• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

Asli Punjabi by Asli Punjabi
June 17, 2021
in Health, Punjab
0
ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਪੇਂਡੂ ਤੇ ਸ਼ਹਿਰੀ ਖੇਤਰਾਂ ’ਚ 17 ਮਈ ਤੋਂ 12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਇੱਕ ਸਮਾਨ ਅਰਥਾਤ 4.4 ਫੀਸਦ ਤੱਕ ਰਹੀ

ਚੰਡੀਗੜ੍ਹ – ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ ਲੈ ਕੇ ਗੈਰ-ਰਜਿਸਟਰਡ ਕਿਰਤੀਆਂ ਤੱਕ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਲਈ ਢੁਕਵੇਂ ਕਦਮ ਉਠਾ ਰਹੀ ਹੈ ਜਿਸ ਤਹਿਤ ਟੀਕਾਕਰਨ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਪੋਰਟਲਾਂ ‘ਤੇ ਉਪਲਬਧ ਅੰਕੜੇ ਕੋਵਿਡ ਟੀਕਾਕਰਨ ਸਬੰਧੀ ਹੁਣ ਤਕ ਪ੍ਰਾਪਤ ਕੀਤੀ ਗਈ ਸਫ਼ਲਤਾ ਦੀ ਸਾਰਥਕ ਤਸਵੀਰ ਨੂੰ ਦਰਸਾਉਂਦੇ ਹਨ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਈ ਜਨਤਕ ਤੌਰ ’ਤੇ ਦੋ ਕਿਸਮਾਂ ਦਾ ਟੀਕਾ ਅਰਥਾਤ ਕੋਵੈਕਸੀਨ ਅਤੇ ਕੋਵੀਸ਼ੀਲਡ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਪਾਸੋਂ 5,98,060 ਕੋਵੈਕਸੀਨ ਖੁਰਾਕਾਂ ਦਾ ਕੋਟਾ ਮਿਲਿਆ ਹੈ ਜਦੋਂਕਿ ਕੋਵੈਕਸੀਨ ਲਈ ਰਾਜ ਦਾ ਖਰੀਦ ਕੋਟਾ 1,50,850 ਦੇ ਲਗਭਗ ਹੈ। ਭਾਰਤ ਸਰਕਾਰ ਪਾਸੋਂ ਮਿਲੀ ਕੋਵੈਕਸੀਨ ਦੀਆਂ ਲਗਭਗ 4,90,041 ਖੁਰਾਕਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਰਾਜ ਦੇ ਖਰੀਦ ਕੋਟੇ ’ਚੋਂ ਲੋਕਾਂ ਨੂੰ 66,032 ਖੁਰਾਕਾਂ ਲਗਾਈਆਂ ਗਈਆਂ ਹਨ।ਇਸੇ ਤਰਜ਼ ’ਤੇ ਭਾਰਤ ਸਰਕਾਰ ਵੱਲੋਂ ਕੋਵੀਸ਼ੀਲਡ ਦੀਆਂ 48,16,580 ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4643786 ਦੀ ਵਰਤੋਂ ਕੀਤੀ ਗਈ ਹੈ।ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਦੀ ਖਰੀਦ ਕੀਤੀ ਹੈ ਜਿਸ ਵਿਚੋਂ 13.06.2021 ਤੱਕ 5,30,603 ਖੁਰਾਕਾਂ ਸਫ਼ਲਤਾਪੂਰਵਕ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾ ਵੱਖ-ਵੱਖ ਸ਼ੇ੍ਰਣੀਆਂ ਜਿਵੇਂ ਹੈਲਥ ਕੇਅਰ ਵਰਕਰਜ਼, ਫਰੰਟਲਾਈਨ ਵਰਕਰਜ਼, 18-45 ਉਮਰ ਵਰਗ ਦੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਗਾਇਆ ਗਿਆ ਹੈ ਅਤੇ ਹੁਣ ਤੱਕ ਸਾਰੀਆਂ ਸ਼੍ਰੇਣੀਆਂ ਦੇ ਕੁੱਲ 58,15,339 ਲੋਕਾਂ ਨੂੰ ਕੋਵਿਡ ਟੀਕਾ ਲਗਾਇਆ ਜਾ ਚੁੱਕਾ ਹੈ। ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ, ਵਿਦੇਸ਼ਾਂ ਵਿੱਚ ਕੰਮ ਕਰਦੇ ਵਿਅਕਤੀਆਂ, ਦੁਕਾਨਦਾਰਾਂ, ਪ੍ਰਾਹੁਣਚਾਰੀ ਉਦਯੋਗ ਦੇ ਵਰਕਰ, ਡਿਲਿਵਰੀ ਏਜੰਟਾਂ ਆਦਿ ਨੂੰ ਸ਼ਾਮਲ ਕਰਨ ਲਈ 18-44 ਉਮਰ ਵਰਗ ਦੇ ਟੀਕਾਕਰਨ ਦਾ ਵਿਸਥਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਵਾਰਡ-ਵਾਰ ਅਤੇ ਪਿੰਡ-ਵਾਰ ਚਲਾਈ ਜਾਵੇਗੀ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 17 ਮਈ -12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਲਗਭਗ ਇਕ-ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਹੈ।