• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

Asli Punjabi by Asli Punjabi
June 12, 2021
in Health, Punjab
0
ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ
590
SHARES
3.3k
VIEWS
Share on FacebookShare on TwitterShare on Whatsapp

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਗੋਲੀਆਂ ਖਰੀਦਣ ਲਈ ਬੀ.ਜੇ.ਪੀ. ਨੂੰ ਆੜੇ ਹੱਥੀਂ ਲਿਆ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਰੋਨਾ ਫਤਿਹ ਕਿੱਟਾਂ ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿਉਂ ਕਿਆਪਦੀ ਦਿੱਲੀ ਸਰਕਾਰ ਵੱਲੋਂ 5 ਮਈ, 2020 ਨੂੰ ਬਹੁਤ ਉੱਚ ਦਰਾਂਤੇ ਪਲਸ ਆਕਸੀਮੀਟਰ ਦੀ ਖਰੀਦ ਕੀਤੀ ਗਈ।ਆਪ ਦੇ ਨੇਤਾਵਾਂ ਤੇ ਵਰ੍ਹਦਿਆਂ ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੌਮੀ ਰਾਜਧਾਨੀ ਵਿੱਚ ਕੀ ਕੀਤਾ ਜਿਥੇ ਹਜ਼ਾਰਾਂ ਲੋਕਾਂ ਦੀ ਇਲਾਜ ਖੁਣੋਂ ਸੜਕਾਂ ਤੇ ਜਾਨ ਚਲੀ ਗਈ ਅਤੇ ਅਤੇ ਲੋਕ ਹਸਪਤਾਲਾਂ ਵਿੱਚ ਆਕਸੀਜਨ ਅਤੇ ਬੈੱਡਾਂ ਦੀ ਉਪਲੱਬਧਤਾ ਲਈ ਚੀਕ-ਚਿਹਾੜਾ ਪਾ ਰਹੇ ਸਨ।‘ਆਪ’ ਪਾਰਟੀ ਵੱਲੋਂ ਖਰੀਦੇ ਗਏ ਪਲਸ ਆਕਸੀਮੀਟਰਜ਼ ਦੇ ਰੇਟਾਂ ਦਾ ਪਰਦਾਫਾਸ਼ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ 5 ਮਈ, 2021 ਨੂੰ ਮੈਸਰਜ਼ ਵੀਐਂਡਐਮ ਗਲੈਕਸੀ ਨੂੰ 1300 ਰੁਪਏ ਪ੍ਰਤੀ ਆਕਸੀਮੀਟਰ ਦੇ ਹਿਸਾਬ ਨਾਲ 20,000 ਆਕਸੀਮੀਟਰਾਂ ਦੀ ਸਪਲਾਈ, ਮੈਸਰਜ਼ ਦਿਵੇਸ਼ ਚੌਧਰੀ ਨੂੰ 1290 ਰੁਪਏ ਦੇ ਹਿਸਾਬ ਨਾਲ 2000 ਆਕਸੀਮੀਟਰ, ਮੈਸਰਜ਼ ਐਡੀਫ ਮੈਡੀਕਲ ਸਿਸਟਮਜ਼ ਨੂੰ 1250 ਰੁਪਏ ਦੇ ਹਿਸਾਬ ਨਾਲ 5000 ਆਕਸੀਮੀਟਰ, ਮੈਸਰਜ਼ ਅਭਿਲਾਸ਼ਾ ਕਮਰਸ਼ੀਅਲ ਪ੍ਰਾਈਵੇਟ ਲਿਮਟਿਡ ਨੂੰ 1300 ਰੁਪਏ ਦੇ ਹਿਸਾਬ ਨਾਲ 13000 ਆਕਸੀਮਟਰ ਸਪਲਾਈ ਕਰਨ ਲਈ ਆਰਡਰ ਭੇਜਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਖ-ਵੱਖ ਫਰਮਾਂ ਤੋਂ ਇੱਕੋ ਜਿਹੇ ਆਕਸੀਮੀਟਰ ਵੱਖ ਵੱਖ ਉੱਚ ਦਰਾਂਤੇ ਕਿਵੇਂ ਖਰੀਦ ਸਕਦੀ ਹੈ ਜਦੋਂਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮੌਜੂਦਾ ਸਮੇਂ 883 ਰੁਪਏ ਦੀ ਬਹੁਤ ਘੱਟ ਕੀਮਤ ਤੇ ਕੋਰੋਨਾ ਫਤਿਹ ਕਿੱਟਾਂ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚ 19 ਵਸਤਾਂ ਜਿਵੇਂ ਡਿਜੀਟਲ ਥਰਮਾਮੀਟਰ, ਸਟੀਮਰ, ਪਲਸ ਆਕਸੀਮੀਟਰ, ਹੈਂਡ ਸੈਨੇਟਾਈਜ਼ਰ (500 ਐਮ.