• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਮ ਆਦਮ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪਿਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
June 13, 2021
in Punjab
0
ਆਮ ਆਦਮ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪਿਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਬੇਚੈਨੀ ਸਪਸ਼ਟ ਨਜ਼ਰ ਆ ਰਹੀ ਹੈ।ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ‘ਤੇ ਆਪਣੀ ਤਰਕਹੀਣ ਬਿਆਨਬਾਜ਼ੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ‘ਤੇ ਸਿਸੋਦੀਆ ਦੀ ਨਿੰਦਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਹ ਦਰਜਾ ਹਾਸਲ ਨਹੀਂ ਹੋਇਆ। ਇਸ ਨੂੰ ਛੇਵੇਂ ਸਥਾਨ ’ਤੇ ਰੱਖਿਆ ਗਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ’ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਤਰਜ਼ੀਹੀ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਚੋਣ ਲੜਾਈ ਦੇ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ, ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਵਿਚ ਆਰਟੀਈ ਦੇ ਨਿਯਮਾਂ ਦੀ ਪਾਲਣਾ ਕਰਨ ਵਿਚ ਮੋਹਰੀ ਬਣ ਕੇ ਸਕੂਲ ਸਿੱਖਿਆ ਨੂੰ ਸੁਰਜੀਤ ਕਰਨ ਵਿਚ ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।ਪੀ.ਜੀ.ਆਈ. ਰੈਂਕ ਹਾਸਲ ਕਰਨ ਲਈ ਮੋਦੀ ਸਰਕਾਰ ਨਾਲ ਮਿਲੀਭੁਗਤ, 800 ਸਕੂਲ ਬੰਦ ਕਰਨ, ਸਿੱਖਿਆ ਦਾ ਨਿੱਜੀਕਰਨ ਕਰਨ ਬਾਰੇ ਝੂਠੇ ਬਿਆਨਾਂ ‘ਤੇ ਪ੍ਰਤੀਕਿਰਿਆ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਰੈਂਕਿੰਗ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਗਈ ਹੈ ਜੋ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਲਈ ਇਕੋ ਜਿਹੀ ਹੈ। ਲਗਾਤਾਰ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਸਕੂਲਾਂ ਵਿੱਚ ਦਾਖਲਾ ਕਾਫੀ ਵੱਧ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿਚ ਤਬਦੀਲ ਹੋ ਗਏ ਹਨ।

Previous Post

ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

Next Post

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

Recommended

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

November 23, 2020
ਧਵਨ ਦਾ IPL ਚ ਪਹਿਲਾ ਸੈਂਕੜਾ

ਧਵਨ ਦਾ IPL ਚ ਪਹਿਲਾ ਸੈਂਕੜਾ

October 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In