾ ਕਰਕੇ ਰੋਕੀ।ਪੁਲਿਸ ਟੀਮ ਨੇ ਕਾਰ ਵਿਚੋਂ ਦੋ ਨਾਈਲੋਨ ਬੈਗ ਬਰਾਮਦ ਕੀਤੇ ਜਿਹਨਾਂ ਵਿੱਚ ਵੱਖ-ਵੱਖ ਦੇਸ਼ਾਂ ਅਤੇ ਬੋਰ ਵਾਲੀਆਂ 48 ਵਿਦੇਸ਼ੀ ਪਿਸਤੌਲਾਂ ਸਮੇਤ ਮੈਗਜੀਨ ਅਤੇ ਕਾਰਤੂਸ ਸਨ। ਇਸ ਵਿਚ 19 ਪਿਸਟਲ 9 ਐਮ.ਐਮ. (ਜ਼ਿਗਾਨਾ-ਤੁਰਕੀ ਵਿਚ ਬਣਿਆਂ) ਸਮੇਤ 37 ਮੈਗਜ਼ੀਨ ਅਤੇ 45 ਕਾਰਤੂਸ; 9 ਪਿਸਟਲ .30 ਬੋਰ (ਚੀਨ ਵਿਚ ਬਣੇ) ਸਮੇਤ 22 ਮੈਗਜ਼ੀਨ; 19 ਪਿਸਟਲ .30 ਬੋਰ (ਸਟਾਰ ਮਾਰਕ) ਸਮੇਤ 38 ਮੈਗਜੀਨਾਂ ਤੇ 148 ਕਾਰਤੂਸ ਅਤੇ 1 ਪਿਸਟਲ 9 ਐਮ.ਐਮ. (ਬਰੇਟਾ-ਇਟਾਲੀਅਨ) ਸਮੇਤ 2 ਮੈਗਜ਼ੀਨਾਂ ਸ਼ਾਮਲ ਸਨ।ਹਥਿਆਰਾਂ ਦੀ ਤਸਕਰੀ ਦੇ ਸਬੰਧਾਂ ਬਾਰੇ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜਗਜੀਤ ਨੂੰ ਇੱਕ ਪੁਰਾਣੇ ਗੈਂਗਸਟਰ ਅਪਰਾਧੀ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਨੇ ਹਥਿਆਰਾਂ ਦੀ ਇਹ ਖੇਪ ਇਕੱਠੀ ਕਰਨ ਲਈ ਨਿਰਦੇਸ਼ ਦਿੱਤਾ ਸੀ। ਦਰਮਨਜੋਤ, ਜੋ ਕਿ ਹੁਣ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਜਗਜੀਤ ਸਿੰਘ ਦੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਦੁਬਈ ਵਿੱਚ 2017 ਤੋਂ ਦਸੰਬਰ 2020 ਤੱਕ ਆਪਣੀ ਰਿਹਾਇਸ਼ ਦੌਰਾਨ, ਜਗਜੀਤ ਦਰਮਨਜੋਤ ਕਾਹਲੋਂ ਦੇ ਸੰਪਰਕ ਵਿੱਚ ਸੀ ਜਿਸਨੇ ਉਸਨੂੰ ਆਪਣੇ ਇਸ ਕੰਮ ਲਈ ਪ੍ਰੇਰਿਆ ਸੀ।ਡੀਜੀਪੀ ਨੇ ਕਿਹਾ ਕਿ ਇਸ ਤਸਕਰੀ ਰੈਕੇਟ ਦੇ ਮਾਸਟਰ ਮਾਈਂਡ ਦਰਮਨਜੋਤ ਨੇ ਜਗਜੀਤ ਨੂੰ ਹਥਿਆਰਾਂ ਦੀ ਖੇਪ ਇਕੱਠੀ ਕਰਨ ਅਤੇ ਲੁਕਾਉਣ ਅਤੇ ਪਿਸਤੌਲਾਂ ਦੀ ਸਪੁਰਦਗੀ ਲਈ ਅਗਲੇਰੇ ਨਿਰਦੇਸ਼ਾਂ ਦਾ ਇੰਤਜ਼ਾਰ ਕਰਨ ਲਈ ਕਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਪੰਜਾਬ ਵਿੱਚ ਇੱਕ ਭਗੌੜਾ ਘੋਸ਼ਿਤ ਕੀਤਾ ਗਿਆ ਹੈ, ਦੇ ਖੁੱਲੇ ਵਾਰੰਟ ਜਾਰੀ ਕੀਤੇ ਗਏ ਹਨ।ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਕਿ ਅਸਲ ਵਿੱਚ ਪਿੰਡ ਤਲਵੰਡੀ ਖੁੰਮਣ, ਥਾਣਾ ਕਥੂਨੰਗਲ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਗ੍ਰਿਫਤਾਰੀ ਤੋਂ ਬਚਣ ਲਈ ਸਾਲ 2017 ਵਿੱਚ ਯੂਐਸਏ ਫਰਾਰ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਉਸਨੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਮੰਨੂ ਨੂੰ 2017 ਵਿੱਚ ਪੁਲਿਸ ਹਿਰਾਸਤ ਚੋਂ ਫਰਾਰ ਹੋਣ ਵਿੱਚ ਵੀ ਸਹਾਇਤਾ ਕੀਤੀ ਸੀ। ਦੱਸਣਯੋਗ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਐਸਕਾਰਟ ਪਾਰਟੀ ‘ਤੇ ਹਮਲਾ ਕਰ ਦਿੱਤਾ ਅਤੇ ਹਰਵਿੰਦਰ ਸਿੰਘ ਉਰਫ ਮੰਨੂ ਨੂੰ ਭਜਾਉਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਸਬੰਧੀ 12.06.2017 ਨੂੰ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਦਰਮਨਜੋਤ ਨੂੰ ਜਨਵਰੀ, 2020 ਵਿੱਚ ਜੇ.ਐਮ.ਆਈ.ਸੀ. ਬਟਾਲਾ ਦੀ ਅਦਾਲਤ ਨੇ ਭਗੌੜਾ (ਪੀ.ਓ.) ਘੋਸ਼ਿਤ ਕੀਤਾ ਸੀ।ਸਾਲ 2020 ਵਿਚ, ਅਮਰੀਕਾ ਵਿਚ ਆਪਣੀ ਰਿਹਾਇਸ਼ ਦੌਰਾਨ, ਦਰਮਨਜੋਤ ਸਿੰਘ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਰ ਕਾਨੂੰਨੀ ਹਥਿਆਰ ਖਰੀਦਣ ਲਈ ਪੰਜਾਬ ਵਿੱਚ ਇਕ ਅਪਰਾਧਿਕ ਸਮੂਹ ਨੂੰ 2 ਲੱਖ ਰੁਪਏ ਦੀ ਰਾਸ਼ੀ ਭੇਜੀ ਸੀ। ਉਸਦੇ ਅਪਰਾਧਕ ਸਮੂਹ ਦੇ 10 ਮੈਂਬਰਾਂ ਨੂੰ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹਨਾਂ ਪਾਸੋਂ 07 ਪਿਸਟਲ .32 ਬੋਰ ਬਰਾਮਦ ਕੀਤੇ ਗਏ ਸਨ। ਇਸ ਕੇਸ ਵਿੱਚ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ 10.11.2020 ਨੂੰ ਐਫਆਈਆਰ ਦਰਜ ਕੀਤੀ ਗਈ ਸੀ।ਡੀਜੀਪੀ ਨੇ ਦੱਸਿਆ ਕਿ ਪਿਛਲੀ ਰਾਤ ਨੂੰ ਕੀਤੀ ਇਸ ਬਰਾਮਦਗੀ ਸਬੰਧੀ ਇਕ ਐਫਆਈਆਰ ਮਿਤੀ 10.5.2021 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ) ਦੀ ਧਾਰਾ 13, 17, 18, 18-ਬੀ, 20, ਆਈਪੀਸੀ ਦੀ ਧਾਰਾ 120, 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਰੈਕਟ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ, ਜਿਸ ਨੇ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸੂਬੇ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਾਕਿ ਸਪਾਂਸਰਡ ਅੱਤਵਾਦੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਹੈ, ਨੇ ਪਿਛਲੇ 4 ਸਾਲਾਂ ਦੌਰਾਨ 44 ਅੱਤਵਾਦੀ ਮੈਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ 283 ਅੱਤਵਾਦੀ / ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਅਤੇ 21 ਰਾਈਫਲਜ਼, 163 ਰਿਵਾਲਵਰ / ਪਿਸਟਲ, 38 ਗ੍ਰੇਨੇਡ, 10 ਡਰੋਨ, 5 ਸੈਟੇਲਾਈਟ ਫੋਨ, 2 ਵਾਕੀ-ਟਾਕੀ ਸੈੱਟ ਅਤੇ ਆਰ.ਡੀ.ਐਕਸ. ਜ਼ਬਤ ਕੀਤੇ ਗਏ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ

Next Post

ਖੇਤ ਖਲਿਹਾਨ ਤੋਂ ਹੁੰਦੀ ਹੈ ਮੁੱਖ ਮੰਤਰੀ ਦੀ ਸਵੇਰੇ ਦੀ ਸ਼ੁਰੂਆਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਖੇਤ ਖਲਿਹਾਨ ਤੋਂ ਹੁੰਦੀ ਹੈ ਮੁੱਖ ਮੰਤਰੀ ਦੀ ਸਵੇਰੇ ਦੀ ਸ਼ੁਰੂਆਤ

ਖੇਤ ਖਲਿਹਾਨ ਤੋਂ ਹੁੰਦੀ ਹੈ ਮੁੱਖ ਮੰਤਰੀ ਦੀ ਸਵੇਰੇ ਦੀ ਸ਼ੁਰੂਆਤ

Recommended

Punjab News: ਪੰਜਾਬ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਸੰਧੂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼, ਸੁਪਰਵਾਈਜ਼ਰ ਦੀ ਕੁੱਟਮਾਰ ਦਾ ਮਾਮਲਾ

Punjab News: ਪੰਜਾਬ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਸੰਧੂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼, ਸੁਪਰਵਾਈਜ਼ਰ ਦੀ ਕੁੱਟਮਾਰ ਦਾ ਮਾਮਲਾ

May 16, 2025
ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ ਜਥੇਦਾਰ ਅਕਾਲ ਤਖ਼ਤ ਦੀ ਚੇਤਾਵਨੀ

ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ ਜਥੇਦਾਰ ਅਕਾਲ ਤਖ਼ਤ ਦੀ ਚੇਤਾਵਨੀ

August 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In