ਐਲ.), ਤੀਹਰੀ ਪਰਤ ਵਾਲੇ ਫੇਸਮਾਸਕ ਅਤੇ ਸਾਰੀਆਂ ਜ਼ਰੂਰੀ ਦਵਾਈਆਂ ਸ਼ਾਮਲ ਸਨ।ਦੂਜੀ ਲਹਿਰ ਦੌਰਾਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਸ ਵੇਲੇ 1195 ਰੁਪਏ ਦੀ ਵੱਧ ਤੋਂ ਵੱਧ ਕੀਮਤਤੇ ਕੋਰੋਨਾ ਫਤਿਹ ਕਿੱਟਾਂ ਖਰੀਦੀਆਂ ਜਦੋਂ ਵਿਸ਼ਵ ਪੱਧਰ ਤੇ ਇਸਦੀ ਘਾਟ ਆ ਰਹੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵੱਧ ਰਹੀ ਮੰਗ ਦੀ ਪੂਰਤੀ ਲਈ ਸਾਰੀ ਖਰੀਦਦਾਰੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਇਕਲੌਤਾ ਸੂਬਾ ਹੈ ਜਿਥੇ ਇਹ ਇਲਾਜ ਕਿੱਟਾਂ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਵਸਤੂ ਦੀ ਵੱਡੀ ਖਰੀਦ ਹਮੇਸ਼ਾਂ ਥੋਕ ਕੀਮਤਾਂਤੇ ਅਧਾਰਤ ਹੁੰਦੀ ਹੈ ਪਰ ਦਿੱਲੀ ਸਰਕਾਰ ਨੇ ਵੱਡੇ ਸਪਲਾਇਰਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਫ਼ਰਮਾਂ ਨੂੰ ਅਣਉਚਿਤ ਮੁਨਾਫ਼ਾ ਦੇਣ ਲਈ ਗਲਤ ਰਸਤਾ ਅਪਣਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ।ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਥਿਤ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚੇ ਦੇ ਮਾਡਲ ਨੂੰ ਹਵਾਈ ਕਿਲ੍ਹੇ ਦੱਸਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਦਿੱਲੀ ਦਾ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ ਜਿਸ ਦਾ ਆਧਾਰ ਸਿਰਫ਼ ਸੋਸ਼ਲ ਮੀਡੀਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣ ਬੁੱਝ ਕੇ ਕੌਮੀ ਰਾਜਧਾਨੀ ਵਿੱਚ ਲਾਕਡਾਊਨ ਲਗਾ ਦਿੱਤਾ ਸੀ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਉਹ ਮਜ਼ਦੂਰ ਅਤੇ ਕਿਰਤੀ ਵਰਗ ਨੂੰ ਸਿਹਤ ਸਹੂਲਤਾਂ ਅਤੇ ਭੋਜਨ ਮੁਹੱਈਆ ਕਰਾਉਣ ਦੀ ਸਮਰੱਥਾ ਵਿੱਚ ਨਹੀਂ ਸਨ।ਸੂਬੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਕਹਿਣ ਤੇ ‘ਆਪ’ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਆਪਣੇ ਖੁਦ ਦੇ ਨਾਗਰਿਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਪਿੱਛੇ ਹਟ ਗਈ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਵੈਂਟੀਲੇਟਰ ਵਾਲੇ ਬੈੱਡਾਂ ਦੀ ਘਾਟ ਹੈ ਤਾਂ ਫਿਰ ਦਿੱਲੀ ਵਾਲੇ ਮਿਆਰੀ ਸਿਹਤ ਸੇਵਾਵਾਂ ਲੈਣ ਲਈ ਪੰਜਾਬ ਕਿਉਂ ਆ ਰਹੇ ਹਨ?