ਇਸ ਰੁਝਾਨ ਤੋਂ ਇਹ ਪਤਾ ਚੱਲਦਾ ਹੈ ਕਿ ਸ਼ਹਿਰੀ ਖੇਤਰ ਜਿੱਥੇ ਉਦਯੋਗ ਹਨ ਜਾਂ ਜ਼ਿਆਦਾ ਆਬਾਦੀ ਘਣਤਾ ਵਾਲੇ ਜ਼ਿਲ੍ਹੇ ਜਿਵੇਂ ਲੁਧਿਆਣਾ, ਅੰਮਿ੍ਰਤਸਰ , ਐਸ.ਏ.ਐਸ.ਨਗਰ ਅਤੇ ਬਠਿੰਡਾ ਵਿੱਚ ਪੇਂਡੂ ਖੇਤਰ ਨਾਲੋਂ ਕੋਵਿਡ ਦੇ ਜ਼ਿਆਦਾ ਗਿਣਤੀ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਛੋਟੇ ਜ਼ਿਲ੍ਹੇ ਜਿਵੇਂ ਰੋਪੜ, ਮਾਨਸਾ ਅਤੇ ਮੁਕਤਸਰ ਦੇ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਖੇਤਰਾਂ ਦੀ ਤੁਲਨਾ ’ਚ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਪਿਛਲੇ ਹਫ਼ਤੇ ਸਾਰੇ ਜ਼ਿਲ੍ਹਿਆਂ ਵਿੱਚ 5 ਫੀਸਦ ਤੋਂ ਘੱਟ ਪਾਜ਼ੇਟਿਵਿਟੀ ਦਰ ਪਾਈ ਗਈ।ਜਨਵਰੀ ਤੋਂ ਅਪ੍ਰੈਲ 2021 ਦੇ ਅੰਕੜੇ ਦਰਸਾਉਂਦੇ ਹਨ ਕਿ ਇਸ ਸਾਲ 21 ਤੋਂ 40 ਸਾਲ ਤੱਕ ਦੀ ਅਬਾਦੀ ਦੂਜੇ ਉਮਰ ਵਰਗਾਂ ਨਾਲੋਂ ਵਧੇਰੇ ਪ੍ਰਭਾਵਤ ਹੋਈ ਹੈ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਸੀ.ਐੱਫ.ਆਰ. (ਮੌਤ ਦਰ) ਦਰ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਨਾਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਵਧੇਰੇ ਰਹੀ ਹੈ। ਇਹ ਰੁਝਾਨ ਮਈ 2021 ਦੇ ਅੱਧ ਤੋਂ ਬਾਅਦ ਉਲਟ ਗਿਆ ਅਤੇ ਸ਼ਹਿਰੀ ਖੇਤਰਾਂ ਵਿਚ ਸੀ.ਐਫ.ਆਰ. ਪੇਂਡੂ ਖੇਤਰਾਂ ਨਾਲੋਂ ਵਧ ਗਈ। ਉਨ੍ਹਾਂ ਕਿਹਾ ਕਿ ਇਸ ਲਈ ਸਾਰੀ ਯੋਗ ਅਬਾਦੀ ਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਹੈ ਅਤੇ ਸੂਬੇ ਵਿੱਚ ਸੀ.ਐੱਫ.ਆਰ. ਨੂੰ ਘਟਾਉਣ ਲਈ ਆਈ.ਈ.ਸੀ. / ਬੀ.ਸੀ.ਸੀ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ।ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੇ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਟੀਕਿਆਂ ਦੀ ਸਪਲਾਈ ਵਧਾਉਣ ਵਾਸਤੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਆਖ ਦਿੱਤਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

Next Post

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

Recommended

ਕੁਵੈਤ ਤੋਂ ਪਰਤੇ 177 ਭਾਰਤੀ, ਬਹੁਤੇ ਪੰਜਾਬੀ

ਕੁਵੈਤ ਤੋਂ ਪਰਤੇ 177 ਭਾਰਤੀ, ਬਹੁਤੇ ਪੰਜਾਬੀ

July 6, 2020
ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

May 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In