ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਸ੍ਰੀ ਟੀਸੀ ਗੁਪਤਾ ਨੂੰ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਅਹੁਦੇ ਦੀ ਸਹੁੰ ਦਵਾਈ। ਇਸ ਮੌਕੇ ‘ਤੇ ਹਰਿਆਣਾ ਦੇ ਸਿਖਿਆ ਅਤੇ ਵਨ ਮੰਤਰੀ ਸ੍ਰੀ ਕੰਵਰ ਪਾਲ, ਪਰਿਵਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇਪੀ ਦਲਾਲ, ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ, ਖੇਡ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਵੀ ਮੌਜੂਦ ਸਨ।ਹਰਿਆਣਾ ਦੇ ਰਾਜਪਾਲ ਨੇ ਹਰਿਆਣਾ ਸੇਵਾ ਦਾ ਅਧਿਕਾਰੀ ਐਕਟ ਦੇ ਤਹਿਤ ਗਠਨ ਕਮੇਟੀ ਦੀ ਸਿਫਾਰਿਸ਼ ‘ਤੇ ਸ੍ਰੀ ਟੀਸੀ ਗੁਪਤਾ ਦੀ ਇਸ ਅਹੁਦੇ ‘ਤੇ ਨਿਯੁਕਤੀ ਕੀਤੀ ਹੈ। ਸੁੰਹ ਦਵਾਉਣ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪੱਤਰਕਾਰਾਂ ਨਾਲ ਗਲਬਾਤ ਵਿਚ ਕਿਹਾ ਕਿ ਇਸ ਸੰਵੈਧਾਨਿਕ ਅਹੁਦੇ ‘ਤੇ ਸ੍ਰੀ ਗੁਪਤਾ ਦੀ ਨਿਯੁਕਤੀ ਹਰਿਆਣਾ ਦੇ ਲੋਕਾਂ ਦੇ ਹਿੱਤ ਵਿਚ ਸਹੀ ਸਾਬਤ ਹੋਵੇਗੀ। ਉਨ੍ਹਾਂ ਨੇ ਸ੍ਰੀ ਗੁਪਤਾ ਦੇ ਸਫਲ ਕਾਰਜਕਾਲ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਜਿਸ ਉਦੇਸ਼ ਨਾਲ ਉਨ੍ਹਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ ਉਸ ਦੇ ਤਹਤ ਨਾਗਰਿਕਾਂ ਨੂੰ ਹੋਰ ਵੱਧ ਬਿਹਤਰ ਸੇਵਾਵਾਂ ਉਪਲਬਧ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸੇਵਾ ਦਾ ਅਧਿਕਾਰੀ ਐਕਟ ਦੇ ਤਹਿਤ ਸਾਰੇ ਵਿਭਾਗਾਂ ਦੀ 500 ਤੋਂ ਵੱਧ ਸੇਵਾਵਾਂ ਨੂੰ ਸਮੇਂਬੱਧ ਯਕੀਨੀ ਕਰਨਾ ਸਾਡੀ ਪ੍ਰਾਥਮਿਕਤਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿਮੇਵਾਰੀ ਸੌਂਪੀ ਗਈ ਹੈ ਉਹ ਉਸ ਦਾ ਬਖੂਬੀ ਨਿਭਾਉਣਗੇ।ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ, ਆਲੋਕ ਨਿਗਮ, ਧੀਰਾ ਖੰਡੇਲਵਾਲ, ਦੇਵੇਂਦਰ ਸਿੰਘ, ਐਸਐਨ ਰਾਏ, ਰਾਜੀਵ ਅਰੋੜਾ, ਡਾ. ਸੁਮਿਤਾ ਮਿਸ਼ਰਾ, ਏਕੇ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਡੀਜੀਪੀ ਮਨੋਜ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਸੁੰਹ ਗ੍ਰਹਿਣ ਸਮਾਰੋਹ ਵਿਚ ਸ੍ਰੀ ਗੁਪਤਾ ਦੀ ਧਰਮਪਤਨੀ ਅਤੇ ਸਿਹਤ ਵਿਭਾਗ ਦੀ ਨਿਦੇਸ਼ਕ ਡਾ. ਉਸ਼ਾ ਗੁਪਤਾ, ਉਨ੍ਹਾਂ ਦੀ ਸਪੁਤਰੀ ਆਰੁਸ਼ੀ ਗੁਪਤਾ ਅਤੇ ਜਵਾਈ ਅਪੂਰਵ ਵੀ ਉਨ੍ਹਾਂ ਦੇ ਨਾਲ ਸਨ।