ਸ. ਸਿੱਧੂ ਨੇ ਤਨਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ, ਦਿੱਲੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਦੀ ਬਜਾਏ ਪੰਜਾਬੀਆਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸੰਕਟ ਦੇ ਸਮੇਂ ਹਮੇਸ਼ਾ ਸਾਰੇ ਭਾਈਚਾਰਿਆਂ ਨਾਲ ਖੜ੍ਹਦੇ ਹਨ। ਹਾਲਾਂਕਿ ਆਪ ਪੰਜਾਬ ਵਿਚ ਆਪਣੇ ਖੁੱਸ ਚੁੱਕੇ ਆਧਾਰ ਨੂੰ ਬਹਾਲ ਕਰਨ ਲਈ ਨਿਰਆਧਾਰ ਦੋਸ਼ ਲਾ ਰਹੀ ਹੈ।ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆ ਗੈਰ-ਪ੍ਰਵਾਨਿਤ ਕੋਰੋਨਿਲ ਕਿੱਟਾਂ ਦੀ ਖਰੀਦ ਲਈ ਬੀ.ਜੇ.ਪੀ. ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਖੱਟਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਵਿਵਾਦਪੂਰਨ ਕਿੱਟਾਂ ਦੀ ਖਰੀਦ ਦਾ ਫੈਸਲਾ ਲਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਖੱਟਰ ਸਰਕਾਰ ਨੇ ਮੈਸਰਜ਼ ਲੋਵਾਨੀ ਇੰਪੈਕਸ ਪ੍ਰਾਈਵੇਟ ਲਿਮਟਿਡ ਤੋਂ 825 ਰੁਪਏ ਦੀ ਉੱਚ ਕੀਮਤਤੇ ਪਲਸ ਆਕਸੀਮੀਟਰ ਵੀ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਖੱਟਰ ਸਰਕਾਰ ਵੱਲੋਂ ਖਰੀਦੀਆਂ ਜਾਣ ਵਾਲੀਆਂ ਬਾਬਾ ਰਾਮਦੇਵ ਦੀਆਂ ਕਿੱਟਾਂ ਵਿੱਚ ਕੋਈ ਆਕਸੀਮੀਟਰ ਅਤੇ ਐਲੋਪੈਥਿਕ ਦਵਾਈਆਂ ਨਹੀਂ ਹਨ ਅਤੇ ਆਈ.ਐਮ.ਏ. ਨੇ ਪਹਿਲਾਂ ਹੀ ਇਸ ਨੂੰ ਕੋਵਿਡ ਦੇ ਇਲਾਜ ਲਈ ਨਿਰਾਰਥਕ ਅਤੇ ਗੈੇਰ-ਵਿਗਿਆਨਕ ਕਰਾਰ ਦਿੱਤਾ ਹੈ।ਸ. ਸਿੱਧੂ ਨੇ ਕੋਵਿਡ ਦੇ ਇਲਾਜ ਦੇ ਨਾਂ `ਤੇ ਨਿੱਜੀ ਸ਼ੌਹਰਤ ਖੱਟਣ ਲਈ ਸੰਗਤ ਦੇ ਫੰਡਾਂ ਦੀ ਵਰਤੋਂ ਕਰਨ ਲਈ ਸ਼ੋਮਣੀ ਅਕਾਲੀ ਦਲ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵੀ ਕਿਹਾ ਕਿ ਇਹ ਬਹੁਤ ਸ਼ਰਮਨਾਕ ਕਾਰਾ ਹੈ ਕਿ ਤੁਸੀਂ ਨਿੱਜੀ ਲਾਹਾ ਖੱਟਣ ਲਈ ਜਾਣਬੁੱਝ ਕੇ ਸੰਗਤਾਂ ਵੱਲੋਂ ਕੀਤੇ ਗਏ ਦਾਨ ਦੀ ਵਰਤੋਂ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਵਿੱਚ ਸਮਰਥਨ ਦੇ ਕੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਅਗਲੀ 15 ਜੂਨ ਤੋਂ ਸੂਬੇ ਵਿਚ ਹੋਵੇਗਾ ਸੀਰੋ ਸਰਵੇ – ਸਿਹਤ ਮੰਤਰੀ

Next Post

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

Recommended

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ

June 9, 2021
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

March 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In