• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

Asli Punjabi by Asli Punjabi
June 17, 2021
in Punjab, ਕਾਰੋਬਾਰ
0
138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ
586
SHARES
3.3k
VIEWS
Share on FacebookShare on TwitterShare on Whatsapp

ਸਹਿਕਾਰਤਾ ਮੰਤਰੀ ਵੱਲੋਂ ਮਿਲਕਫੈਡ ਦੇ ਕੰਮਕਾਜ ਦੀ ਕੀਤੀ ਗਈ ਵਿਸਥਾਰ ਵਿੱਚ ਸਮੀਖਿਆ

ਚੰਡੀਗੜ੍ਹ – ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਮੁਕੰਮਲ ਹੋਣ ਦੇ ਅੰਤਿਮ ਪੜਾਅ ਉਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ ਜਿਸ ਨਾਲ ਸੂਬੇ ਵਿੱਚ ਦੁੱਧ ਉਤਪਾਦਨ ਦੇ ਸਹਾਇਕ ਧੰਦੇ ਨਾਲ ਜੁੜੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਅਤੇ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ।ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਮਿਲਕਫੈਡ ਦੇ ਕੰਮਕਾਜ ਦੀ ਵਿਸਥਾਰ ਵਿੱਚ ਕੀਤੀ ਸਮੀਖਿਆ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।ਦੁੱਧ ਉਤਪਾਦਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮੰਦੇ ਦੇ ਇਸ ਦੌਰ ਵਿੱਚ ਵੀ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨੀਕਰਨ ਅਤੇ ਇਹਨਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਡੇਅਰੀਆਂ ਵਿਖੇ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਜਿੱਥੇ ਲੋਕਾਂ ਨੂੰ ਮਿਆਰੀ ਤੇ ਵਾਜਬ ਕੀਮਤਾਂ ਉਤੇ ਉਤਪਾਦ ਮਿਲਦੇ ਹਨ ਉਥੇ ਕਿਸਾਨੀ ਨੂੰ ਵੱਡਾ ਫਾਇਦਾ ਹੁੰਦਾ ਹੈ।ਇਸ ਮੌਕੇ ਸ. ਰੰਧਾਵਾ ਨੇ ਵੇਰਕਾ ਡੇਅਰੀ ਵ੍ਹਾਈਟਨਰ ਦੇ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕੇਟ ਵੀ ਲਾਂਚ ਕੀਤੇ ਗਏ। ਮਿਲਕਫੈਡ ਵਲੋਂ ਇਹ ਸਾਰੀਆਂ ਪੈਕਿੰਗਾਂ ਖਪਤਕਾਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਮਾਰਕੀਟ ਵਿੱਚ ਉਤਾਰੀਆਂ ਗਈਆਂ। ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੀ ਸੇਵਾ ਹਿੱਤ ਜਲੰਧਰ ਮਿਲਕ ਪਲਾਂਟ ਵਿੱਚ ਉਚ ਕੋਟੀ ਦੇ ਡੇਅਰੀ ਵ੍ਹਾਈਟਨਰ ਦਾ ਉਤਪਾਦਨ ਸ਼ੁਰੂ ਕੀਤਾ ਗਿਆ ਜਿੱਥੇ ਅਤਿ ਆਧੁਨਿਕ ਮਸ਼ੀਨਰੀ ਦੇ ਨਾਲ ਪੰਜਾਬ ਦੇ ਪੌਸ਼ਟਿਕ ਅਤੇ ਸ਼ੁੱਧ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਵੇਰਕਾ ਡੇਅਰੀ ਵ੍ਹਾਈਟਨਰ ਲੰਮੇ ਸਮੇਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਅਸਾਨ ਵਰਤੋਂ ਘਰਾਂ, ਹੋਟਲਾਂ ਅਤੇ ਯਾਤਰੂਆਂ ਨੂੰ ਬਹੁਤ ਸਹੂਲਤ ਦੇਵੇਗੀ। ਵੇਰਕਾ ਡੇਅਰੀ ਵ੍ਹਾਈਟਨਰ ਦੀ ਵਰਤੋਂ ਕਿਸੇ ਵੀ ਥਾਂ ਚਾਹ, ਕਾਫੀ, ਦੁੱਧ ਬਣਾਉਣ ਲਈ ਸਿਰਫ ਪਾਣੀ ਮਿਲਾ ਕੇ ਕੀਤੀ ਜਾ ਸਕਦੀ ਹੈ। ਇਕ ਕਿਲੋ ਵੇਰਕਾ ਡੇਅਰੀ ਵ੍ਹਾਈਟਨਰ ਤੋਂ 10 ਕਿਲੋ ਤਰਲ ਦੁੱਧ ਬਣਾਇਆ ਜਾ ਸਕਦਾ ਹੈ। ਵੇਰਕਾ ਡੇਅਰੀ ਵ੍ਹਾਈਟਨਰ ਵਿੱਚ 20 ਫੀਸਦੀ ਫੈਟ, 18 ਫੀਸਦੀ ਖੰਡ ਅਤੇ 22 ਫੀਸਦੀ ਪ੍ਰੋਟੀਨ ਹੈ । ਇਸਦੇ 5 ਗ੍ਰਾਮ ਸੈਚੇ ਦੀ ਕੀਮਤ 2 ਰੁਪਏ, 10 ਗ੍ਰਾਮ ਦੀ ਕੀਮਤ 4 ਰੁਪਏ ਅਤੇ 20 ਗ੍ਰਾਮ ਦੀ ਕੀਮਤ 8 ਰੁਪਏ ਰੱਖੀ ਗਈ ਹੈ ਜੋ ਕਿ ਆਪਣੇ ਬਾਕੀਆਂ ਨਾਲੋਂ ਬਹੁਤ ਕਿਫਾਇਤੀ ਹੈ। ਵੇਰਕਾ ਡੇਅਰੀ ਵ੍ਹਾਈਟਨਰ ਦੀ ਖਾਸ ਵਿਸ਼ੇਸਤਾ ਇਸ ਦੀ ਉਚ ਘੁਲਣਸ਼ੀਲਤਾ ਹੈ ਜੋ ਕਿ ਚਾਹ, ਦੁੱਧ, ਸੇਕ ਆਦਿ ਪੀਣ ਵਾਲੇ ਪਦਾਰਥ ਨੂੰ ਸੰਘਣਾ ਅਤੇ ਗਾੜਾ ਬਣਾਉਦਾ ਹੈ ਅਤੇ ਪੀਣ ਵਾਲੇ ਪਦਾਰਥਾਂ ਨੂੰ ਦੁੱਧ ਦਾ ਅਸਲੀ ਸਵਾਦ ਅਤੇ ਖੁਸ਼ਬੂ ਦਿੰਦਾ ਹੈ।ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਡੇਅਰੀ ਵ੍ਹਾਈਟਨਰ 200 ਗ੍ਰਾਮ, 500 ਗ੍ਰਾਮ, 1 ਕਿਲੋ ਅਤੇ 7.50 ਕਿਲੋ ਦੀ ਵਿਕਰੀ ਦੀ ਸਫਲਤਾ ਨੂੰ ਵੇਖਦੇ ਹੋਏ ਅਤੇ ਗ੍ਰਾਹਕਾਂ ਵੱਲੋ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕਿੰਗ ਦੀ ਮੰਗ ਨੂੰ ਧਿਆਨ ਵਿੱਖ ਰੱਖਦੇ ਹੋਏ ਮਿਲਕਫੈਡ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੇਰਕਾ ਨੇ ਪ੍ਰਸਿੱਧ ਹਲਦੀ ਦੁੱਧ ਅਤੇ ਪੀਉ ਦੀਆਂ ਹੋਰ ਕਿਸਮਾਂ ਜਿਵੇ ਕਿ ਇਲਾਇਚੀ, ਬਦਾਮ, ਸਟਰਾਅਬੈਰੀ ਅਤੇ ਬਟਰ-ਸਕਾਚ ਆਦਿ ਨੂੰ ਪੀਪੀ ਬੋਤਲਾਂ ਦੀ ਸਹੂਲਤ ਮੰਦ ਪੈਕਿੰਗ ਵਿੱਚ ਲਾਂਚ ਕੀਤਾ ਗਿਆ ਹੈ ਤਾਂ ਜੋ ਬੋਤਲ ਟੁੱਟਣ ਦਾ ਖਤਰਾ ਨਾ ਰਹੇ। ਅਜੋਕੇ ਸਮਂ ਵਿੱਚ ਖਪਤਕਾਰਾਂ ਦੇ ਸਿਹਤਮੰਦ ਖੁਰਾਕ ਵੱਲ ਵੱਧਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਵੇਰਕਾ ਨੇ ਹਾਲ ਵਿੱਚ ਹੀ ਅਸਲੀ ਫਰੂਟ ਵਾਲੀਆਂ ਸਟਰਾਅਬੈਰੀ, ਪਿੰਕ ਅਮਰੂਦ, ਲੀਚੀ ਅਤੇ ਮੈਂਗੋ ਆਈਸ ਕਰੀਮ ਲਾਂਚ ਕੀਤੀ। ਇਹ ਸਾਰੇ ਵੇਰਕਾ ਉਤਪਾਦ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ ਤੇ ਉਪਲਬੱਧ ਹਨ।ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਅੱਗੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਿਨੀਕਰਨ ਕਰਕੇ ਮਿਲਕ ਉਤਪਾਦਾਂ ਦੀ ਗੁਣਵੱਤਾ ਵਧਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਗ੍ਰਾਹਕਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਦੇ ਉਪਰਾਲੇ ਕੀਤੇ ਜਾ ਰਹੇ ਹਨ।ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸਹਿਕਾਰਤਾ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਐਮ.ਡੀ. ਸ੍ਰੀ ਸੰਘਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀਨ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ, ਉਸ ਵੇਲੇ ਵੀ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ (2019-20) ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ। ਇਸ ਔਖੇ ਦੌਰ ਵਿਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਰੇਟ ਬਰਕਰਾਰ ਰੱਖਣ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

Next Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

Recommended

ਅਮਰੀਕੀ ਰਾਸ਼ਟਰਪਤੀ ਗਰੈਜੂਏਸ਼ਨ ਸੈਰੇਮਨੀ ’ਚ ਡਿੱਗੇ, ਤੁਰੰਤ ਉਠ ਖੜ੍ਹੇ

ਅਮਰੀਕੀ ਰਾਸ਼ਟਰਪਤੀ ਗਰੈਜੂਏਸ਼ਨ ਸੈਰੇਮਨੀ ’ਚ ਡਿੱਗੇ, ਤੁਰੰਤ ਉਠ ਖੜ੍ਹੇ

June 2, 2023
ਕੈਨੇਡਾ: ਅੱਠਵਾਂ ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਐਵਾਰਡ ਡਾ. ਸੁਰਿੰਦਰ ਧੰਜਲ ਨੂੰ’

ਕੈਨੇਡਾ: ਅੱਠਵਾਂ ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਐਵਾਰਡ ਡਾ. ਸੁਰਿੰਦਰ ਧੰਜਲ ਨੂੰ’

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In