ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਪ੍ਰਬਲ ਹੈ। ਦਿੱਲੀ ਸਰਕਾਰ ਇਸ ਨਾਲ ਨਜਿੱਠਣ ਲਈ ਜੰਗੀ ਪੱਧਰ ਤੇ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੇ ਬ੍ਰਿਟੇਨ ਤੋਂ ਸੰਕੇਤ ਮਿਲ ਰਹੇ ਹਨ, ਉਥੇ ਮਾਮਲੇ ਵੱਧ ਰਹੇ ਹਨ ਅਤੇ ਉਹ ਹੱਥ ਤੇ ਹੱਥ ਰੱਖ ਕੇ ਨਹੀਂ ਬੈਠ ਸਕਦੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਕੋਵਿਡ ਦੀ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਰਹੇ ਹਨ, ਇਸ ਲੜਾਈ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਉਦਯੋਗ ਖੇਤਰ ਦੇ ਵੀ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਇੰਗਲੈਂਡ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਜਦਕਿ 45 ਫੀਸਦੀ ਲੋਕ ਉਥੇ ਵੈਕਸੀਨ ਲਗਵਾ ਚੁੱਕੇ ਹਨ ਇਸ ਲਈ ਹੱਥ ਤੇ ਹੱਥ ਰੱਖ ਕੇ ਨਹੀਂ ਬੈਠਣਾ ਚਾਹੀਦਾ, ਸਰਕਾਰ ਤੀਜੀ ਲਹਿਰ ਦਾ ਸਾਹਮਣਾ ਕਰਨ ਲਈ ਤਿਆਰੀਆਂ ਕਰ ਰਹੀ ਹੈ। ਦਿੱਲੀ ਵਿੱਚ ਦੂਜੀ ਲਹਿਰ ਵਿੱਚ ਆਕਸੀਜਨ ਦੀ ਕਮੀ ਮਹਿਸੂਸ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਦਿਨਾਂ ਵਿੱਚ 150 ਟਨ ਆਕਸੀਜਨ ਦੀ ਲੋੜ ਹੁੰਦੀ ਸੀ ਜਦਕਿ ਦੂਜੀ ਲਹਿਰ ਵਿੱਚ 700 ਟਨ ਆਕਸੀਜਨ ਦੀ ਲੋੜ ਪਈ। ਤੀਜੀ ਲਹਿਰ ਆਉਣ ਦੀ ਸੰਭਾਵਨਾ ਪੱਕੀ ਹੈ ਇਸ ਲਈ ਆਕਸੀਜਨ ਸਟੋਰ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ।