• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

Asli Punjabi by Asli Punjabi
June 13, 2021
in Punjab, ਕਾਰੋਬਾਰ
0
ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ
586
SHARES
3.3k
VIEWS
Share on FacebookShare on TwitterShare on Whatsapp

ਕੋਵਿਡ-19 ਸਬੰਧੀ ਛੋਟਾਂ ਅਗਸਤ 2021 ਵਿੱਚ ਸਮਾਪਤ ਨਾ ਕੀਤੀਆਂ ਜਾਣ, ਵਿੱਤ ਮੰਤਰੀ ਨੇ ਕਿਹਾ

ਚੰਡੀਗੜ – ਕੋਵੀਡ -19 ਸੰਕਟ ਨੂੰ ਸਦੀ ਵਿੱਚ ਇੱਕ ਵਾਰ ਆਉਣ ਵਾਲੀ ਆਫ਼ਤ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੀ.ਐਸ.ਟੀ. ਕੌਂਸਲ ਦੇ ਮੰਤਰੀ ਸਮੂਹ ਨੂੰ ਪੁਰਾਣੇ ਸਮਿਆਂ ਦੇ ਸ਼ਹਿਨਸ਼ਾਹ ਦੀ ਤਰਾਂ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਦਇਆ-ਭਾਵਨਾ ’ਤੇ ਆਧਾਰਤ ਫੈਸਲੇ ਲੈਣੇ ਚਾਹੀਦੇ ਹਨ।ਵਿੱਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕੋਵਿਡ ਨਾਲ ਸਬੰਧਤ ਸਾਰੀਆਂ ਚੀਜ਼ਾਂ ’ਤੇ ਕੋਈ ਟੈਕਸ ਨਹੀਂ ਵਸੂਲਿਆ ਜਾਣਾ ਚਾਹੀਦਾ ਹੈ। ਉਨਾਂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਨੁਮਾਇੰਦਗੀ ਕਰਨ ਵਾਲੇ ਹੋਰ ਵਿੱਤ ਮੰਤਰੀਆਂ ਨਾਲ ਕੌਮੀ ਸੰਕਟ ਦੇ ਇਸ ਸਮੇਂ ਦੌਰਾਨ ਕੋਵਿਡ ਨਾਲ ਸਬੰਧਤ ਚੀਜ਼ਾਂ ’ਤੇ ਜੀਐਸਟੀ ਲਗਾਉਣ ਦਾ ਜ਼ੋਰਦਾਰ ਵਿਰੋਧ ਕੀਤਾ। ਉਨਾਂ ਕਿਹਾ ਕਿ ਦੂਜਾ ਵਿਕਲਪ 0.1 ਫੀਸਦੀ ਦੀ ਦਰ ਨਾਲ ਟੈਕਸ ਵਸੂਲ ਕਰਨ ਦਾ ਹੈ ਜੋ ਪੂਰੀ ਤਰਾਂ ਜੀ.ਐਸ.ਟੀ. ਕੌਂਸਲ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਇਹ ਫੈਸਲਾ ਮਹਾਂਮਾਰੀ ਖਤਮ ਹੋਣ ਤੱਕ ਲਾਗੂ ਰਹਿਣਾ ਚਾਹੀਦਾ ਹੈ।ਜੀ.ਐਸ.ਟੀ. ਕੌਂਸਲ ਦੀ 44ਵੀਂ ਬੈਠਕ ਵਿੱਚ ਪੰਜਾਬ ਦੇ ਵਿੱਤ ਮੰਤਰੀ ਨੇ ਸੱਤਾਧਾਰੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੇ ਨੁਮਾਇੰਦਿਆਂ ਨੂੰ ਮੰਤਰੀ ਸਮੂਹ (ਜੀਓਐਮ) ਵਿੱਚ ਸ਼ਾਮਲ ਕਰਨ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, “ਇਹ ਗੱਲ ਸਮਝੋਂ ਬਾਹਰ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਭਾਰਤ ਦੀ ਮੁੱਖ ਵਿਰੋਧੀ ਪਾਰਟੀ ਨੂੰ ਮੰਤਰੀ ਸਮੂਹ ਵਿੱਚੋਂ ਕਿਉਂ ਬਾਹਰ ਰੱਖਿਆ ਗਿਆ।ਪੰਜਾਬ ਦੇ ਵਿੱਤ ਮੰਤਰੀ ਨੇ ਚੇਅਰਪਰਸਨ ਨੂੰ ਜੀ.ਐਸ.ਟੀ. ਕੌਂਸਲ ਦੇ ਉਪ-ਚੇਅਰਪਰਸਨ ਦਾ ਅਹੁਦਾ ਕਾਰਜਸ਼ੀਲ ਕਰਨ ਲਈ ਵੀ ਕਿਹਾ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਜੀਐਸਟੀ ਕੌਂਸਲ ਦਾ ਆਪਣਾ ਸਕੱਤਰੇਤ ਹੋਣਾ ਲਾਜ਼ਮੀ ਹੈ ਅਤੇ ਇਸ ਨੂੰ ਵੱਖ ਵੱਖ ਵਿਚਾਰਾਂ ਦੇ ਆਧਾਰ ’ਤੇ ਵਿਵਾਦ ਨਿਪਟਾਰੇ ਦੀ ਵਿਧੀ ਬਾਰੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਉਨਾਂ ਅਫਸੋਸ ਜ਼ਾਹਰ ਕੀਤਾ ਕਿ ਮੰਤਰੀ ਸਮੂਹ ਹਮਦਰਦੀ ਨਾਲ ਕੰਮ ਕਰਨ ਦੀ ਬਜਾਏ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਜਿਸਦੇ ਮੈਂਬਰਾਂ ਨੂੰ ਸ਼ਾਇਦ ਇਹ ਡਰ ਹੈ ਕਿ ਉਨਾਂ ਨੂੰ ਭਵਿੱਖ ਦੇ ਜੀ.ਓ.ਐਮ. ਵਿੱਚੋਂ ਬਾਹਰ ਨਾ ਕਰ ਦਿੱਤਾ ਜਾਵੇ। ਉਨਾਂ ਨੇ ਸਮੁੱਚੇ ਜੀਐਸਟੀ ਮੁੱਦੇ ’ਤੇ ਵਿਆਪਕ ਨਜ਼ਰ ਮਾਰਨ ਦੀ ਮੰਗ ਵੀ ਕੀਤੀ ਤਾਂ ਜੋ ਭਾਰਤ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਲਈ ਇਕ ਢੁੱਕਵੀਂ, ਵਿਚਾਰਸ਼ੀਲ ਅਤੇ ਮਾਨਵ ਹਿਤੈਸ਼ੀ ਪਹੁੰਚ ਨੂੰ ਅਪਣਾਇਆ ਜਾ ਸਕੇ।ਮਨਪ੍ਰੀਤ ਸਿੰਘ ਬਾਦਲ ਨੇ ਜੀ.ਓ.ਐਮ. ਨੂੰ ਯਾਦ ਦਿਵਾਇਆ ਕਿ ਸਿਹਤ ਸੰਭਾਲ ਸੇਵਾਵਾਂ, ਜਿਨਾਂ ਵਿੱਚ ਦਵਾਈ ਦੇ ਸਾਰੇ ਮਾਨਤਾ ਪ੍ਰਾਪਤ ਸਿਸਟਮ (ਐਲੋਪੈਥੀ, ਆਯੁਰਵੈਦ, ਯੂਨਾਨੀ, ਹੋਮਿਓਪੈਥੀ, ਯੋਗਾ) ਸ਼ਾਮਲ, ਨੂੰ ਜੀਐਸਟੀ ਦੇ ਤਹਿਤ ਪਹਿਲਾਂ ਹੀ ਛੋਟ ਹੈ। ਦਵਾਈ ਦੀ ਸਪਲਾਈ ਜੋ ਕਿ ਇਲਾਜ ਪੈਕੇਜ ਦਾ ਹਿੱਸਾ ਹੈ, ਨੂੰ ਵੀ ਛੋਟ ਦਿੱਤੀ ਗਈ ਹੈ ਕਿਉਂਕਿ ਸਾਰਾ ਲੈਣ-ਦੇਣ ਇਕ ਸੇਵਾ ਮੰਨਿਆ ਜਾਂਦਾ ਹੈ।ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲ ਉੱਤੇ ਜੀਐਸਟੀ ’ਤੇ ਰੋਕ ਲਗਾਉਣ ਦੇ ਵਿਚਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਹੀ ਦੇਸ਼ ਵਾਸੀਆਂ ਦਾ ਇਲਾਜ ਕਰਦੇ ਹਨ। ਜੀਐਸਟੀ ਰਜਿਸਟ੍ਰੇਸ਼ਨ ਅਤੇ ਬਿਲਿੰਗ ਅਤੇ ਬਾਅਦ ਵਿਚ ਰਿਟਰਨ ਭਰਨ ਦੀ ਜ਼ਰੂਰਤ ਹੈ ਦਾ ਵਿਚਾਰ ਬਹੁਤ ਹੀ ਹਾਸੋਹੀਣਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਪੁੱਛਿਆ, ਇੱਕ ਖਪਤਕਾਰ ਬਿੱਲ ਵਿੱਚ ਜੀਐਸਟੀ ਨੂੰ ਦਰਸਾਇਆ ਹੋਇਆ ਵੇਖ ਕੇ ਕੀ ਮਹਿਸੂਸ ਕਰੇਗਾ? ਮਨਪ੍ਰੀਤ ਸਿੰਘ ਬਾਦਲ ਨੇ ਸ਼ਮਸ਼ਾਨਘਾਟਾਂ ਦੀਆਂ ਭੱਠੀਆਂ ਤੋਂ ਮਾਲੀਆ ਇਕੱਤਰ ਕਰਨ ਦੀ ਕੋਸ਼ਿਸ਼ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਸ਼੍ਰੇਣੀ ਨੂੰ ਛੋਟ ਵਾਲੀ ਸ਼੍ਰੇਣੀ ਤੋਂ ਵੀ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨਾਂ ਸਵਾਲ ਕੀਤਾ ਕਿ ਕੀ ਕੇਂਦਰ ਸਰਕਾਰ ਇਸ ਤਰਾਂ ਮਾਲੀਆ ਇਕੱਠਾ ਕਰਨਾ ਚਾਹੁੰਦੀ ਹੈ? ਜ਼ਿਕਰਯੋਗ ਹੈ ਕਿ ਮੰਤਰੀ ਸਮੂਹ ਭੱਠੀਆਂ ’ਤੇ ਟੈਕਸ ਦੀ ਦਰ ਵਿਚ 18 ਫੀਸਦੀ ਤੋਂ 12 ਫੀਸਦੀ ਤੱਕ ਛੋਟ ਦੇਣ ’ਤੇ ਵਿਚਾਰ ਕਰ ਰਿਹਾ ਸੀ। ਇਸੇ ਤਰਾਂ ਆਰਟੀ-ਪੀਸੀਆਰ ਮਸ਼ੀਨ ਪਹਿਲਾਂ ਹੀ ਰਿਆਇਤੀ ਦਰ ’ਤੇ ਖਰੀਦੀ ਗਈ ਹੈ, ਅਤੇ ਵਿਵਹਾਰਕ ਤੌਰ’ ਤੇ ਸਾਰੇ ਰਾਜਾਂ ਨੇ ਕੋਵਿਡ ਟੈਸਟ ਦੀ ਕੀਮਤ ਵੀ ਨਿਯਮਤ ਕੀਤੀ ਹੈ। ਇਸ ਲਈ 18 ਫੀਸਦੀ ਟੈਕਸ ਦਰ ਨੂੰ ਬਰਕਰਾਰ ਰੱਖਣ ਦੀ ਸਿਫਾਰਸ਼ ਨਿਰਾਰਥਕ ਹੈ।ਕੋਵਿਡ ਤੋਂ ਬਚਾਅ ਸਮੱਗਰੀ ਜਿਸ ਵਿੱਚ ਟੀਕੇ ਅਤੇ ਮਾਸਕ, ਪੀਪੀਈਜ਼, ਹੈਂਡ ਸੈਨੇਟਾਈਜ਼ਰ, ਮੈਡੀਕਲ ਗਰੇਡ ਆਕਸੀਜਨ, ਟੈਸਟਿੰਗ ਕਿੱਟਾਂ, ਵੈਂਟੀਲੇਟਰਜ਼, ਬਿਪੈਪ ਮਸ਼ੀਨ, ਅਤੇ ਪਲਸ ਆਕਸੀਮੀਟਰ ਸ਼ਾਮਲ ਹਨ ’ਤੇ ਜੀਐਸਟੀ ਲਗਾਉਣਾ ਸੰਵੇਦਨਸ਼ੀਲਤਾ ਅਤੇ ਰਹਿਮ ਦੀ ਘਾਟ ਨੂੰ ਦਰਸਾਉਂਦਾ ਹੈ।ਉਨਾਂ ਚਿਤਾਵਨੀ ਦਿੱਤੀ ਕਿ ਕਰ ਢਾਂਚੇ ਨੂੰ ਉਲਟਾਉਣ ਜਾਂ ਸਸਤੀ ਦਰਾਮਦ ਦੇ ਆਧਾਰ ’ਤੇ ਛੋਟਾਂ ਲੈਣ ਵਾਸਤੇ ਆਪਣੇ ਹਿਸਾਬ ਨਾਲ ਚੀਜ਼ਾਂ ਨੂੰ ਚੁਣਨ ਜਾਂ ਛੱਡਣ ਦੀ ਕੋਸ਼ਿਸ਼ ਜੀਐਸਟੀ ਦੀ ਬੁਨਿਆਦ ਨੂੰ ਖਤਮ ਕਰ ਦੇਵੇਗੀ। ਅਖ਼ੀਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੋਵਿਡ-19 ਨਾਲ ਸਬੰਧਤ ਛੋਟਾਂ 31 ਅਗਸਤ, 2021 ਤੱਕ ਖਤਮ ਨਹੀਂ ਹੋਣੀਆਂ ਚਾਹੀਦੀਆਂ। ਉਨਾਂ ਸਵਾਲ ਕੀਤਾ ਕਿ ਕੀ ਕੋਵਿਡ ਉਸ ਵੇਲੇ ਖ਼ਤਮ ਹੋ ਜਾਵੇਗਾ? ਮਨਪ੍ਰੀਤ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸਾਨੂੰ ਵਧੇਰੇ ਵਾਸਤਵਿਕ ਅਤੇ ਉਚਿਤ ਸਮਾਂ ਸੀਮਾ ਦੀ ਲੋੜ ਹੈ ਜੋ ਦਇਆ ਭਾਵਨਾ ’ਤੇ ਆਧਾਰਿਤ ਹੋਵੇ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਅਮਰੀਕਾ ਦੇ 100 ਤੋਂ ਵੱਧ ਹਵਾਈ ਅੱਡਿਆਂ ‘ਤੇ ਹੋਈ ਸਟਾਫ ਦੀ ਘਾਟ

Next Post

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

Recommended

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

June 25, 2021
ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

March 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In